Skip to content
Independent perspectives. Global stories.
BREAKING

ਗੁਟਕਿਆਂ ਦਾ ਅਪਮਾਨ ਦੁਖਦਾਈ : ਜਥੇ. ਅਵਤਾਰ ਸਿੰਘ

Share this story

Makkar ਅੰਮ੍ਰਿਤਸਰ, 3 ਨਵੰਬਰ (ਪੀ. ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਾਰਤੀ ਅਨਸਰਾਂ ਵੱਲੋਂ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਤੇ ਮਾਛੀਵਾੜਾ ਨੇੜੇ ਪਿੰਡ ਹੇਡੋਬੇਟ ਦੇ ਗੁਰਦੁਆਰਾ ਸਾਹਿਬਾਨ ਦੇ ਬਾਹਰ ਗੁਰਬਾਣੀ ਦੇ ਗੁਟਕਿਆਂ ਨੂੰ ਪਾੜ ਕੇ ਸੁੱਟਣ ਦੀ ਘਟਨਾ ਨੂੰ ਬੇਹੱਦ ਦੁਖਦਾਈ ਦੱਸਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਦੋਸ਼ੀਆਂ ਨੂੰ ਤੁਰੰਤ ਨਕੇਲ ਪਾਵੇ। ਇਥੋਂ ਜਾਰੀ ਪ੍ਰੈ¤ਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਕਸਬਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਤੇ ਮਾਛੀਵਾੜਾ ਨੇੜੇ ਪਿੰਡ ਹੇਡੋਬੇਟ ਜ਼ਿਲ੍ਹਾ ਲੁਧਿਆਣਾ ਦੇ ਗੁਰਦੁਆਰਾ ਸਾਹਿਬਾਨ ਦੇ ਬਾਹਰ ਸ਼ਰਾਰਤੀ ਅਨਸਰਾਂ ਵੱਲੋਂ ਸੋਚੀ ਸਮਝੀ ਸਾਜਿਸ਼ ਤਹਿਤ ਗੁਰਬਾਣੀ ਗੁਟਕਿਆਂ ਦੀ ਬੇਅਦਬੀ ਕੀਤੀ ਗਈ ਹੈ ਜੋ ਨਿੰਦਣਯੋਗ ਹੈ।

WRITTEN BY