Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 1984 ’ਚ ਹੋਏ ਸਿੱਖ ਕਤਲੇਆਮ ’ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ

Share this story

ਅੰਮ੍ਰਿਤਸਰ, 2 ਨਵੰਬਰ- ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਨਵੰਬਰ 1984 ’ਚ ਸਮੇਂ ਦੀ ਕੇਂਦਰ ਸਰਕਾਰ ਦੀ ਸ਼ਹਿ ਪ੍ਰਾਪਤ ਦੰਗਾਕਾਰੀਆਂ ਵੱਲੋਂ ਨਿਹੱਥੇ, ਬੇਦੋਸ਼ੇ ਸਿੰਘ, ਸਿੰਘਣੀਆਂ ਤੇ ਬੱਚਿਆਂ ਦਾ ਗਿਣੀ ਮਿਥੀ ਸਾਜਿਸ਼ ਤਹਿਤ ਜਿਊਂਦੇ ਜੀਅ ਕੋਹ-ਕੋਹ ਕੇ ਕਤਲੇਆਮ ਕਰ ਦਿੱਤਾ ਗਿਆ ਸੀ। ਇਸ ਅਣਮਨੁੱਖੀ ਕਾਰੇ ਦੇ ਅੱਲ੍ਹੇ ਜ਼ਖਮ ਹਰ ਸਾਲ ਨਵੰਬਰ ਮਹੀਨਾਂ ਚੜ੍ਹਦਿਆਂ ਹੀ ਪੀੜ-ਪੀੜ ਹੋ ਜਾਂਦੇ ਹਨ। ਸਿੱਖ ਕੌਮ ਲਈ ਇਸ ਕਾਲੇ ਸਮੇਂ ਦੀ ਯਾਦ ਸਿੱਖ ਮਾਨਸਿਕਤਾ ਵਿੱਚ ਉ¤ਕਰੀ ਹੋਈ ਹੈ ਅਤੇ ਹਰ ਸਾਲ ਇਸ ਸਮੇਂ ਨੂੰ ਬੜੀ ਭਾਵੁਕਤਾ ਨਾਲ ਕੌਮ ਵੱਲੋਂ ਯਾਦ ਕੀਤਾ ਜਾਂਦਾ ਹੈ। ਇਸ ਕਤਲੇਆਮ ਦੌਰਾਨ ਮਾਰੇ ਗਏ ਸਮੂਹ ਸਿੰਘ-ਸਿੰਘਣੀਆਂ ਤੇ ਬੱਚਿਆਂ ਦੀ ਯਾਦ ਨੂੰ ਸਮਰਪਿਤ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ ਅਤੇ ਇਸੇ ਹੀ ਲੜੀ ਤਹਿਤ ਇਸ ਵਾਰ ਵੀ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇਵੈਰਾਗਮਈ ਕੀਰਤਨ ਕੀਤਾ ਅਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ। ਉਪਰੰਤ ਪਾਵਨ ਗੁਰਬਾਣੀ ਦਾ ਮੁਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈ¤ਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸ. ਹਰਚਰਨ ਸਿੰਘ ਮੁਖ ਸਕੱਤਰ, ਡਾ. ਰੂਪ ਸਿੰਘ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਹਰਭਜਨ ਸਿੰਘ ਮਨਾਵਾਂ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ, ਸ. ਸਕੱਤਰ ਸਿੰਘ ਤੇ ਗੁਰਚਰਨ ਸਿੰਘ ਮੀਤ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਸੁਖਬੀਰ ਸਿੰਘ, ਸ. ਨਿਰਮਲ ਸਿੰਘ ਤੇ ਸ. ਗੁਰਮੀਤ ਸਿੰਘ ਇੰਚਾਰਜ, ਸ. ਬਲਵਿੰਦਰ ਸਿਘ ਸੁਪ੍ਰਿੰਟੈਂਡੈਂਟ, ਸ. ਬਘੇਲ ਸਿੰਘ ਵਧੀਕ ਮੈਨੇਜਰ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ ਤੇ ਸੰਗਤਾਂ ਹਾਜ਼ਰ ਸਨ।

WRITTEN BY