Skip to content
Independent perspectives. Global stories.
BREAKING

ਸੁਖਬੀਰ ਬਾਦਲ ਦਮਦਮੀ ਟਕਸਾਲ ਦੇ ਹੈ¤ਡਕੁਆਰਟਰ ਮਹਿਤਾ ਪੁੱਜੇ

Share this story

ਚੌਕ ਮਹਿਤਾ, 4 ਨਵੰਬਰ (ਸਿੰਕਦਰ ਸਿੰਘ ਖਾਲਸਾ)- ਪੰਜਾਬ ਦੇ ਉ¤ਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਦਮਦਮੀ ਟਕਸਾਲ ਦੇ ਹੈ¤ਡਕੁਆਟਰ ਗੁਰਦਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਪ ਮੁੱਖ ਮੰਤਰੀ ਬਾਅਦ ਦੁਪਹਿਰ ਕਰੀਬ ਪੌਣੇ ਦੋ ਵਜੇ ਹੈਲੀਕਾਪਟਰ ਰਾਹੀਂ ਦਮਦਮੀ ਟਕਸਾਲ ਮਹਿਤਾ ਵਿਖੇ ਪੁੱਜੇ। ਸਭ ਤੋਂ ਪਹਿਲਾਂ ਸ. ਬਾਦਲ ਗੁਰਦੁਆਰਾ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਏ, ਉਪਰੰਤ ਉਪ ਮੁੱਖ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕਰਨ ਲਈ ਸਿੱਧੇ ਉਨ੍ਹਾਂ ਦੇ ਕਮਰੇ ‘ਚ ਚਲੇ ਗਏ। ਜਿੱਥੇ ਉਨ੍ਹਾਂ ਨੇ ਗਿਆਨੀ ਖਾਲਸਾ ਨਾਲ ਕਰੀਬ ਡੇਢ ਘੰਟੇ ਦੀ ਮੀਟਿੰਗ ਦੌਰਾਨ ਗੁਪਤ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੀ ਸਮਾਪਤੀ ਉਪਰੰਤ ਸ. ਬਾਦਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਤੇ ਮੀਡੀਆ ਦੇ ਰੂ-ਬ-

