ਲੁਧਿਆਣਾ, 26 ਅਕਤੂਬਰ (ਪੀ. ਟੀ.)- ਲੁਧਿਆਣਾ ਪੁਲਿਸ ਨੇ ਪ੍ਰੈਸ ਕਾਨਫਰੰਸ ਵਿਚ ਦਾਅਵਾ ਕੀਤਾ ਹੈ ਕਿ ਸੋਮਵਾਰ ਨੂੰ ਲੁਧਿਆਣੇ ਦੇ ਦਾਭਾ ਰੋਡ ਇਲਾਕੇ ਦੇ ਗੁਰਦੁਆਰਾ ਸਾਹਿਬ ਵਿਚ ਸ਼ੀਸ਼ਾ ਤੋੜ ਕੇ ਅੰਦਰ ਦਾਖਲ ਹੋ ਚੁ¤ਕੇ ਇਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਸ ਦਾ ਦਾਅਵਾ ਹੈ ਕਿ ਉਹ ਦੋਸ਼ੀ ਗੁਰਦੁਆਰਾ ਸਾਹਿਬ ਅੰਦਰ ਸ਼ੀਸ਼ਾ ਤੋੜ ਕੇ ਦਾਖਲ ਹੋਇਆ ਸੀ ਅਤੇ ਇਸ ਦੀ ਮਨਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨਾ ਸੀ।ਪ੍ਰੈਸ ਕਾਨਫ੍ਰੰਸ ਵਿਚ ਪੁਲਸ ਨੇ ਦ¤ਸਿਆ ਕਿ ਇਸ ਵਿਅਕਤੀ ਨੇ ਆਮ ਆਦਮੀ ਪਾਰਟੀ ਦੀ ਟੀ ਸ਼ਰਟ ਪਾਈ ਹੋਈ ਹੈ। ਇਸ ਦਾ ਸਬੰਧ ਆਮ ਆਦਮੀ ਪਾਰਟੀ ਨਾਲ ਹੋ ਸਕਦਾ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।



