Skip to content
Independent perspectives. Global stories.
BREAKING

ਸਕੂਲ, ਸਿੱਖਣ ਦੀ ਪ੍ਰਕਿਰਿਆ ਵਿੱਚ ਸਮੁੱਚੇ ਤੌਰ ’ਤੇ ਸਹਾਈ ਸਾਬਿਤ ਹੋਣ : ਡਾ. ਚੀਮਾ

Share this story

ਗੁੜਗਾਉਂ/ਦਿੱਲੀ/ਚੰਡੀਗੜ੍ਹ, 31 ਅਕਤੂਬਰ (ਪੀ. ਟੀ.)- ਸਕੂਲਾਂ ਨੂੰ ਸਿੱਖਣ ਦੀ ਪ੍ਰਕਿਰਿਆ ’ਚ ਸਮੁੱਚੇ ਤੌਰ ’ਤੇ ਸਹਾਈ ਹੋਣ ਦੀ ਵਕਾਲਤ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕਿਹਾ ਕਿ ਸਕੂਲੀ ਪ੍ਰਣਾਲੀ ਤਹਿਤ ਵਿਦਿਆਰਥੀਆਂ ਨੂੰ ਸਿੱਖਣ ਦਾ ਨਾਂ ਸਿਰਫ਼ ਸੰਪੂਰਨ ਮੌਕਾ ਮਿਲਣਾ ਚਾਹੀਦਾ ਹੈ ਸਗੋਂ ਸਕੂਲੀ ਸਿੱਖਿਆ ਦਾ ਮਕਸਦ ਵਿਦਿਆਰਥੀਆਂ ਦੀ ਸਖਸ਼ੀਅਤ ਦਾ ਸਰਬਪੱਖੀ ਵਿਕਾਸ ਵੀ ਹੋਣਾ ਚਾਹੀਦਾ ਹੈ। ਕੌਮੀ ਸਿੱਖਿਆ ਨੀਤੀ ’ਤੇ ਜ਼ੋਨਲ ਪੱਧਰ ਦੀ ਕਾਨਫ਼ਰੰਸ ਵਿੱਚ ਅੱਜ ਇੱਥੇ ਆਪਣੇ ਵਿਚਾਰ ਪ੍ਰਗਟਾ ਕਰਦੇ ਹੋਏ ਡਾ. ਚੀਮਾ ਨੇ ਕਿਹਾ ਕਿ ਸਕੂਲਾਂ ਵਿੱਚ ਹਰੇਕ ਵਿਦਿਆਰਥੀ ਨੂੰ ਸਹਾਇਕ ਸਿੱਖਿਆ ਗਤੀਵਿਧੀਆਂ ਨਾਲ ਵੀ ਰੂ-ਬ-ਰੂ ਕਰਵਾਇਆ ਜਾਣ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਸਹਾਇਕ ਸਿੱਖਿਆ ਕਲੱਬਾਂ ਦੀ ਸਥਾਪਨਾ ਲਈ ਸਾਰੇ ਲੋੜੀਂਦੇ ਵਸੀਲੇ ਮੁਹੱਈਆ ਕਰਵਾਏ ਜਾਣੇ ਚਾਹੀਦੇ ਹਨ ਅਤੇ ਇਨ੍ਹਾਂ ਗਤੀਵਿਧੀਆਂ ਵਿੱਚ ਮੁਹਾਰਤ ਹਾਸਲ ਅਧਿਆਪਕਾਂ ਦੀ ਨਿਯੁੱਕਤੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅਧਿਆਪਕਾਂ ਵੱਲੋਂ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਪ੍ਰਤੀ ਵਿਦਿਆਰਥੀਆਂ ਵਿੱਚ ਰੁਚੀਪੈਦਾ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕੁੱਝ ਵਿਸ਼ੇਸ਼ ਪੜਾਵਾਂ ਉੱਤੇ ਐਨ.ਐਸ.ਐਸ. ਅਤੇ ਐਨ.ਸੀ.ਸੀ. ਨੂੰ ਲਾਜ਼ਮੀ ਕਰਾਰ ਦਿੱਤਾ ਜਾਣਾ ਚਾਹੀਦਾ ਹੈ। ਡਾ. ਚੀਮਾ ਨੇ ਕਿਹਾ ਕਿ ਸਹਾਇਕ ਵਿਦਿਅਕ ਗਤੀਵਿਧੀਆਂ ਵਿੱਚ ਹੁਨਰਮੰਦੀ, ਨੈਤਿਕ ਸਿੱਖਿਆ ਅਤੇ ਆਮ ਗਿਆਨ ਵੀ ਸ਼ਾਮਿਲ ਹੋਣਾ ਚਾਹੀਦਾ ਹੈ ਅਤੇ ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਐਨ.ਸੀ.ਸੀ. ਨੂੰ ਅਜਿਹੀਆਂ ਸੰਸਥਾਂਵਾਂ ਵਿੱਚ ਲਾਜ਼ਮੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਚਾਰ ਵਿੱਚ ਇਸ ਪ੍ਰਕਿਰਿਆ ਨਾਲ ਕੌਮੀ ਸਿੱਖਿਆ ਨੀਤੀ ਆਪਣੇ ਮੌਜੂਦਾ ਰੂਪ ਨਾਲੋਂ ਹੋਰ ਵੀ ਨਿੱਖਰ ਕੇ ਸਾਹਮਣੇ ਆਵੇਗੀ ਅਤੇ ਦੇਸ਼ ਦੀ ਸਕੂਲੀ ਸਿੱਖਿਆ ਪ੍ਰਣਾਲੀ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਆਵੇਗਾ। ਇਨਕਲੂਸਿਵ’ ਸਿੱਖਿਆ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਅੰਗਹੀਣ ਬੱਚਿਆਂ ਵੱਲੋਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਜਿਨ੍ਹਾਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਜਾ ਰਿਹਾ ਹੈ, ਉਨ੍ਹਾਂ ਦੇ ਅਸਲ ਮੁੱਦੇ ਦੇ ਨਿਪਟਾਰੇ ਲਈ ਮੌਜੂਦਾ ਰਸਮੀ ਸਿੱਖਿਆ ਪ੍ਰਣਾਲੀ ਦੀਆਂ ਤਜ਼ਵੀਜ਼ਾਂ ਕਾਫ਼ੀ ਨਹੀਂ ਹਨ। ਡਾ. ਚੀਮਾ ਨੇ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਇੱਕ ਵਿਸ਼ੇਸ਼ ਸੰਸਥਾਨ ਸਥਾਪਿਤ ਹੋਣਾ ਚਾਹੀਦਾ ਹੈ ਜਿਸ ਦਾ ਕਿ ਅੰਗਹੀਣ ਸ੍ਰੇਣੀ ਵਿੱਚ ਮੌਜੂਦ ਵਿਦਿਆਰਥੀਆਂ ਦੀ ਗਿਣਤੀ ਨੂੰ ਵੇਖਦੇ ਹੋਏ ਬਲਾਕ ਅਤੇ ਤਹਿਸੀਲ ਪੱਧਰ ’ਤੇ ਵਿਸਥਾਰ ਕੀਤਾ ਜਾਣਾ ਚਾਹੀਦਾ ਹੈ।

WRITTEN BY