Skip to content
Independent perspectives. Global stories.
BREAKING

ਸੁਰੇਸ਼ ਅਰੋੜਾ ਪੰਜਾਬ ਦੇ ਨਵੇਂ ਪੁਲਿਸ ਮੁਖੀ ਬਣੇ, ਸੈਣੀ ਦੀ ਛੁੱਟੀ

Share this story

Suresh-Arora ਚੰਡੀਗੜ੍ਹ, 25 ਅਕਤੂਬਰ (ਹ.ਸ. ਨਾਗਪਾਲ)- ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਸੁਮੇਧ ਸਿੰਘ ਸੈਣੀ ਨੂੰ ਹਟਾ ਕੇ ਸੀਨੀਅਰ ਆਈਪੀਐਸ ਅਧਿਕਾਰੀ ਸ੍ਰੀ ਸੁਰੇਸ਼ ਅਰੋੜਾ ਨੂੰ ਪੰਜਾਬ ਦਾ ਨਵਾਂ ਪੁਲਿਸ ਮੁਖੀ ਨਿਯੁਕਤ ਕੀਤਾ ਹੈ। ਸੁਮੇਧ ਸੈਣੀ ਨੂੰ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਬਣਾਇਆ ਗਿਆ ਹੈ। ਕੋਟਕਪੂਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਵਾਪਰੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਪੁਲਿਸ ਮੁਖੀ ਖਿਲਾਫ ਕਾਫੀ ਗੁੱਸਾ ਸੀ। ਸਰਕਾਰ ਨੇ ਲੋਕਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ਹੀ ਇਹ ਫੈਸਲਾ ਲਿਆ ਹੈ। ਬਹਿਬਲ ਕਲਾਂ ਗੋਲੀਕਾਂਡ ਵਿੱਚ ਦੋ ਸਿੱਖ ਮਾਰੇ ਗਏ ਸਨ। ਇਸ ਸਬੰਧੀ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਪਹਿਲਾਂ ਹੀ ਕੇਸਦਰਜ ਹੋ ਚੁੱਕਾ ਹੈ। ਸਿੱਖ ਜਥੇਬੰਦੀਆਂ ਦੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਅਤੇ ਗੋਲੀਕਾਂਡ ਲਈ ਸ੍ਰੀ ਸੈਣੀ ਨੂੰ ਦੋਸ਼ੀ ਠਹਿਰਾ ਰਹੀਆਂ ਸਨ। ਸਰਕਾਰ ਦੇ ਇਸ ਕਦਮ ਨੂੰ ਡੈਮੇਜ ਕੰਟਰੋਲ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ।ਅੱਜ ਇਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਸੁਮੇਧ ਸੈਣੀ, ਡੀ.ਜੀ.ਪੀ. ਨੂੰ ਡੀ.ਜੀ.ਪੀ-ਕਮ-ਚੇਅਰਮੈਨ, ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸਨ ਨਿਯੁਕਤ ਕੀਤਾ ਹੈ। ਸ੍ਰੀ ਸੁਰੇਸ਼ ਅਰੋੜਾ 1982 ਬੈਂਚ ਦੇ ਆਈਪੀਐਸ ਅਧਿਕਾਰੀ ਹਨ। ਉਨ੍ਹਾਂ ਨੂੰ ਲੰਬਾ ਪ੍ਰਬੰਧਕੀ ਤਜ਼ੁਰਬਾ ਹੈ। ਸ੍ਰੀ ਸੈਣੀ ਦੀ ਤਰ੍ਹਾਂ ਹੀ ਉਹ ਬਾਦਲ ਪਰਿਵਾਰ ਦੇ ਕਾਫੀ ਨਜ਼ਦੀਕੀ ਹਨ।

WRITTEN BY