ਚੰਡੀਗੜ੍ਹ, 31 ਅਕਤੂਬਰ (ਨਾਗਪਾਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਕਿਹਾ ਕਿ ਸੂਬੇ ਵਿਚ ਕੌਸ਼ਲ ਵਿਕਾਸ ਯੂਨੀਰਵਸਿਟੀ ਦੀ ਸਥਾਪਨਾ ਕੀਤੀ ਜਾਵੇ ਤਾਂ ਜੋ ਡਰਾਪ ਆਊਟ ਹੋਣ ਵਾਲੇ ਵਿਦਿਆਰਥੀਆਂ ਦੇ ਕੌਸ਼ਲ ਦਾ ਵਿਕਾਸ ਕਰਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਲਾਇਕ ਬਣਾਇਆ ਜਾ ਸਕੇ। ਮੁੱਖ ਮੰਤਰੀ ਅੱਜ ਗੁੜਗਾਉਂ ਵਿਚ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਅਤੇ ਹਰਿਆਣਾ ਉੱਚੇਰੀ ਸਿੱਖਿਆ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਦੇਸ਼ ਲਈ ਨਵੀਂ ਸਿੱਖਿਆ ਨੀਤੀ ਬਣਾਉਣ ਨੂੰ ਲੈ ਕੇ ਆਯੋਜਿਤ ਉੱਤਰੀ ਖੇਤਰ ਕੰਸਲਟੇਟਿਵ ਮੀਟਿੰਗ ਵਿਚ ਬੋਲ ਰਹੇ ਸਨ। ਇਸ ਮੀਟਿੰਗ ਵਿਚ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ, ਹਰਿਆਣਾ ਦੇ ਸਿੱਖਿਆ ਮੰਤਰੀ ਪ੍ਰੋ.ਰਾਮ ਬਿਲਾਸ ਸ਼ਰਮਾ, ਰਾਜਸਥਾਨ ਦੇ ਸਿੱਖਿਆ ਮੰਤਰੀ ਵਾਸੂਦੇਵ ਨਾਨੀ, ਪੰ²ਜਾਬ ਦੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ, ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਰਾਓ ਨਰਬੀਰ ਸਿੰਘ, ਅ
ਤੇ ਉੱਤਰੀ ਭਾਰਤ ਦੇ 6 ਰਾਜਾਂ ਦੇ ਸਿੱਖਿਆ ਵਿਭਾਗਾਂ ਦੇ ਸਕੱਤਰ ਤੇ ਡਾਇਰੈਕਟਰ ਵੀ ਹਾਜ਼ਿਰ ਸਨ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਪਹਿਲੇ ਸਿੱਖਿਆ ਨੀਤੀ ਉੱਚ ਅਧਿਕਾਰੀਆਂ ਅਤੇ ਮੰਤਰੀਆਂ ਵੱਲੋਂ ਬਣਾ ਕੇ ਸਿੱਖਿਆ ਸੰਸਥਾਵਾਂ ਵਿਚ ਲਾਗੂ ਕੀਤੀ ਜਾਂਦੀ ਸੀ ਅਰਥਾਤ ਸਿੱਖਿਆ ਨੀਤੀ ਉੱਪਰ ਤੋਂ ਹੇਠਾਂ ਵੱਲ ਚਲਦੀ ਰਹੀ ਹੈ, ਲੇਕਿਨ ਹੁਣ ਦੇਸ਼ ਵਿਚ ਪਹਿਲੀ ਵਾਰ ਪਿੰਡਾਂ, ਬਲਾਕ, ਜਿਲਾ ਅਤੇ ਰਾਜ ਪੱਧਰ ’ਤੇ ਵਿਚਾਰ-ਵਟਾਂਦਰਾ ਕਰਕੇ ਆਪਣੇ ਸੁਝਾਵ ਕੌਮੀ ਪੱਧਰ ’ਤੇ ਨਵੀਂ ਸਿੱਖਿਆ ਨੀਤੀ ਲਈ ਭੇਜਿਆ ਜਾ ਰਿਹਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਹਰਿਆਣਾ ਵਿਚ ਵੀ ਸਿਕਲ ਡਿਵੈਲਪਮੈਂਟ ਮਿਸ਼ਨ ਦਾ ਗਠਨ ਕੀਤਾ ਹੈ ਅਤੇ ਸੂਬਾ ਵਿਚ ਸਿਕਲ ਡਿਪੈਲਪਮੈਂਟ ਯੂਨੀਵਰਸਿਟੀ ਬਣਾਉਣ ਦਾ ਪ੍ਰਸਤਾਵ ਤਿਆਰ ਕਰਕੇ ਮਨੁੱਖੀ ਸਰੋਤ ਮੰਤਰਾਲੇ ਨੂੰ ਭੇਜਿਆ ਗਿਆ ਹੈ, ਉਨ੍ਹਾਂ ਨੂੰ ਆਸ਼ ਹੈ ਕਿ ਇਸ ਪ੍ਰਸਤਾਵ ਨੂੰ ਮੰਤਰਾਲੇ ਤੋਂ ਮੰਜ਼ੂਰੀ ਮਿਲ ਜਾਵੇਗੀ। ਇਸ ਮੌਕੇ ’ਤੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀਮਤੀ ਸਮਰਿਤੀ ਜੁਬਿਨ ਇਰਾਨੀ ਨੇ ਕੌਮੀ ਪੱਧਰ ’ਤੇ ਨਵੀਂ ਸਿੱਖਿਆ ਨੀਤੀ ਬਣਾਉਣ ਲਈ ਉੱਤਰੀ ਭਾਰਤ ਦੇ ਰਾਜਾਂ ਦੀ ਕੰਸਲਟੇਟਿਵ ਮੀਟਿੰਗ ਆਯੋਜਿਤ ਕਰਨ ਲਈ ਹਰਿਆਣਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਬਹੁਤ ਘੱਟ ਸਮੇਂ ਵਿਚ ਚੰਗੇ ਪ੍ਰਬੰਧ ਕੀਤੇ ਗਏ ਹਨ।



