Skip to content
Independent perspectives. Global stories.
BREAKING

ਆਰਥਿਕ ਪੱਖੋਂ ਕਮਜ਼ੋਰ ਵਰਗਾਂ ਨੂੰ ਉਚੇਰੀ ਵਿੱਦਿਆ ਦੇ ਮੌਕੇ ਉਪਲਬਧ ਕਰਵਾਉਣੇ ਜ਼ਰੂਰੀ : ਬਾਘਾ

Share this story

ਜਲੰਧਰ, 6 ਨਵੰਬਰ (ਪੀ. ਟੀ.)- ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਕਿਹਾ ਕਿ ਸਮਾਜ ਦੇ ਸੰਤੁਲਿਤ ਵਿਕਾਸ ਲਈ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਉਚੇਰੀ ਵਿੱਦਿਆ ਦੇ ਮੌਕੇ ਉਪਲਬਧ ਕਰਵਾਉਣੇ ਬਹੁਤ ਜ਼ਰੂਰੀ ਹਨ। ਅੱਜ ਸਤਿਅਮ ਗਰੁੱਪ ਆਫ ਇੰਸਟੀਚਿਊਟਸ ਵਿਖੇ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਘਾ ਨੇ ਕਿਹਾ ਕਿ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਆਰਥਿਕ ਉਥਾਨ ਲਈ ਅਜਿਹੇ ਵਰਗਾਂ ਨਾਲ ਸਬੰਧਤ ਵਿੱਦਿਆਰਥੀਆਂ ਦੀ ਪਹੁੰਚ ਉਚੇਰੀ ਵਿੱਦਿਆ ਤੱਕ ਬਹੁਤ ਜ਼ਰੂਰੀ ਹੈ। ਸ੍ਰੀ ਬਾਘਾ ਨੇ ਕਿਹਾ ਕਿ ਦੇਸ਼ ਵਿੱਚ ਉਸਾਰੂ ਤਬਦੀਲੀ ਉਸੇ ਦਿਨ ਆਵੇਗੀ ਜਦੋਂ ਹਰ ਪਿੰਡ ਦਾ ਹਰ ਬੱਚਾ ਸਿੱਖਿਆ ਪ੍ਰਾਪਤ ਕਰ ਲਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਟੀਚੇ ਦੀ ਪ੍ਰਾਪਤੀ ਲਈ ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਸੰਸਥਾਨਾ, ਸਰਕਾਰਾਂ ਅਤੇ ਗੈਰ-ਸਰਕਾਰੀ ਸੰਗਠਨ ਵੱਲੋਂ ਸਾਂਝੇ ਹੰਭਲੇ ਦੀ ਜ਼ਰੂਰਤ ਹੈ। ਸ੍ਰੀ ਬਾਘਾ ਨੇਕਿਹਾ ਕਿ ਗਰੀਬ ਵਰਗਾਂ ਦੀ ਆਰਥਿਕ ਤਰੱਕੀ ਲਈ ਹੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਮੁੰਦਰਾ ਯੋਜਨਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਲਈ ਛੋਟੇ ਉਦਯੋਗ ਤੇ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵਿੱਤੀ ਵਸੀਲੇ ਉਪਲੱਬਧ ਹੋ ਸਕਣ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਨਵੀਂ ਸਕੀਮ ਦਾ ਉਦੇਸ਼ ਭਾਰਤ ਦੇ ਹਰ ਵਾਸੀ ਨੂੰ ਤਰੱਕੀ ਦੇ ਮੌਕੇ ਉਪਲਬਧ ਕਰਵਾਉਣ ਹੈ। ਇਸ ਮੌਕੇ ਸਤਿਅਮ ਇੰਸਟੀਚਿਊਟ ਦੇ ਚੇਅਰਮੈਨ ਸ੍ਰੀ ਵਿਪਨ ਸ਼ਰਮਾ, ਸ੍ਰੀਮਤੀ ਜੋਤੀ ਸ਼ਰਮਾ, ਚੇਅਰਮੈਨ ਲਾਰਡ ਕ੍ਰਿਸ਼ਨਾ ਪਾਲੀਟੈਕਨਿਕ ਕਾਲਜ ਕਪੂਰਥਲਾ ਸ੍ਰੀ ਇੰਦਰਜੀਤ ਸਿੰਘ ਸਿੱਧੂ, ਪ੍ਰਿੰਸੀਪਲ ਸ੍ਰੀਮਤੀ ਸੀਨੂੰ ਨਈਅਰ ਤੇ ਹੋਰ ਹਾਜ਼ਰ ਸਨ।

WRITTEN BY