ਚੰਡੀਗੜ੍ਹ, 3 ਨਵੰਬਰ (ਨਾਗਪਾਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 5 ਨਵੰਬਰ ਨੂੰ ਰਾਜੀਵ ਗਾਂਧੀ ਐਜੂਕੇਸ਼ਨ ਸਿਟੀ, ਰਾਈ ਵਿਚ ਹੋਣ ਵਾਲੇ ਪ੍ਰੋਗ੍ਰਾਮ ਦੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਵਿਚ ਵਿਕਾਸ ਤੇਜੀ ਨਾਲ ਹੋ ਰਿਹਾ ਹੈ ਅਤੇ ਜਿੰਨ੍ਹਾਂ ਤਿੰਨ ਪਰਿਯੋਜਨਾਵਾਂ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਰੱਖਣਗੇ, ਉਹ ਇੱਥੇ ਦੀ ਤਰੱਕੀ ਵਿਚ ਮੀਲ ਦਾ ਪੱਥਰ ਸਾਬਤ ਹੋਵੇਗੀ। ਮੁੱਖ ਮੰਤਰੀ ਮਨੋਹਰ ਲਾਲ ਅੱਜ ਰਾਜੀਵ ਗਾਂਧੀ ਐਜੂਕੇਸ਼ਨ ਸਿਟੀ, ਰਾਈ ਵਿਚ ਪੁੱਜੇ ਅਤੇ ਹਰ ਤਰ੍ਹਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਪਹਿਲੇ ਉਨ੍ਹਾਂ ਨੇ ਮੋਤੀ ਲਾਲ ਨਹਿਰੂ ਸਕੂਲ ਆਫ ਸਪੋਰਟ, ਰਾਈ ਦੇ ਗੈਸਟ ਹਾਊਸ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਦਿਸ਼ਾ-ਨਿਰਦੇਸ਼ ਦਿੱਤੇ। ਪ੍ਰਧਾਨ ਮੰਤਰੀ 5 ਨਵੰਬਰ ਨੂੰ ਰਾਜੀਵ ਗਾਂਧੀ ਐਜੂਕੇਸ਼ਨ ਸਿਟੀ ਵਿਚ ਇਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ’ਤੇ ਸ੍ਰੀ ਮੋਦੀ ਸਾਲਾਂ ਤੋਂ ਬੰਦ ਪਏ ਕੁੰਡਲੀ-ਮਾਨੇਸਰ-ਪਲਵਲ (ਐਕਸਪ੍ਰੈਸ ਵੇ) ਦੀ ਨੀਂਹ ਰੱਖਣਗੇ ਤਾਂ ਜੋ ਕੇ.ਐ²ਮ.ਪੀ. ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਸਕੇ। ਨਾਲ ਹੀ ਪ੍ਰਧਾਨ ਮੰਤਰੀ ਕੁੰਡਲੀ-ਗਾਜਿਯਾਬਾਦ-ਪਲਵਲ (ਕੇ.ਜੀ.ਪੀ.) ਦਾ ਵੀ ਨੀਂਹ ਪੱਥਰ ਰੱਖਣਗੇ ਅਤੇ ਦਿੱਲੀ-ਪਾਣੀਪਤ ਕੌਮੀ ਰਾਜ ਮਾਗਰ ਨੰਬਰ 1 ਨੂੰ 12 ਮਾਰਗੀ ਬਣਾਉਣ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਣਗੇ। ਇਹ ਹਰਿਆਣਾ ਲਈ ਖਾਸ ਤੌਰ ਤੋਂ ਸੋਨੀਪਤ ਲਈ ਇਤਿਹਾਸਕ ਪਲ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਇੱਥੇ ਦੇ ਵਿਕਾਸ ਤੇ ਤਰੱਕੀ ਨੂੰ ਤੇਜ ਗਤੀ ਮਿਲੇਗੀ। ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਾਲ 2016 ਵਿਚ ਸੋਨੀਪਤ ਦੇ ਕੁੰਡਲੀ ਤਕ ਮੈਟਰੋ ਪ੍ਰਸਤਾਵਿਤ ਹੈ, ਜਿਸ ਨੂੰ ਸੋਨੀਪਤ ਸ਼ਹਿਰ ਤਕ ਵੱਧਾਉਣ ਦਾ ਯਤਨ ਕੀਤਾ ਜਾਵੇਗਾ। ਰਾਜ ਦੇ ਵਿਕਾਸ ਨੂੰ ਲੈ ਕੇ ਪੰਜਾਬ ਦੇ ਉਪ ਮੁੱਖ ਮੰਤਰੀ ਵੱਲੋਂ ਕੀਤੀ ਗਈ ਟਿਪੱਣੀ ’ਤੇ ਪੁਛੇ ਸੁਆਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਰਾਜ ਵਿਚ ਵਿਕਾਸ ਵੱਲ ਧਿਆਨ ਦੇਣਾ ਚਾਹੀਦਾ ਹੈ। ਹਰਿਆਣਾ ਵਿਚ ਵਿਕਾਸ ਦੇ ਮਾਮਲੇ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਕਿਸਾਨਾਂ ਦੀ ਮੰਗਾਂ ਦੇ ਸਬੰਧ ਵਿਚ ਪੁੱਛੇ ਸੁਆਲ ’ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕਿਸਾਨਾਂ ਦੀ ਹਰ ਜਾਇਜ ਮੰਗ ਨੂੰ ਪੂਰਾ ਕੀਤਾ ਜਾਵੇਗਾ। ਭਾਜਪਾ ਸਰਕਾਰ ਕਿਸਾਨ-ਮਜਦੂਰ ਦੀ ਦੋਸਤ ਹੈ।



