Skip to content
Independent perspectives. Global stories.
BREAKING

ਤਲਬ ਕਰਨ ਵਾਲੇ ਪੰਜ ਪਿਆਰਿਆਂ ਸਮੇਤ ਸ਼੍ਰੋਮਣੀ ਕਮੇਟੀ ਦੇ ਦੋ ਸਕੱਤਰ ਤੇ ਚਾਰ ਮੁਲਾਜ਼ਮ ਮੁਅੱਤਲ

Share this story

ਅੰਮ੍ਰਿਤਸਰ, 21 ਅਕਤੂਬਰ (ਪੀ. ਟੀ.)- ਦਫ਼ਤਰ ਤੋਂ ਪ੍ਰੈ¤ਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ (ਦੋ), ਭਾਈ ਮੰਗਲ ਸਿੰਘ ਤੇ ਭਾਈ ਤਰਲੋਕ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ ਅਤੇ ਦਫ਼ਤਰੀ ਨਿਯਮਾਂ ਖਿਲਾਫ ਇਕੱਤਰਤਾ ਕਰਕੇ ਪੰਜ ਸਿੰਘ ਸਾਹਿਬਾਨ ਨੂੰ 23 ਅਕਤੂਬਰ 2015 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਦਾ ਜਾਰੀ ਕੀਤਾ ਫੈਸਲਾ ਪੰਥ ਵਿੱਚ ਬਖੇੜਾ ਤੇ ਦੁਫੇੜ ਪਾਉਣ ਵਾਲਾ ਅਤੇ ਆਪਾ-ਧਾਪੀ ਦੀ ਭਾਵਨਾ ਨੂੰ ਉਜਾਗਰ ਕਰਨ ਵਾਲਾ ਹੈ। ਪੰਜ ਪਿਆਰਿਆਂ ਦੀ ਇਸ ਕਾਰਵਾਈ ਨੂੰ ਮੁੱਖ ਰੱਖਦਿਆਂ ਇਨ੍ਹਾਂ ਨੂੰ ਮੁਅੱਤਲ ਕਰਕੇ ਤਿੰਨਾਂ ਦਾ ਹੈ¤ਡਕੁਆਰਟਰ ਯੂ.ਪੀ. ਸਿੱਖ ਮਿਸ਼ਨ ਹਾਪੜ ਵਿਖੇ ਅਤੇ ਬਾਕੀ ਦੋਹਾਂ ਦਾ ਸਿੱਖ ਮਿਸ਼ਨ ਕੁਰੂਕਸ਼ੇਤਰ (ਹਰਿਆਣਾ) ਵਿਖੇ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਮਨਮੱਤੀ ਕਾਰਵਾਈ ਨਾਲ ਪੰਥਕ ਰਵਾਇਤਾਂ ਨੂੰ ਢਾਹ ਲੱਗੀ ਹੈ ਜੋ ਬਰਦਾਸ਼ਤਯੋਗ ਨਹੀਂ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ.ਰੂਪ ਸਿੰਘ ਤੇ ਸ. ਮਨਜੀਤ ਸਿੰਘ ਨੂੰ ਵੀ ਪ੍ਰਬੰਧਕੀ ਨਾਕਾਮੀ ਕਾਰਣ ਮੁਅੱਤਲ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ 20 ਅਕਤੂਬਰ ਨੂੰ ਕੁਝ ਮੁਲਾਜ਼ਮਾਂ ਵੱਲੋਂ ਜਿਨ੍ਹਾਂ ਵਿੱਚ ਭਾਈ ਕਾਰਜ ਸਿੰਘ ਜਥੇਦਾਰ ਰਾਗੀ, ਭਾਈ ਹਰਚਰਨ ਸਿੰਘ ਖ਼ਾਲਸਾ ਜਥੇਦਾਰ ਰਾਗੀ, ਭਾਈ ਹਰਪਾਲ ਸਿੰਘ ਸੁਪਰਵਾਈਜ਼ਰ ਤੇ ਭਾਈ ਸੁਰਜੀਤ ਸਿੰਘ ਪ੍ਰਚਾਰ ਸ਼ਾਮਲ ਸਨ ਨੇ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਸੀ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੇ ਪੰਜਾਂ ਤਖਤਾਂ ਦੇ ਜਥੇਦਾਰਾਂ ਜਿਨ੍ਹਾਂ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੁਰਬਚਨ ਸਿੰਘ, ਜਥੇਦਾਰ ਇਕਬਾਲ ਸਿੰਘ (ਤਖਤ ਸ੍ਰੀ ਪਟਨਾ ਸਾਹਿਬ), ਜਥੇਦਾਰ ਗੁਰਮੁ¤ਖ ਸਿੰਘ ( ਤਖਤ ਸ੍ਰੀ ਦਮਦਮਾ ਸਾਹਿਬ), ਜਥੇਦਾਰ ਮ¤ਲ ਸਿੰਘ (ਤਖਤ ਸ੍ਰੀ ਅਨੰਦਪੁਰ ਸਾਹਿਬ), ਅਤੇ ਜਥੇਦਾਰ ਤਖਤ ਸ੍ਰੀ ਹਜੂਰ ਸਾਹਿਬ ਨੂੰ 23 ਅਕਤਬੂਰ ਵਾਲੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਅ¤ਗੇ ਪੇਸ਼ ਹੋਣ ਲਈ ਕਿਹਾ ਹੈ ਅਤੇ ਜਥੇਦਾਰਾਂ ਨੂੰ ਡੇਰਾ ਸਿਰਸਾ ਮੁਖੀ ਸਬੰਧੀ ਲਏ ਗਏ ਫੈਸਲਿਆਂ ‘ਤੇ ਸ਼ਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

WRITTEN BY