Skip to content
Independent perspectives. Global stories.
BREAKING

ਪੰਜ ਪਿਆਰਿਆਂ ਵੱਲੋਂ ਸਿੰਘ ਸਾਹਿਬਾਨ ਦੀਆਂ ਸੇਵਾਵਾਂ ’ਤੇ ਪਾਬੰਦੀ

Share this story

ਅੰਮ੍ਰਿਤਸਰ- ਡੇਰਾ ਮੁਖੀ ਨੂੰ ਮੁਆਫ਼ੀ ਫੈਸਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਅਤਲਸ਼ੁਦਾ ਪੰਜ ਪਿਆਰਿਆਂ ਵਲੋਂ ਤਲਬ ਕੀਤੇ ਗਏ ਪੰਜ ਸਿੰਘ ਸਾਹਿਬਾਨ ਅ¤ਜ ਮਿਥੇ ਸਮੇਂ ‘ਤੇ ਹਾਜ਼ਰ ਨਹੀਂ ਹੋਏ। ਜਿਨ੍ਹਾਂ ਦੀ ਡੇਢ ਘੰਟਾ ਉਡੀਕ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਹਾਜ਼ਰੀ ‘ਚ ਪੰਜ ਪਿਆਰਿਆਂ ਨੇ ਫ਼ੈਸਲਾ ਸੁਣਾਇਆ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਤਲਬ ਕੀਤੇ ਜਾਣ ਦੇ ਬਾਵਜੂਦ ਵੀ ਨਾ ਪਹੁੰਚਣ ‘ਤੇ ਸਿੰਘ ਸਾਹਿਬਾਨ ਦੀਆਂ ਸੇਵਾਵਾਂ ਤੁਰੰਤ ਖ਼ਤਮ ਕੀਤੀਆਂ ਜਾਣ। ਉਨ੍ਹਾਂ ਸਿੰਘ ਸਾਹਿਬਾਨ ਨੂੰ ਤਾਕੀਦ ਕਰਦਿਆਂ ਕਿਹਾ ਕਿ ਉਹ ਸਿ¤ਖ ਕੌਮ ਦੀਆਂ ਭਾਵਨਾਵਾਂ ‘ਤੇ ਖਰੇ ਨਾ ਉਤਰਨ ਕਾਰਨ ਤੁਰੰਤ ਅਸਤੀਫ਼ਾ ਦੇਣ। ਜ਼ਿਕਰਯੋਗ ਹੈ ਕਿ ਪੰਜ ਪਿਆਰਿਆਂ ਨੂੰ ਸ਼੍ਰੋਮਣੀ ਕਮੇਟੀ ਵ¤ਲੋਂ ਮੁਅ¤ਤਲ ਕਰਨ ਦੇ ਪਹਿਲਾ ਦਿ¤ਤੇ ਹੁਕਮ ਨੂੰ ਪੰਜ ਪਿਆਰਿਆਂ ਨੇ ਇਹ ਕਹਿ ਕੇ ਨਕਾਰ ਦਿ¤ਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਫ਼ੈਸਲਾ ਲੈਣ ਵਾਲੇ ਪੰਜ ਪਿਆਰਿਆਂ ਨੂੰ ਮੁਅ¤ਤਲ ਕਰਨ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਸਮੇਤ ਕਿਸੇ ਕੋਲ ਵੀ ਨਹੀਂ ਹੈ।

WRITTEN BY