Skip to content
Independent perspectives. Global stories.
BREAKING

ਸਰਬੱਤ ਖਾਲਸਾ ਦੀ ਕਾਮਯਾਬੀ ਲਈ 70 ਮੈਂਬਰੀ ਕਮੇਟੀ ਦਾ ਗਠਨ

Share this story

ਜਲੰਧਰ, 31 ਅਕਤੂਬਰ (ਪੀ. ਟੀ.)- ਸਿਰਸਾ ਡੇਰਾ ਮੁਖੀ ਨੂੰ ਮੁਆਫੀ ਦੇਣ ਦੇ ਮਾਮਲੇ ਤੋਂ ਬਾਅਦ ਪੈਦਾ ਹਾਲਾਤ ਬਾਰੇ ਵਿਚਾਰ ਕਰਨ ਲਈ ਬੁਲਾਏ ਸਰਬੱਤ ਖਾਲਸਾ ਵਿੱਚ ਦੇਸ਼-ਵਿਦੇਸ਼ ਦੀ ਹਰ ਜਥੇਬੰਦੀ ਨੂੰ ਸ਼ਾਮਲ ਕੀਤਾ ਜਾਵੇਗਾ। ਇਸੇ ਮੰਤਵ ਲਈ ਅੱਜ ਸਰਬੱਤ ਖਾਲਸੇ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੇ ਜਲੰਧਰ ਵਿੱਚ ਮੀਟਿੰਗ ਕੀਤੀ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਜਰਨੈਲ ਸਿੰਘ ਸਖੀਰਾ ਤੋਂ ਇਲਾਵਾ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਸਰਬੱਤ ਖਾਲਸਾ ਦੇ ਸਮਾਗਮ ਤੇ ਉਸ ਵੇਲੇ ਕੀਤੇ ਜਾਣ ਵਾਲੇ ਫੈਸਲਿਆਂ ਸਬੰਧੀ 70 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ।ਸਰਬੱਤ ਖਾਲਸਾ ਤੋਂ ਪਹਿਲਾਂ ਬਣਾਈ ਗਈ ਕਮੇਟੀ ਵਿੱਚ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ, ਭਾਈ ਪੰਥਪ੍ਰੀਤ ਸਿੰਘ ਤੇ ਬਲਜੀਤ ਸਿੰਘ ਦਾਦੂਵਾਲ ਨੂੰ ਵੀ ਸ਼ਾਮਲ ਕੀਤਾ ਗਿਆ। ਇਸ ਕਮੇਟੀ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ ਜਿਸ ਲਈ ਇੱਕ ਮੀਟਿੰਗ 4 ਨਵੰਬਰ ਨੂੰ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਜੋ ਜਥੇਬੰਦੀਆਂ ਹਾਲੇ ਤੱਕ ਸਰਬੱਤ ਖਾਲਸੇ ਵਿੱਚ ਸ਼ਾਮਲ ਹੋਣ ਤੋਂ ਪਾਸਾ ਵੱਟ ਰਹੀਆਂ ਹਨ, ਉਨ੍ਹਾਂ ਨੂੰ ਵੀ ਜਲਦ ਮਨਾ ਲਿਆ ਜਾਵੇਗਾ। ਸਿੱਖ ਜਥੇਬੰਦੀ ਦਲ ਖਾਲਸਾ ਨੂੰ ਵੀ ਮਨਾਏ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

WRITTEN BY