ਚੰਡੀਗੜ੍ਹ, 5 ਨਵੰਬਰ (ਪੀ. ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁ¤ਖ ਸਕ¤ਤਰ ਹਰਚਰਨ ਸਿੰਘ ਦੀ ਨਿਯੁਕਤੀ ਦੇ ਕੇਸ ਨੂੰ ਸੁਣਵਾਈ 8 ਜਨਵਰੀ ਨੂੰ ਹੋਵੇਗੀ। ਇਸੇ ਦਿਨ ਐਸਜੀਪੀਸੀ ਇਸ ਮਾਮਲੇ ‘ਚ ਆਪਣਾ ਜਵਾਬ ਦਾਇਰ ਕਰੇਗੀ। ਦ¤ਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਕਈ ਸਿ¤ਖ ਧਿਰਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਹਰਚਰਨ ਸਿੰਘ ਨੂੰ ਤਿੰਨ ਲ¤ਖ ਰੁਪਏ ਪ੍ਰਤੀ ਮਹੀਨਾ ਤਨਖ਼ਾਹ ‘ਤੇ ਮੁ¤ਖ ਸਕ¤ਤਰ ਨਿਯੁਕਤ ਕਰ ਦਿ¤ਤਾ ਸੀ ਜਿਸ ਤੋਂ ਬਾਅਦ ਬਲਵਿੰਦਰ ਸਿੰਘ ਨੇ ਇਸ ਨਿਯੁਕਤੀ ‘ਤੇ ਰੋਕ ਲਗਾਉਣ ਲਈ ਜਨਹਿ¤ਤ ਪਟੀਸ਼ਨ ਦਾਇਰ ਕੀਤੀ ਸੀ।ਇਸ ‘ਤੇ ਸੁਣਵਾਈ ਕਰਦਿਆਂ ਜਸਟਿਸ ਸਤੀਸ਼ ਕੁਮਾਰ ਮਿ¤ਤਲ ਅਤੇ ਜਸਟਿਸ ਮਹਾਵੀਰ ਸਿੰਘ ਚੌਹਾਨ ਦੇ ਡਿਵੀਜ਼ਨ ਬੈਂਚ ਨੇ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿ¤ਤਾ ਸੀ



