Skip to content
Independent perspectives. Global stories.
BREAKING

ਸ਼੍ਰੋਮਣੀ ਅਕਾਲੀ ਦਲ ਨੇ ਕੇਜਰੀਵਾਲ ਨੂੰ ਪੰਜਾਬ ’ਚ ਫਿਰਕੂਵਾਦ ਨੂੰ ਹਵਾ ਦੇਣ ਵਾਲਾ ਗਰਦਾਨਿਆ

Share this story

ਜਲੰਧਰ/ਚੰਡੀਗੜ੍ਹ, 24 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਕਿ ਕੌਮੀ ਰਾਜਧਾਨੀ ਵਿਖੇ ਵਾਪਰ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਨੂੰ ਤਾਂ ਨੱਥ ਪਾ ਨਹੀਂ ਸਕਦੇ, ਅੱਜ ਅੰਮ੍ਰਿਤਸਰ ਤੇ ਫਰੀਦਕੋਟ ਜਾ ਕੇ ਪੰਜਾਬ ਵਿੱਚ ਫਿਰਕੂਵਾਦ ਨੂੰ ਹਵਾ ਦੇ ਰਹੇ ਹਨ। ਇਥੇ ਜਾਰੀ ਇਕ ਬਿਆਨ ਵਿੱਚ ਸੀਨੀਅਰ ਅਕਾਲੀ ਆਗੂਆਂ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਜਰੀਵਾਲ ਦੀ ਪੰਜਾਬ ਫੇਰੀ ਦੇਸ਼ ਵਿੱਚ ਸਿਆਸਤ ਦੇ ਪੱਧਰ ਵਿੱਚ ਆ ਰਹੇ ਨਿਘਾਰ ਦੀ ਸੂਚਕ ਹੈ। ਇਨ੍ਹਾਂ ਆਗੂਆਂ ਨੇ ਅੱਗੇ ਕਿਹਾ, ‘‘ਸਾਨੂੰ ਇਹ ਸਮਝ ਨਹੀਂ ਆਉਂਦੀ ਕਿ ਅਜਿਹਾ ਇਕ ਅਜਿਹਾ ਮੁੱਖ ਮੰਤਰੀ ਜੋ ਕਿ ਦਿੱਲੀ ਵਿਖੇ ਬਲਾਤਕਾਰ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਸਮਰੱਥਤਾ ਜ਼ਾਹਰ ਕਰ ਚੁੱਕਿਆ ਹੈ ਅਤੇ ਜਿਸ ਦੇ ਪੰਜ ਮੰਤਰੀ ਅਪਰਾਧਕ ਕੇਸਾਂ ਵਿੱਚ ਫਸੇ ਹੋਏ ਹਨ, ਪੰਜਾਬਵਿੱਚ ਅਮਨ-ਚੈਨ ਨੂੰ ਭੰਗ ਕਰਨ ਅਤੇ ਬਾਕਾਇਦਾ ਚੁਣੀ ਹੋਈ ਸਰਕਾਰ ਲਈ ਮੁਸੀਬਤ ਖੜ੍ਹੀ ਕਰਨ ਦੀ ਕੋਸ਼ਿਸ਼ ਕਿਉਂ ਕਰ ਰਿਹਾ ਹੈ।’’ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਇਸ ਫੇਰੀ ਤੋਂ ਪਹਿਲਾਂ ਸੋਸ਼ਲ ਮੀਡੀਆ ਨੂੰ ਜਾਰੀ ਕੀਤੀਆਂ ਇੰਟਰਵਿਊਜ਼ ਅਤੇ ‘ਆਪ ਵਿਦ ਪੰਜਾਬ’ ਦੇ ਹੈਸ਼ ਟੈਗ ਦੀ ਸ਼ੁਰੂਆਤ ਆਦਿ ਘਟਨਾਕ੍ਰਮ ਇਸ ਗੱਲ ਦੇ ਸੂਚਕ ਹਨ ਕਿ ਕੇਜਰੀਵਾਲ ਦਾ ਪੰਜਾਬ ਦੌਰਾ ਨਿਰੋਲ ਸਿਆਸੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਕਾਰੇ ਗਿਰਗਟ ਵਾਂਗ ਹਨ ਕਿਉਂਕਿ ਅੰਮ੍ਰਿਤਸਰ ਵਿੱਚ ਉਸ ਨੇ ਦਾਅਵਾ ਕੀਤਾ ਸੀ ਕਿ ਉਹ ਸਿਰਫ ਅਫਸੋਸ ਜ਼ਾਹਰ ਕਰਨ ਆਇਆ ਹੈ ਅਤੇ ਇਸ ਤੋਂ ਤੁਰੰਤ ਬਾਅਦ ਫਰੀਦਕੋਟ ਵਿਖੇ ਉਸ ਨੇ ਸਰਕਾਰ ਖਿਲਾਫ ਲੋਕਾਂ ਨੂੰ ਭੜਕਾਇਆ। ਆਪ ਅਤੇ ਕੇਜਰੀਵਾਲ ਨੂੰ ਅੱਗ ਨਾਲ ਨਾ ਖੇਡਣ ਦੀ ਸਲਾਹ ਦਿੰਦੇ ਹੋਏ ਅਕਾਲੀ ਆਗੂਆਂ ਨੇ ਉਸ ਤੋਂ ਪੁੱਛਿਆ ਕਿ ਕਿਉਂ ਉਹ ਕਦੇ ਕਸ਼ਮੀਰ ਨਹੀਂ ਗਿਆ ਜਿੱਥੇ ਕਿ ਦੇਸ਼ ਵਿਰੋਧੀ ਤਾਕਤਾਂ ਪੰਜਾਬ ਵਾਂਗ ਬੇਅਦਬੀ ਦੀ ਦੁਰਘਟਨਾ ਵਰਗੇ ਹਾਦਸੇ ਕਰਵਾਉਂਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਜਰੀਵਾਲ ਹਰਿਆਣਾ ਵਿੱਚ ਮਾਰੇ ਗਏ ਦਲਿਤਾਂ ਜਾਂ ਉਤਰ ਪ੍ਰਦੇਸ਼ ਵਿੱਚ ਮਾਰੀਆਂ ਗਈਆਂ ਕੁੜੀਆਂ ਦੇ ਪਰਿਵਾਰਾਂ ਨੂੰ ਮਿਲਣ ਨਹੀਂ ਗਿਆ। ਆਗੂਆਂ ਨੇ ਕਿਹਾ ਕਿ ਅਜਿਹਾ ਇਸ ਕਰ ਕੇ ਹੈ ਕਿ ਕਿਉਂਕਿ ਕੇਜਰੀਵਾਲ ਇਨ੍ਹਾਂ ਮੰਦਭਾਗੀਆਂ ਘਟਨਾਵਾਂ ਦਾ ਸਹਾਰਾ ਲੈ ਕੇ ਸਾਲ 2017 ਦੀਆਂ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਸਿਆਸੀ ਲਾਹਾ ਖੱਟਣਾ ਚਾਹੁੰਦਾ ਹੈ।ਲੋਕਾਂ ਨੂੰ ਅਜਿਹੀਆਂ ਘਟੀਆਂ ਕਾਰਵਾਈਆਂ ਦੇ ਫੇਰ ਵਿੱਚ ਨਾ ਆਉਣ ਦੀ ਸਲਾਹ ਦਿੰਦੇ ਹੋਏ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ.ਦਲਜੀਤ ਸਿੰਘ ਚੀਮਾ ਨੇ ਪੰਜਾਬੀਆਂ ਨੂੰ ਚੇਤੇ ਕਰਵਾਇਆ ਕਿ ਕੇਜਰੀਵਾਲ ਨੇ ਉਨ੍ਹਾਂ ਦੇ ਮੁੱਦਿਆਂ ਦੇ ਉਤੇ ਸਿਰਫ ਜ਼ੁਬਾਨੀ ਜਮ੍ਹਾਂ ਖਰਚ ਹੀ ਕੀਤਾ ਹੈ। ਆਗੂਆਂ ਨੇ ਕਿਹਾ ਕਿ 1984 ਦੇ ਦਿੱਲੀ ਵਿਖੇ ਹੋਏ ਸਿੱਖਾਂ ਦੇ ਕਤਲੇਆਮ ਦੀ ਜਾਂਚ ਲਈ ਐਸ.ਆਈ.ਟੀ. ਨਹੀਂ ਬਣਾਈ।

WRITTEN BY