ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 28 ਅਕਤੂਬਰ (ਨਾਗਪਾਲ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਨਾ ਸਿਰਫ ਦੇਸ਼ ਦਾ ਸਗੋਂ ਦੁਨੀਆਂ ਭਰ ਦਾ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰਿਆ ਹੈ ਜਿਸ ਦਾ ਪ੍ਰਗਟਾਵਾ ਅੱਜ ਪੂੰਜੀ ਨਿਵੇਸ਼ਕਾਂ ਵੱਲੋਂ ਦਿਖਾਏ ਗਏ ਭਰੋਸੇ ਤੋਂ ਵੀ ਪ੍ਰਗਟ ਹੁੰਦਾ ਹੈ। ਦੂਜੇ ਪ੍ਰਗਤੀਸ਼ੀਲ ਪੰਜਾਬ ਸੰਮੇਲਨ-2015 ਦੌਰਾਨ ਅੱਜ ਸਨਅਤੀ ਦਿੱਗਜ਼ਾਂ ਨੇ ਸੂਬੇ ਵਿੱਚ ਨਿਵੇਸ਼ ਲਈ ਇਕ ਲੱਖ 12 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ 376 ਸਮਝੌਤਿਆਂ ’ਤੇ ਸਹੀ ਪਾਈ ਹੈ ਜਿਸ ਨਾਲ ਸੂਬੇ ਦੇ 2.50 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਹੋਵੇਗਾ। ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਦੂਜੇ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਮੌਕੇ ਦੇਸ਼-ਵਿਦੇਸ਼ ਦੇ ਉ¤ਘੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ, 2013 ਵਿੱਚ ਹੋਏ ਪਹਿਲੇ ਸੰਮੇਲਨ ਅਤੇ ਹੁਣ ਦੂਜੇ ਸੰਮੇਲਨਦੀ ਸਫਲਤਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਅਣਥੱਕ ਯਤਨਾਂ ਦਾ ਨਤੀਜਾ ਹੈ। ਸ. ਬਾਦਲ ਨੇ ਪੋਲੈਂਡ, ਚੀਨ, ਹੰਗਰੀ, ਦੱਖਣ ਕੋਰੀਆ ਅਤੇ ਡੈਲੀਗੇਟਾਂ ਸਣੇ ਅਮਰੀਕਾ, ਇੰਗਲੈਂਡ, ਫਰਾਂਸ, ਇਟਲੀ ਅਤੇ ਸਿੰਗਾਪੁਰ ਦੀਆਂ ਸੰਮੇਲਨ ਵਿੱਚ ਹਿੱਸਾ ਲੈਣ ਆਈਆਂ ਕੰਪਨੀਆਂ ਦੇ ਨੁਮਾਇੰਦਿਆਂ ਦਾ ਵੀ ਧੰਨਵਾਦ ਕੀਤਾ। Êਪੰਜਾਬ ਵਿੱਚ ਵੱਡੀ ਪੱਧਰ ’ਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਸਬੰਧ ਵਿੱਚ ਆਪਣਾ ਪੂਰਾ ਉਤਸ਼ਾਹ ਦਿਖਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੂੰਜੀ ਨਿਵੇਸ਼ਕਾਂ ਨੂੰ ਰਿਆਇਤਾਂ ਦਾ ਉਦਾਰਵਾਦੀ ਪੈਕੇਜ ਅਤੇ ਵਿੱਤੀ ਛੋਟਾਂ ਦੇਣ ਲਈ ਸੰਜੀਦਾ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਹੁਣ ਸੂਬੇ ਵਿੱਚ ਉਦਯੋਗ ਸਥਾਪਤ ਕਰਨਾ ਉ¤ਦਮੀਆਂ ਦੀ ਵਾਰੀ ਹੈ। ਉਦਯੋਗਪਤੀਆਂ ਨੂੰ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ, ਸਹਿਯੋਗ ਤੇ ਮਦਦ ਦੇਣ ਦਾ ਐਲਾਨ ਕਰਦੇ ਹੋਏ ਸ. ਬਾਦਲ ਨੇ ਕਿਹਾ,‘‘ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਨਕਸ਼ੇ ’ਤੇ ਵੱਡੀ ਪੱਧਰ ’ਤੇ ਉਭਾਰਨ ਲਈ ਮੈਂ ਤਹਾਨੂੰ ਸੂਬੇ ਵਿੱਚ ਵੱਡੀ ਪੱਧਰ ’ਤੇ ਪੂੰਜੀ ਨਿਵੇਸ਼ ਕਰਨ ਲਈ ਸਹੂਲਤ ਮੁਹੱਈਆ ਕਰਨ ਵਾਸਤੇ ਆਕਰਸ਼ਿਤ ਰਿਆਇਤਾਂ ਅਤੇ ਲਾਭ ਦਾ ‘ਕੋਰਾ ਚੈ¤ਕ’ (ਬਲੈਂਕ ਚੈ¤ਕ) ਭਾਵ ਖੁੱਲ੍ਹੀਆਂ ਰਿਆਇਤਾਂ ਪੇਸ਼ ਕਰਦਾ ਹੈ।’’ ਪਿਛਲੀ ਕੇਂਦਰ ਸਰਕਾਰ ਵੱਲੋਂ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਰਗੇ ਗੁਆਂਢੀ ਸੂਬਿਆਂ ਨੂੰ ਵਿੱਤੀ ਰਿਆਇਤਾਂ ਅਤੇ ਲਾਭ ਦੇਣ ਦੇ ਫੈਸਲੇ ’ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਇਨ੍ਹਾਂ ਸੂਬਿਆਂ ਨੂੰ ਇਹ ਰਿਆਇਤਾਂ ਦੇਣ ਦੇ ਫੈਸਲੇ ਦੇ ਖਿਲਾਫ਼ ਨਹੀਂ ਹਨ ਪਰ ਇਨ੍ਹਾਂ ਰਿਆਇਤਾਂ ਵਿੱਚੋਂ ਪੰਜਾਬ ਨੂੰ ਵਾਂਝਾ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਪਣੀ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਨੂੰ ਅਨਾਜ ਪੈਦਾ ਕਰਨ ਵਾਲੇ ਰਾਜ ਵਜੋਂ ਜਾਣਿਆ ਜਾਂਦਾ ਹੈ ਜਦਕਿ ਉਹ ਮਹਿਸੂਸ ਕਰਦੇ ਹਨ ਕਿ ਪੰਜਾਬ ਨੂੰ ਆਪਣੇ ਅਨਾਜ ਉਤਪਾਦਨ ਦਾ ਵਾਧੂ ਮੁੱਲ ਪੈਦਾ ਕਰਨ ਲਈ ਫੂਡ ਪ੍ਰੋਸੈਸਿੰਗ ਵਿਚ ਮੋਹਰੀ ਰਾਜ ਬਣਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖੇਤੀ ਅਧਾਰਤ ਉਤਪਾਦਾਂ ਲਈ ਕੱਚਾ ਮਾਲ ਭਾਰੀ ਮਾਤਰਾ ਵਿਚ ਉਤਪਾਦਿਤ ਹੁੰਦਾ ਹੈ ਜਿਸ ਕਰਕੇ ਪੰਜਾਬ ਸਰਕਾਰ ਵਲੋਂ ਐਗਰੋ ਪ੍ਰੋਸੈਸਿੰਗ ਉਦਯੋਗਾਂ ਨੂੰ ਵੈਟ, ਕੇਂਦਰੀ ਸੇਲ ਟੈਕਸ ਅਤੇ ਖਰੀਦ ਟੈਕਸ ਤੋਂ ਮੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ. ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿਸ ਵਿਚ ਅਗਲੇ ਸਾਲ ਜਨਵਰੀ ਤੱਕ ਸਾਰੇ ਪਿੰਡ, ਸਰਕਾਰੀ ਸਕੂਲ ਅਤੇ ਸਰਕਾਰੀ ਹਸਪਤਾਲ 4ਜੀ ਨਾਲ ਜੋੜ ਦਿੱਤੇ ਜਾਣਗੇ। ਇਸ ਮੌਕੇ ਆਪਣੇ ਭਾਸ਼ਣ ਵਿੱਚ ਉਦਯੋਗ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਨੇ ਸੂਬਾ ਸਰਕਾਰ ਵੱਲੋਂ ਉਦਯੋਗ ਪੱਖੀ ਕੀਤੀਆਂ ਪਹਿਲਕਦਮੀਆਂ ਗਿਣਾਉਂਦਿਆਂ ਉਮੀਦ ਜ਼ਾਹਰ ਕੀਤੀ ਕਿ ਇਹ ਕੋਸ਼ਿਸ਼ਾਂ ਸੂਬੇ ਦੇ ਉਦਯੋਗ ਨੂੰ ਹੋਰ ਹੁਲਾਰਾ ਦੇਣਗੀਆਂ। ਇਸ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਸ. ਪਰਮਿੰਦਰ ਸਿੰਘ ਢੀਂਡਸਾ, ਸ. ਸੁਰਜੀਤ ਸਿੰਘ ਰੱਖੜਾ, ਡਾ. ਦਲਜੀਤ ਸਿੰਘ ਚੀਮਾ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਸ਼ਰਨਜੀਤ ਸਿੰਘ ਢਿੱਲੋਂ ਅਤੇ ਸ. ਸੋਹਨ ਸਿੰਘ ਠੰਡਲ, ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸ. ਸੁਖਦੇਵ ਸਿੰਘ ਢੀਂਡਸਾ, ਸ. ਬਲਵਿੰਦਰ ਸਿੰਘ ਭੂੰਦੜ ੱਤੇ ਸ੍ਰੀ ਨਰੇਸ਼ ਗੁਜਰਾਲ, ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ, ਸ੍ਰੀ ਸੁਰੇਸ਼ ਕੁਮਾਰ, ਸ੍ਰੀ ਐਨ.ਐਸ. ਕਲਸੀ ਤੇ ਸ੍ਰੀ ਜਗਪਾਲ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ ਅਤੇ ਸੀ.ਈ.ਓ. ਇਨਵੈਸਟ ਪੰਜਾਬ ਸ੍ਰੀ ਅਨੁਰਿਧ ਤਿਵਾੜੀ ਹਾਜ਼ਰ ਸਨ।



