ਚੰਡੀਗੜ੍ਹ, 30 ਅਕਤੂਬਰ- ਮੁ¤ਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਵ¤ਲ ਰਵਾਨਾ ਹੋਇਆ ਸਿ¤ਖ ਪ੍ਰਚਾਰਕਾਂ ਦੇ ਜਥੇ ਨੂੰ ਪੁਲਿਸ ਨੇ ਮੋਹਾਲੀ ਦੇ ਵਾਈ.ਪੀ.ਐਸ. ਚੌਂਕ ’ਤੇ ਰੋਕ ਲਿਆ। ਇਸ ਜਥੇ ਦੀ ਅਗਵਾਈ ਬਾਬਾ ਰਣਜੀਤ ਸਿੰਘ ਢ¤ਡਰੀਆਂ, ਭਾਈ ਪੰਥਪ੍ਰੀਤ ਸਿੰਘ, ਸੰਤ ਬਲਜੀਤ ਸਿੰਘ ਦਾਦੂਵਾਲ ਸਮੇਤ ਕਈ ਹੋਰ ਸਿ¤ਖ ਧਾਰਮਿਕ ਆਗੂ ਕਰ ਰਹੇ ਹਨ। ਜਿਕਰਯੋਗ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਜ¤ਥਾ ਮੁ¤ਖ ਮੰਤਰੀ ਨੂੰ ਖੂਨ ਪੇਸ਼ ਕਰਨ ਜਾ ਰਿਹਾ ਸੀ। ਇਹ ਜ¤ਥਾ ਸਵੇਰੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਰਵਾਨਾ ਹੋਇਆ ਸੀ। ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ’ਚ ਪੜਾਅ ਤੋਂ ਬਾਅਦ ਪ੍ਰਚਾਰਕਾਂ ਨੇ ਸ਼ਾਂਤਮਈ ਢੰਗ ਨਾਲ ਵਾਹਿਗੁਰੂ ਦਾ ਜਾਪ ਕਰਦੇ ਹੋਏ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਕੋਠੀ ਲਈ ਮਾਰਚ ਸ਼ੁਰੂ ਕੀਤਾ ਪ੍ਰੰਤੂ ਉਨ੍ਹਾਂ ਨੂੰ ਮੋਹਾਲੀ ਦੇ ਵਾਈ.ਪੀ.ਐਸ. ਚੌਂਕ ’ਤੇ ਰੋਕ ਲਿਆ ਗਿਆ ਹੈ।ਇਸ ਮੌਕੇ ’ਤੇ ਧਰਨੇ ਦੌਰਾਨ ਪੰਜਾਬ ਸਰਕਾਰ ਵੱਲੋਂ ਸ. ਸੁਖਦੇਵ ਸਿੰਘ ਢੀਂਡਸਾ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਗੱਲਬਾਤ ਕਰਨ ਲਈ ਭੇਜਿਆ ਗਿਆ। ਸਿੱਖ ਪ੍ਰਾਚਰਕਾਂ ਦਾ ਜੱਥਾ ਚਾਹੁੰਦਾ ਸੀ ਕਿ ਬਰਗਾੜੀ ਕਾਂਡ ਵਿੱਚ ਫੜੇ ਗਏ ਦੋਵੇਂ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਪ੍ਰੰਤੂ ਸਰਕਾਰ ਇਸ ਲਈ ਤਿਆਰ ਨਹੀਂ ਸੀ। ਇਸ ਲਈ ਦੁਵੱਲੀ ਗੱਲਬਾਤ ਟੁੱਟ ਗਈ
ਅਤੇ ਪ੍ਰਚਾਰਕਾਂ ਨੇ ਧਰਨਾ ਦੇ ਕੇ ਰੋਸ ਪ੍ਰਗਟ ਜਾਰੀ ਰੱਖਿਆ। ਇਸ ਨਾਲ ਇੱਕ ਵਾਰ ਫਿਰ ਸਿੱਖ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਟਕਰਾ ਦੇ ਹਾਲਾਤ ਪੈਦਾ ਹੋ ਗਏ ਹਨ। ਇਸ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਤੋਂ ਰਿਪੋਰਟ ਮੁਤਾਬਿਕ- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾਂ ਦੇ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਸੰਤਾਂ, ਰਾਗੀਆਂ, ਢਾਡੀਆਂ, ਪ੍ਰਚਾਰਕਾਂ, ਕਥਾਵਾਚਕਾਂ, ਗੰ੍ਰਥੀਆਂ ਅਤੇ ਸਿੱਖ ਸੰਗਤ ਵੱਲੋ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋ ਅਰਦਾਸ ਕਰਨ ਉਪਰੰਤ ਵਿਸ਼ਾਲ ਰੋਸ ਮਾਰਚ ਸ਼ਾਂਤਮਈ ਢੰਗ ਨਾਲ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਟਾਲਣ ਲਈ ਪੁਲਸ ਵੱਲੋ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮਿੱਥੇ ਪ੍ਰੋਗਰਾਮ ਅਨੁਸਾਰ ਰੋਸ ਮਾਰਚ ਵਿਚ ਸ਼ਾਮਲ ਸੰਗਤਾਂ ਦਾ ਇਕੱਠ ਸਵੇਰ ਤੋ ਹੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਣਾ ਸ਼ੁਰੂ ਹੋ ਗਿਆ। ਰੋਸ ਮਾਰਚ ਸ਼ੁਰੂ ਕਰਨ ਤੋ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆ ਨੇ ਕਿਹਾ ਕਿ ਇਸ ਨੂੰ ਪੰਜਾਬ ਸਰਕਾਰ ਦੀ ਨਲਾਇਕੀ ਹੀ ਕਿਹਾ ਜਾਵੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਹੋ ਰਹੀ, ਜਾਂ ਫੇਰ ਸਰਕਾਰ ਦੀ ਇਸ ਵਿਚ ਬੇਈਮਾਨੀ ਦਿਖਾਈ ਦਿੰਦੀ ਹੈ ਕਿ ਅਸਲ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਹੋ ਰਹੀ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਵੀ ਇਹ ਸਪਸ਼ਟ ਕਰ ਚੁੱਕੀ ਹੈ ਕਿ ਸ੍ਰੀ ਗੰ੍ਰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਵਿਦੇਸ਼ੀ ਤਾਕਤਾਂ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ ਅਤੇ ਨਿਰਦੋਸ਼ ਗ੍ਰਿਫਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ। ਇਸ ਮੌਕੇ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ, ਭਾਈ ਪੰਥਪ੍ਰੀਤ ਸਿੰਘ, ਬਾਬਾ ਦਲੇਰ ਸਿੰਘ ਖੇੜੀ ਵਾਲਿਆਂ ਅਤੇ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਸੱਚ ਸੰਗਤਾਂ ਸਾਹਮਣੇ ਆਉਣਾ ਚਾਹੀਦਾ ਹੈ। ਸਿੱਖ ਸੰਗਤ ਦੇ ਹਿਰਦੇ ਬਹੁਤ ਦੁਖੀ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ’ਤੇ ਰੋਕ ਲਗਾਉਣ ਲਈ ਸਰਕਾਰ ਤੁਰੰਤ ਕਾਰਵਾਈ ਕਰੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਰੋਸ ਮਾਰਚ ਨੂੰ ਆਪਣਾ ਸਮਰਥਣ ਦਿੰਦੇ ਹਨ ਰਾਗੀ ਭਾਈ ਜੋਗਿੰਦਰ ਸਿੰਘ ਰਿਆੜ ਨੇ ਕਿਹਾ ਕਿ ਅੱਜ ਦੇ ਹਾਲਾਤ ਵਿੱਚ ਸਮੁੱਚੇ ਪ੍ਰਚਾਰਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਰੋਸ ਮਾਰਚ ਸ਼ੁਰੂ ਕਰਨ ਤੋ ਪਹਿਲਾਂ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ, ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ, ਭਾਈ ਪੰਥਪ੍ਰੀਤ ਸਿੰਘ, ਬਾਬਾ ਦਲੇਰ ਸਿੰਘ ਖੇੜੀ ਵਾਲਿਆਂ, ਭਾਈ ਅਮਰੀਕ ਸਿੰਘ ਅਜਨਾਲਾ ਆਦਿ ਨੇ ਗੁਰੂਦੁਆਰਾ ਸਾਹਿਬ ਵਿਚ ਇੱਕਠੇ ਬੈਠ ਕੇ ਸਲਾਹ ਮਸ਼ਵਰਾ ਕੀਤਾ ਅਤੇ ਸੰਗਤਾਂ ਉਸ ਸਮੇਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਕੇਵਲ ਸਿੰਘ, ਦਮਦਮੀ ਟਕਸਾਲ ਦੇ ਭਾਈ ਅਮਰੀਕ ਸਿੰਘ ਅਜਨਾਲਾ, ਐਸ.ਜੀ.ਪੀ.ਸੀ. ਮੈਂਬਰ ਸੰਤ ਬਾਬਾ ਗੁਰਮੀਤ ਸਿੰਘ ਤਲੋਕੇਵਾਲਾ, ਬਾਬਾ ਸੁਰਿੰਦਰ ਸਿੰਘ, ਭਾਈ ਪੰਥਪ੍ਰੀਤ ਸਿੰਘ, ਰਾਗੀ ਜੋਗਿੰਦਰ ਸਿੰਘ ਰਿਆੜ, ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਕਰਨੈਲ ਸਿੰਘ ਪੀਰ ਮੁਹੰਮਦ, ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ(ਅ) ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ, ਸਕੱਤਰ ਧਰਮ ਸਿੰਘ ਕਲੌੜ, ਕੌਮੀ ਯੂਥ ਪ੍ਰਧਾਨ ਰਣਦੇਵ ਸਿੰਘ ਦੇਬੀ, ਦਫ਼ਤਰ ਸਕੱਤਰ ਰਣਜੀਤ ਸਿੰਘ ਲਿਬੜਾ, ਹਲਕਾ ਇੰਚਾਰਜ ਕੁਲਦੀਪ ਸਿੰਘ ਪਹਿਲਵਾਨ, ਨਰਿੰਦਰ ਸਿੰਘ ਸੇਖੋ, ਬਾਬਾ ਨਰਿੰਦਰ ਸਿੰਘ ਲੋਹਾਰਾ ਸਾਹਿਬ ਵਾਲੇ, ਬਾਬਾ ਸੁਖਵਿੰਦਰ ਸਿੰਘ, ਬਾਬਾ ਭੁਪਿੰਦਰ ਸਿੰਘ ਖਾਂਸੀ ਵਾਲੇ, ਬਾਬਾ ਪਰਮਿੰਦਰ ਸਿੰਘ ਸੰਧੂਆਂ ਵਾਲੇ, ਬਾਬਾ ਗੁਰਜੀਤ ਸਿੰਘ ਹਰੀਗੜ੍ਹ ਵਾਲੇ, ਬਾਬਾ ਅਮਰਦੀਪ ਸਿੰਘ ਅਮ੍ਰਿਤਸਰ, ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲੇ, ਬਾਬਾ ਰਾਮ ਸਿੰਘ ਸਿੰਗੜਾ ਨਾਨਕਸਰ ਵਾਲੇ, ਬਾਬਾ ਬਲਵਿੰਦਰ ਸਿੰਘ ਰੋਣੀ, ਬਾਬਾ ਰਾਜਾ ਰਾਜ ਸਿੰਘ ਤਰਨਾ ਦਲ, ਬਾਬਾ ਧਰਮਵੀਰ ਸਿੰਘ ਸਮੇਤ ਹੋਰ ਹਾਜ਼ਰ ਸਨ।



