Skip to content
Independent perspectives. Global stories.
BREAKING

ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ : ਖਹਿਰਾ

Share this story

ਸੈਨਹੋਜੇ, 27 ਅਕਤੂਬਰ (ਡਾ. ਗਿੱਲ)- ਅੱਜ ਕੈਲੀਫੋਰਨੀਆ ਦੇ ਸ਼ਹਿਰ ਸੈਨਹੋਜੇ ਵਿੱਚ ਅਕਾਲੀ ਦਲ ਵੈਸਟ ਜ਼ੋਨ ਦੀ ਮੀਟਿੰਗ ਕੁਲਵੰਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ ਅਤੇ ਸਟੇਜ ਦੀ ਸੇਵਾ ਸਰਬਜੋਤ ਸਿੰਘ ਸਵੱਦੀ ਸਕੱਤਰ ਜਨਰਲ ਨੇ ਨਿਭਾਈ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ’ਤੇ ਦੁਖ ਪ੍ਰਗਟ ਕੀਤਾ ਗਿਆ, ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਗਈ, ਵਾਰ-ਵਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ’ਤੇ ਦੁੱਖ ਅਤੇ ਪਛਤਾਵਾ ਜ਼ਾਹਰ ਕੀਤਾ ਗਿਆ। ਸਾਰਿਆਂ ਬੁਲਾਰਿਆਂ ਨੇ ਕਿਹਾ ਕਿ ਇਹ ਘਟਨਾਵਾਂ ਕਿਸੇ ਸੋਚੀ ਸਮਝੀ ਸਾਜ਼ਿਸ਼ ਦਾ ਸਿੱਟਾ ਹਨ। ਪੰਜਾਬ ਦੀ ਸ਼ਾਂਤੀ ਅਤੇ ਤਰੱਕੀ ਨੂੰ ਕੁਝ ਤਾਕਤਾਂ ਬਰਦਾਸ਼ਤ ਨਹੀਂ ਕਰਨਾ ਚਾਹੁੰਦੀਆਂ। ਉਹ ਜਾਣ ਬੁਝ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਤਾਂ ਕਿ ਪੰਜਾਬ ਨੂੰ ਫਿਰ ਮਾੜੇ ਦਿਨ ਦੇਖਣੇ ਨਾ ਪੈਣ। ਅਕਾਲੀ ਦਲ ਅਮਰੀਕਾ ਨੇ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿੱਚ ਪੂਰਨ ਭਰੋਸਾ ਜਤਾਇਆ। ਮੀਟਿੰਗ ਵਿੱਚ ਕੁਲਵੰਤ ਸਿੰਘ ਖਹਿਰਾ ਪ੍ਰਧਾਨ, ਨਰਿੰਦਰਪਾਲ ਸਿੰਘ ਹੁੰਦਲ, ਸੀਨੀਅਰ ਮੀਤ ਪ੍ਰਧਾਨ, ਸਰਬਜੋਤ ਸਿੰਘ ਸਵੱਦੀ ਸਕੱਤਰ ਜਨਰਲ, ਬਬਲੀ ਹੁੰਦਲ ਜਨਰਲ ਸਕੱਤਰ, ਦਲਵੀਰ ਸਿੰਘ ਸੰਘੇੜਾ ਮੀਤ ਪ੍ਰਧਾਨ, ਜਤਿੰਦਰ ਸਿੰਘ ਭੰਗੂ ਖਜ਼ਾਨਚੀ, ਬਲਜੀਤ ਸਿੰਘ ਮਾਨ ਪ੍ਰਧਾਨ ਕੈਲੀਫੋਰਨੀਆ ਸਟੇਟ, ਹਰਪ੍ਰੀਤ ਸਿੰਘ ਸਿੱਧੂ ਯੂਥ ਆਗੂ, ਬੂਟਾ ਸਿੰਘ ਬਾਸੀ ਮੀਡੀਆ ਸਲਾਹਕਾਰ, ਰਵਿੰਦਰ ਸਿੰਘ ਬੋਇਲ ਯੂਥ ਆਗੂ, ਬਿਕਰਮ ਸਿੰਘ ਖਾਲਸਾ, ਪਰਮਿੰਦਰ ਸਿੰਘ ਗਿੱਲ, ਰਾਜਵਿੰਦਰ ਸਿੰਘ ਟਿਵਾਣਾ, ਕੁਲਦੀਪ ਸਿੰਘ ਛੋਕਰ, ਗੁਰਮੀਤ ਸਿੰਘ ਗਾਜੀਆਣਾ, ਜਸਵਿੰਦਰ ਸਿੰਘ ਸੋਹਲ, ਕ੍ਰਿਪਾਲ ਸਿੰਘ ਅਟਵਾਲ, ਰਾਜੂ ਪਵਾਰ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ।

WRITTEN BY