Skip to content
Independent perspectives. Global stories.
BREAKING

ਬਰਗਾੜੀ ਵਿਖੇ ਪਾਸ ਕੀਤੇ ਮਤਿਆਂ ਦਾ ਉਦੇਸ਼ ਪੰਜਾਬ ਦੀ ਅਮਨ ਤੇ ਸ਼ਾਂਤੀ ਨੂੰ ਭੰਗ ਕਰਨਾ : ਅਕਾਲੀ ਦਲ

Share this story

ਚੰਡੀਗੜ੍ਹ, 25 ਅਕਤੂਬਰ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬਰਗਾੜੀ ਵਿਖੇ ਕਾਂਗਰਸ ਤੇ ਆਮ ਆਦਮੀ ਪਾਰਟੀ ਸਮੇਤ ਵਿਰੋਧੀ ਧਿਰਾਂ ਵੱਲੋਂ ਦਿੱਤੇ ਬੇਹੱਦ ਭੜਕਾਊ ਤੇ ਗੈਰ ਜ਼ਿੰਮੇਵਾਰਾਨਾਂ ਬਿਆਨਾਂ ਦਾ ਗੰਭੀਰ ਨੋਟਿਸ ਲਿਆ ਅਤੇ ਕਿਹਾ ਕਿ ਮੁੱਖ ਵਿਰੋਧੀ ਧਿਰ ਰਾਜ ਤੇ ਅਮਨ-ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ’ਤੇ ਤੁਲੀ ਹੈ। ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਸਖ਼ਤ ਸ਼ਬਦਾਂ ਵਾਲੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਤੇ ਬੁਲਾਰੇ ਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਾਰੇ ਪੰਜਾਬ ਦੇ ਲੋਕ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਮੰਦਭਾਗੀ ਘਟਨਾਵਾਂ ਮਗਰੋਂ ਸ਼ਾਂਤੀ ਦੀ ਬਹਾਲੀ ਲਈ ਅਰਦਾਸ ਕਰ ਰਹੇ ਹਨ ਤੇ ਸੂਬੇ ਭਰ ਵਿਚ ਸ੍ਰੀ ਆਖੰਡ ਪਾਠ ਸਾਹਿਬ ਰਖਵਾਏ ਜਾ ਰਹੇ ਹਨ, ਉਦੋਂ ਕਾਂਗਰਸ, ਮਾਨ ਦਲ ਤੇ ਹੋਰ ਵਿਰੋਧੀ ਧਿਰਾਂ ਨੇ ਆਪਣੇ ਸੌੜੇ ਰਾਜਸੀ ਉਦੇਸ਼ਾਂ ਦੀ

ਪੂਰਤੀ ਵਾਸਤੇ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਦੇ ਯਤਨ ਵਿੱਢ ਦਿੱਤੇ ਹਨ। ਉਹਨਾਂ ਕਿਹਾ ਕਿ ਬਰਗਾੜੀ ਵਿਖੇ ਪਾਸ ਕੀਤੇ ਗਏ ਮਤਿਆਂ ਤੇ ਕਾਂਗਰਸ ਸਮੇਤ ਹੋਰ ਪਾਰਟੀਆਂ ਦੇ ਅਖੌਤੀ ਆਗੂਆਂ ਵੱਲੋਂ ਦਿੱਤੇ ਬਿਆਨਾਂ ਦੀ ਸ਼ਬਦਾਵਲੀ ਤੋਂ ਸਪਸ਼ਟ ਹੈ ਕਿ ਇਹ ਲੋਕ ਪੰਜਾਬ ਦੀ ਭਲਾਈ ਨਾਲ ਕੋਈ ਸਰੋਕਾਰ ਨਹੀਂ ਰੱਖਦੇ। ਡਾ. ਚੀਮਾ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਸੂਬੇ ਦੇ ਲੋਕ ਰਾਜ ਦੇ ਹਿਤਾਂ ਦਾ ਨੁਕਸਾਨ ਕਰਨ ਲਈ ਮਾੜੇ ਮਨਸੂਬਿਆਂ ਨੂੰ ਸਮਝਦੇ ਹਨ ਤੇ ਮਤਿਆਂ ਰਾਹੀਂ ਦਿੱਤੇ ਗਏ ਸੱਦਿਆਂ ਨੂੰ ਮੂਲੋਂ ਹੀ ਰੱਦ ਕਰ ਦੇਣਗੇ। ਉਹਨਾਂ ਮੁੜ ਦੁਹਰਾਇਆ ਕਿ ਸ਼੍ਰੋਮਣੀ ਅਕਾਲੀ ਦਲ -ਭਾਜਪਾ ਗਠਜੋੜ ਸਰਕਾਰ ਰਾਜ ਦੇ ਲੋਕਾਂ ਦੇ ਭਲੇ ਲਈ ਕੰਮ ਕਰਨ ਵਾਸਤੇ ਦ੍ਰਿੜ੍ਹ ਸੰਕਲਪ ਹੈ ਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਵਾਸਤੇ ਉਹ ਵਿਕਾਸ ਏਜੰਡੇ ’ਤੇ ਡੱਟ ਕੇ ਕੰਮ ਕਰਦੀ ਰਹੇਗੀ।

WRITTEN BY