ਫਰੀਦਕੋਟ, 3 ਨਵੰਬਰ (ਪੀ. ਟੀ.)- ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿ¤ਚ ਮੁਲਜ਼ਮ ਬਣਾਏ ਗਏ ਦੋ ਭਰਾਵਾਂ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਪੁਲਿਸ ਨੇ ਉਨ੍ਹਾਂ ‘ਤੇ ਤਸ਼¤ਦਦ ਢਾਹਿਆ ਹੈ। ਉਨ੍ਹਾਂ ਕਿਹਾ ਕਿ ਰੁਪਿੰਦਰ ਨੂੰ ਸ¤ਟ ਲ¤ਗੀ ਹੋਣ ਕਰਕੇ ਕੁਝ ਨਹੀਂ ਕਿਹਾ ਪਰ ਜਸਵਿੰਦਰ ਸਿੰਘ, ਗੁਰਲਾਲ ਸਿੰਘ ਤੇ ਅਮਨਦੀਪ ਸਿੰਘ ਨੂੰ ਬੁਰੀ ਤਰ੍ਹਾਂ ਕੁ¤ਟਿਆ ਗਿਆ।ਉਨ੍ਹਾਂ ਨੇ ਅ¤ਜ ਪ੍ਰੈ¤ਸ ਕਾਨਫਰੰਸ ਕਰਕੇ ਕਿਹਾ ਕਿ ਮੋਗਾ ਦੇ ਮਹਿਣਾ ਥਾਣੇ ਤੇ ਫਰੀਦਕੋਟ ਸੀ.ਆਈ.ਏ. ਸਟਾਫ ਵਿ¤ਚ ਉਨ੍ਹਾਂ ਨਾਲ ਕੁ¤ਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜ ਕਕਾਰਾਂ ਦੀ ਵੀ ਬੇਅਦਬੀ ਕੀਤੀ ਗਈ। ਸਿ¤ਖ ਪ੍ਰਚਾਰਕ ਪੰਥਪ੍ਰੀਤ ਸਿੰਘ ਨੇ ਮੰਗ ਕੀਤੀ ਹੈ ਕਿ ਝੂਠੇ ਕੇਸ ਪਾਉਣ ਤੇ ਕੁ¤ਟ-ਮਾਰ ਕਰਨ ਵਾਲੇ ਪੁਲਿਸ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਏ।



