ਸ਼੍ਰੀ ਮੁਕਤਸਰ ਸਾਹਿਬ, 2 ਨਵੰਬਰ (ਪੀ. ਟੀ.)- ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੈ ਸੂਬਾ ਸਰਕਾਰ ਲਈ ਰਾਜ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਸਮਾਜਿਕ-ਆਰਥਿਕ ਤਰੱਕੀ ਹੀ ਇਕ ਨੁਕਾਤੀ ਏਂਜਡਾ ਹੈ ਅਤੇ ਆਉਣ ਵਾਲੇ ਕੁਝ ਹੀ ਮਹੀਨਿਆਂ ਵਿਚ ਸਰਕਾਰ ਆਪਣੇ ਇਸ ਸਕੰਲਪ ਨੂੰ ਸਾਕਾਰ ਰੂਪ ਦੇਣ ਜਾ ਰਹੀ ਹੈ। ਉਹ ਅੱਜ ਇੱਥੇ ਜ਼ਿਲ੍ਹੇ ਦੇ ਪਿੰਡ ਸੱਕਾਂ ਵਾਲੀ ਦੀ ਪੰਚਾਇਤ ਵੱਲੋਂ ਰਾਜ ਸਰਕਾਰ ਦੇ ਸਹਿਯੋਗ ਨਾਲ ਮਾਡਲ ਪਿੰਡ ਵਜੋਂ ਵਿਕਸਤ ਕੀਤੇ ਇਸ ਪਿੰਡ ਦੇ ਛੱਪੜ ਨੂੰ ਸੋਹਣੀ ਝੀਲ ਵਿਚ ਤਬਦੀਲ ਕਰਨ ਦੇ ਨਿਵੇਕਲੇ ਪ੍ਰੋਜੈਕਟ ਨੂੰ ਵਿਸੇਸ਼ ਤੌਰ ਤੇ ਵੇਖਣ ਲਈ ਪੁੱਜੇ ਸਨ। ਇਸ ਮੌਕੇ ਪੱਤਾਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਹੀ ਮਹੀਨਿਆਂ ਵਿਚ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿਚ ਸੜਕਾਂ, ਪੀਣ ਵਾਲੇ ਪਾਣੀ, ਲਾਈਟਾਂ, ਸੀਵਰੇਜ ਵਰਗੀਆਂ ਬੁਨਿਆਦੀ ਸਹੁਲਤਾਂਦੇਣ ਲਈ ਹਲਕਾ ਵਾਰ ਵੱਡੇ ਪੱਧਰ ਤੇ ਫੰਡ ਜਾਰੀ ਕੀਤੇ ਜਾ ਰਹੇ ਹਨ। ਇਸੇ ਤਰਾਂ ਰਾਜ ਦੇ ਨੌਜਵਾਨਾਂ ਨੂੰ ਰੁਜਗਾਰ ਮੁਹਈਆ ਕਰਵਾਉਣ ਲਈ ਆਉਣ ਵਾਲੇ ਮਹੀਨਿਆਂ ਵਿਚ ਹੀ ਇੱਕ ਲੱਖ ਸਰਕਾਰੀ ਨੌਕਰੀਆਂ ਲਈ ਭਰਤੀ ਖੋਲੀ ਜਾ ਰਹੀ ਹੈ। ਇਕ ਹੋਰ ਸਵਾਲ ਦੇ ਜਵਾਬ ਵਿਚ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਣ-2015’ ਨੂੰ ਪੂਰੀ ਤਰਾਂ ਨਾਲ ਸਫਲ ਦੱਸਦਿਆਂ ਕਿਹਾ ਕਿ ਪੰਜਾਬ ਵਿਚ ਨਿਵੇਸ਼ਕਾਂ ਨੇ ਵੱਡੀ ਰੂਚੀ ਵਿਖਾਈ ਹੈ ਅਤੇ ਇਸ ਨਾਲ ਜਿੱਥੇ ਰਾਜ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਹੋਵੇਗਾ ਉੱਥੇ ਹੀ ਇੰਨ੍ਹਾਂ ਵਪਾਰਕ ਵਤੀਵਿਧੀਆਂ ਰਾਹੀਂ ਰਾਜ ਦੇ 2.5 ਲੱਖ ਨੌਜਵਾਨਾਂ ਲਈ ਰੁਜਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਖੇਤੀ ਅਧਾਰਤ ਸੂਬੇ ਪੰਜਾਬ ਦੀ ਸਥਿਤੀ ਦੇ ਮੱਦੇਨਜ਼ਰ ਹੀ ਰਾਜ ਸਰਕਾਰ ਨੇ ਫੂਡ ਪ੍ਰੋਸੈਸਿੰਗ ਇਕਾਈਆਂ ਲਈ ਟੈਕਸ ਛੋਟਾਂ ਦਾ ਐਲਾਣ ਕੀਤਾ ਅਤੇ ਇਸ ਤਰਾਂ ਫੂਡ ਪ੍ਰੋਸੈਸਿੰਗ ਖੇਤਰ ਵਿਚ ਹੋਣ ਵਾਲੇ ਨਿਵੇਸ ਦਾ ਅਸਿੱਧੇ ਤੌਰ ਤੇ ਰਾਜ ਦੇ ਕਿਸਾਨਾਂ ਨੂੰ ਵੀ ਵੱਡਾ ਲਾਭ ਹੋਵੇਗਾ। ਪੰਜਾਬ ਸਰਕਾਰ ਵੱਲੋਂ ਗੈਰ ਰਵਾਇਤੀ ਊਰਜਾ ਸ਼੍ਰੋਤਾਂ ਤੋਂ ਬਿਜਲੀ ਪੈਦਾ ਕਰਨ ਦੀ ਨੀਤੀ ਦੀ ਗੱਲ ਕਰਦਿਆਂ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ ਖੁੰਹਦ ਤੋਂ ਬਿਜਲੀ ਬਣਾਉਣ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ ਅਤੇ ਬਾਇਓਮਾਸ ਤੇ ਅਧਾਰਤ ਨਵੇਂ ਪਲਾਂਟ ਲਗਾਏ ਜਾ ਰਹੇ ਹਨ। ਇਸੇ ਤਰਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਬੇਲਰ ਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਇਸ ਤਰਾਂ ਕਰਨ ਨਾਲ ਰਾਜ ਅਗਲੇ 2-3 ਸਾਲਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਤੋਂ ਮੁਕਤ ਹੋ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਦੱਖਣੀ ਪੱਛਮੀ ਜ਼ਿਲ੍ਹਿਆਂ ਵਿਚੋਂ ਸੇਮ ਦੇ ਖਾਤਮੇ ਦੇ ਪ੍ਰੋਜੈਕਟ ਨੂੰ ਸਫਲਤਾ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਉੱਥੇ ਹੀ ਸੂਬੇ ਨੂੰ ਬਿਜਲੀ ਸਰਪਲਸ ਬਣਾਉਣ ਤੋਂ ਇਲਾਵਾ ਹੁਣ ਸੜਕੀ ਨੈਟਵਰਕ ਨੂੰ ਵੀ 4 ਤੇ 6 ਮਾਰਗੀ ਕੀਤਾ ਜਾ ਰਿਹਾ ਹੈ। ਇਸੇ ਤਰਾਂ ਸ਼ਹਿਰਾਂ ਦੇ ਵਿਕਾਸ ਨੂੰ ਵੀ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਆਪ ਪਾਰਟੀ ਨੂੰ ਪੰਜਾਬ ਦੇ ਕਿਸਾਨਾਂ, ਮਜਦੂਰਾਂ ਦੇ ਮਸਲਿਆਂ ਦਾ ਕੋਈ ਫਿਕਰ ਨਹੀਂ ਹੈ ਅਤੇ ਪੰਜਾਬ ਦੇ ਸੂਝਵਾਨ ਲੋਕ ਹੁਣ ਇੰਨ੍ਹਾਂ ਪਾਰਟੀਆਂ ਦੀ ਅਸਲੀਅਤ ਤੋਂ ਭਲੀਭਾਂਤ ਜਾਣੂ ਹੋ ਚੁੱਕੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਐਸ.ਐਸ.ਪੀ. ਸ੍ਰੀ ਕੁਲਦੀਪ ਸਿੰਘ ਚਾਹਲ, ਏ.ਡੀ.ਸੀ. ਸ੍ਰੀ ਰਾਮਬੀਰ, ਉੁਪ ਮੁੱਖਮੰਤਰੀ ਦੇ ਵਿਸੇਸ਼ ਕਾਰਜ ਅਫ਼ਸਰ ਸ੍ਰੀ ਮੁਨੀਸ਼ ਕੁਮਾਰ, ਡੀ.ਐਮ.ਓ. ਸ: ਕੁਲਬੀਰ ਸਿੰਘ ਮੱਤਾ, ਸ: ਸੁਖਦਰਸ਼ਨ ਸਿੰਘ ਮਰਾੜ, ਸ: ਅਤਵਾਰ ਸਿੰਘ ਵਣਵਾਲਾ ਸਰਕਲ ਪ੍ਰਧਾਨ ¦ਬੀ, ਚੇਅਰਮੈਨ ਸ: ਤਜਿੰਦਰ ਸਿੰਘ ਮਿੱਡੂ ਖੇੜਾ, ਚੇਅਰਮੈਨ ਸ: ਕੁਲਵਿੰਦਰ ਸਿੰਘ ਭਾਈ ਕਾ ਕੇਰਾ, ਸ: ਵਰਦੇਵ ਸਿੰਘ ਮਾਨ, ਸ: ਜਗਮੋਹਨ ਸਿੰਘ ਫੱਤਣਵਾਲਾ, ਨਗਰ ਕੌਸ਼ਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ: ਹਰਪਾਲ ਸਿੰਘ ਬੇਦੀ, ਸ: ਨਵਤੇਜ ਸਿੰਘ ਕਾਉਣੀ, ਬਿੰਦਰ ਗੋਣੇਆਣਾ, ਸ: ਅਕਾਸ਼ ਦੀਪ ਸਿੰਘ ਮਿਡੂਖੇੜਾ, ਆਦਿ ਵੀ ਹਾਜਰ ਸਨ।