ਰੂ ਹੋਏ ਬਿਨਾ ਹੀ ਉ¤ਥੋਂ ਚਲੇ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਅੱਜ ਹੋਈ ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਦੇ ਅਜੋਕੇ ਹਲਾਤਾਂ ਨਾਲ ਸੰਬੰਧਤ ਸੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਵੱਖ-ਵੱਖ ਜਗ੍ਹਾ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਰਕਾਰ ਨੂੰ ਪਹਿਲਾਂ ਵੀ ਮੈਮੋਰੰਡਮ ਦਿੱਤਾ ਗਿਆ ਸੀ ਕਿ ਸਰਕਾਰ ਇਸਨੂੰ ਰੋਕਣ ਲਈ ਪੂਰੀ ਤਰ੍ਹਾਂ ਨਾਲ ਗੰਭੀਰ ਹੋਵੇ ਅਤੇ ਇਨ੍ਹਾਂ ਪੰਥ ਵਿਰੋਧੀ ਸ਼ਰਾਰਤੀ ਅਨਸਰਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ, ਜਿਸ ’ਤੇ ਉ¤ਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਫਿਰ ਦਮਦਮੀ ਟਕਸਾਲ ਪਹੁੰਚ ਕੇ ਸੰਤ ਸਮਾਜ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਪੰਜਾਬ ’ਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਨੂੰ ਲੈ ਕੇ ਪੂਰੀ ਤਰ੍ਹਾਂ ਚਿੰਤਤ ਹੈ ਤੇ ਪੂਰੀ ਗੰਭੀਰਤਾ ਨਾਲ ਇਹ ਕਾਲੇ ਕਰਨਾਮੇ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਭਾਲ ਕਰ ਰਹੀ ਹੈ। ਇਸ ਮੌਕੇ ਸ. ਬਾਦਲ ਨੇ ਦਮਦਮੀ ਟਕਸਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਵੱਧ ਤੋਂ ਵੱਧ ਭੋਗ ਪਾਏ ਜਾਣ ਦੀ ਬੇਨਤੀ ਵੀ ਕੀਤੀ। ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਕੋਲੋਂ ਸਰਬੱਤ ਖਾਲਸਾ ਸੱਦੇ ਜਾਣ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜੁਆਬ ਦਿੰਦੇ ਉਨ੍ਹਾਂ ਕਿਹਾ ਕਿ ਸੰਤ ਸਮਾਜ ਸਰਬੱਤ ਖਾਲਸਾ ’ਚ ਸ਼ਮੂਲੀਅਤ ਨਹੀਂ ਕਰੇਗਾ, ਕਿਉਂਕਿ ਸਰਬੱਤ ਖਾਲਸਾ ਬਲਾਉਣਾ ਸਿੱਖ ਕੌਮ ਲਈ ਬਹੁਤਾ ਉ¤ਚਾ ਦਰਜਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਬੁਲਾਉਣ ਲਈ ਸਭ ਤੋਂ ਪਹਿਲਾਂ ਸਮੂਹ ਸਿੱਖ ਸੰਗਤ, ਧਾਰਮਿਕ ਜਥੇਬੰਦੀਆਂ ਨੂੰ ਇਕੱਤਰ ਹੋ ਕੇ ਬੈਠਣਾ ਚਾਹੀਦਾ ਹੈ ਅਤੇ ਸਮੂਹ ਸਿੱਖ ਸੰਗਤ ਨਾਲ ਵਿਚਾਰ-ਵਟਾਂਦਰਾ ਕਰਕੇ ਸਿੱਖ ਕੌਮ ਦੇ ਹਿੱਤ ਲਈ ਫੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇ ਸਰਬੱਤ ਖਾਲਸਾ ਬਲਾਉਣ ਦੀ ਜਗ੍ਹਾ ਸਿੱਖ ਆਗੂਆਂ ਦੀ ਕੋਈ ਪੰਥਕ ਇਕੱਤਰਤਾ ਜਾਂ ਕਾਨਵੋਕੇਸ਼ਨ ਹੋਵੇ ਤਾਂ ਸੰਤ ਸਮਾਜ ਇਸ ਵਿੱਚ ਸ਼ਮੂਲੀਅਤ ਕਰ ਸਕਦਾ ਹੈ। ਪੱਤਰਕਾਰਾਂ ਨੂੰ ਸੁਖਬੀਰ ਬਾਦਲ ਕੋਲ ਜਾਣ ਤੋਂ ਰੋਕਦੇ ਰਹੇ ਪੁਲਿਸ ਅਧਿਕਾਰੀ ਅੱਜ ਦਮਦਮੀ ਟਕਸਾਲ ਪੁੱਜੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮੀਡੀਆ ਤੋਂ ਦੂਰੀ ਬਣਾਈ ਰੱਖਦੇ ਦਿਖਾਈ ਦਿੱਤੇ। ਪੱਤਰਕਾਰਾਂ ਵੱਲੋਂ ਵਾਰ-ਵਾਰ ਕਹੇ ਜਾਣ ਦੇ ਬਾਵਜੂਦ ਵੀ ਪੁਲਿਸ ਨੇ ਪ੍ਰੈ¤ਸ ਨੂੰ ਸ. ਬਾਦਲ ਕੋਲ ਜਾਣ ਤੋਂ ਰੋਕੀ ਰੱਖਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਹੁਕਮਾਂ ਅਨੁਸਾਰ ਪੱਤਰਕਾਰਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾਵੇਗਾ। ਪੁਲਿਸ ਜਗ੍ਹਾ-ਜਗ੍ਹਾ ’ਤੇ ਪੱਤਰਕਾਰਾਂ ਨੂੰ ਘੇਰਾ ਪਾ ਕੇ ਖੜ੍ਹੀ ਰਹੀ, ਜਿਸ ਕਾਰਨ ਸਮੁੱਚੀ ਪ੍ਰੈ¤ਸ ’ਚ ਸ. ਬਾਦਲ ਦੇ ਇਸ ਰਵੱਈਏ ਪ੍ਰਤੀ ਭਾਰੀ ਰੋਸ ਪਾਇਆ ਗਿਆ।

WRITTEN BY