ਚੰਡੀਗੜ੍ਹ, 21 ਅਕਤੂਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸਮੂਹ ਦੇਸ਼ ਵਾਸੀਆਂ ਖਾਸ ਤੌਰ ’ਤੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੇ ਤਿਉਹਾਰ ਦੇ ਸ਼ੁਭ ਮੌਕੇ ਦੀ ਵਧਾਈ ਦਿੱਤੀ ਹੈ। ਇੱਕ ਸੰਦੇਸ਼ ਰਾਹੀਂ ਸ. ਬਾਦਲ ਨੇ ਕਿਹਾ ਕਿ ਇਹ ਦੋਵੇਂ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉਠ ਕੇ ਲੋਕਾਂ ਨੂੰ ਭਾਈਚਾਰਾ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਸਾਡੇ ਦੇਸ਼ ਵਿੱਚ ਦਸਹਿਰਾ ਅਤੇ ਦੁਰਗਾ ਪੂਜਾ ਦੇ ਤਿਉਹਾਰ ਨੂੰ ਬਦੀ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ। ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਤਿਉਹਾਰ ਧਰਮ, ਜਾਤ, ਰੰਗ ਅਤੇਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਧਾਰਮਿਕ ਅਕੀਦੇ ਅਤੇ ਰਲ ਮਿਲ ਕੇ ਮਨਾਇਆ ਜਾਵੇ। ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਦੁਸਹਿਰੇ ਦੇ ਤਿਉਹਾਰ, ਜਿਸ ਨੂੰ ਦੇਸ਼ ਭਰ ਵਿੱਚ ਵਿਜੇਦਸ਼ਮੀ ਵਜੋ ਵੀ ਜਾਣਿਆਂ ਜਾਂਦਾ ਹੈ, ਦੀ ਪੂਰਵ ਸੰਧਿਆਂ ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰਾ ਸਾਨੂੰ ਸੱਚ ਦੀ ਬੁਰਾਈ ਉਤੇ ਅਟਲ ਜਿੱਤ ਦੀ ਵਿਸ਼ਵ ਵਿਆਪੀ ਸਚਾਈ ਨੂੰ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਪੰਜਾਬ ਦੀਆਂ ਬਹੁ-ਧਾਰਮਿਕ ਪ੍ਰੰਪਰਾਵਾਂ ਦਾ ਸ਼ਾਨਾਮੱਤਾ ਵਿਰਸਾ ਹਨ ਅਤੇ ਵੱਖ ਵੱਖ ਲੋਕ ਵਰਗਾਂ ਅੰਦਰ ਇਕਸੁਰਤਾ ਅਤੇ ਮਾਨਸਿਕ ਸ਼ਾਤੀ ਦੀ ਭਾਵਨਾ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦੇ ਹਨ।



