ਚੰਡੀਗੜ੍ਹ/ਬਠਿੰਡਾ, 20 ਅਕਤੂਬਰ (ਪੀ. ਟੀ.)- ਪੰਜਾਬ ਵਿੱਚ ਵੱਖ-ਵੱਖ ਥਾਵਾਂ ਉਤੇ ਗੁਰੂ ਗ੍ਰੰਥ ਸਾਹਿਬ ਦੇ ਹੋਏ ਨਿਰਾਦਰ ਦੀ ਸਖਤ ਨਿੰਦਾ ਕਰਦਿਆਂ ਬਠਿੰਡਾ ਤੋਂ ਸਾਂਸਦ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਸਨਅਤ ਬਾਰੇ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਪੰਜਾਬੀਆਂ ਨੂੰ ਇੰਨ੍ਹਾ ਸਾਜਿਸ਼ਾਂ ਤੋਂ ਖਬਰਦਾਰ ਰਹਿੰਦਿਆਂ ਹਰ ਕੀਮਤ ਉਤੇ ਸੂਬੇ ਅੰਦਰ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਹਾਲ ਰੱਖਣ।ਸ੍ਰੀਮਤੀ ਬਾਦਲ ਜੋ ਸੌਮਵਾਰ ਨੂੰ ਹੀ ਜਰਮਨੀ ਦੇ ਦੌਰੇ ਤੋਂ ਵਾਪਸ ਪਰਤੇ ਹਨ, ਨੇ ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਨ ਅਤੇ ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਨੂੰ ਸਖਤ ਤੋਂ ਸਖਤ ਸਜਾ ਦਿਵਾਉਣ ਦੇ ਮੰਗ ਵਿੱਚ ਉਨ੍ਹਾਂ ਵਿੱਚ ਸ਼ਾਮਿਲ ਹਨ।



