Skip to content
Independent perspectives. Global stories.
BREAKING

ਸਰਬੱਤ ਖਾਲਸਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੀ ਸੱਦਿਆ ਜਾ ਸਕਦੈ : ਜਥੇ. ਅਵਤਾਰ ਸਿੰਘ

Share this story

DE07-P3_2010_00_DE_1986619e ਅੰਮ੍ਰਿਤਸਰ, 8 ਨਵੰਬਰ (ਪੀ. ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ, ਤਰਨ-ਤਾਰਨ, ਗੁਰਦਾਸਪੁਰ ਦੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਇਕੱਤਰਤਾ ਕੀਤੀ। ਜਿਸ ਵਿੱਚ ਮੌਜੂਦਾ ਕੌਮੀ ਹਾਲਾਤਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਇਕੱਤਰਤਾ ਵਿੱਚ ਕੁਝ ਜਥੇਬੰਦੀਆਂ ਵੱਲੋਂ 10 ਨਵੰਬਰ ਨੂੰ ਕੀਤੇ ਜਾ ਰਹੇ ਇਕੱਠ ਸਬੰਧੀ ਵੀ ਦੀਰਘਤਾ ਨਾਲ ਵਿਚਾਰ ਚਰਚਾ ਹੋਈ। ਜਥੇਦਾਰ ਅਵਤਾਰ ਸਿੰਘ ਨੇ ਇਸ ਮੌਕੇ ਕਿਹਾ ਕਿ ਪੰਥਕ ਰਵਾਇਤਾਂ ਅਨੁਸਾਰ ਸਰਬੱਤ ਖਾਲਸਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੀ ਬੁਲਾਇਆ ਜਾ ਸਕਦਾ ਹੈ। ਉਨ੍ਹਾਂ ਇਕ ਦੋ ਜਥੇਬੰਦੀਆਂ ਵੱਲੋਂ ਸਰਬੱਤ ਖਾਲਸਾ ਦੇ ਨਾਂਅ ਹੇਠ ਇਕੱਠ ਕੀਤੇ ਜਾਣ ਤੇ ਭਵਿੱਖ ‘ਚ ਵਖਰੇਵੇਂ ਪੈਦਾ ਹੋਣ ਦੀ ਸੰਭਾਵਨਾ ਜਤਾਉਂਦਿਆਂ ਕਿਹਾ ਕਿ ਸਰਬੱਤ ਖਾਲਸਾ ਸਿੱਖਾਂ ਦੀ ਇਤਿਹਾਸਕ ਪ੍ਰੰਪਰਾ ਦਾ ਅਹਿਮ ਹਿੱਸਾ ਹੈ, ਜਿਸ ਨੂੰ ਵਿਵਾਦਾਂ ਦੇ ਘੇਰੇ ਤੋਂ ਬਚਾਅ ਕੇ ਰੱਖਣਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਜਰੂਰੀ ਹੈ ਕਿ ਸਭ ਤੋਂ ਪਹਿਲਾਂ ਆਪਸੀ ਮੱਤਭੇਦ ਦੂਰ ਕਰਕੇ ਏਕਤਾ, ਇਤਫਾਕ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ ਜੁਗੋ-ਜੁਗ ਅਟੱਲ ਸਾਹਿਬਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਘੋਰ ਬੇਅਦਬੀ ਨੂੰ ਰੋਕਿਆ ਜਾਵੇ ਨਾ ਕਿ ਵੱਖ-ਵੱਖ ਹੋ ਕੇ ਧੜੇਬੰਦੀਆਂ ਨਾਲ ਕੋਈ ਪ੍ਰੋਗਰਾਮ ਉਲੀਕੇ ਜਾਣ । ਉਨ੍ਹਾਂ ਕਿਹਾ ਕਿ ਜੋ ਕੌਮ ਆਪਸ ਵਿੱਚ ਉਲਝਦੀ ਰਹਿੰਦੀ ਹੈ ਉਸ ਦਾ ਭਵਿੱਖ ਉ¤ਜਵਲ ਨਹੀਂ ਰਹਿ ਸਕਦਾ ਅਤੇ ਮਾਣ-ਤਾਣ ਕਰਨ ਵਾਲਾ ਕੋਈ ਗੌਰਵ ਵੀ ਨਹੀਂ ਰਹਿ ਜਾਂਦਾ। ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਸਰ ਬੁਲੰਦ ਖੜ੍ਹੀ ਦਿੱਸਣ ਲਈ ਕੌਮ ਦਾ ਇਕੱਜੁੱਟ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਬੇਸ਼ਕੀਮਤੀ ਪ੍ਰੰਪਰਾਵਾਂ ਤੋਂ ਪਰ੍ਹੇ ਮਨਮਰਜ਼ੀ ਦੇ ਇਕੱਠ ਸਰਬੱਤ ਖਾਲਸਾ ਦੇ ਸਿਧਾਂਤ ਨੂੰ ਬੌਣਿਆਂ ਕਰ ਦੇਣਗੇ ਤੇ 10 ਨਵੰਬਰ ਦੇ ਇਕੱਠ ਵਾਂਗ ਜਦੋਂ ਮਰਜ਼ੀ ਹੋਰ ਧਿਰ ਵੀ ਆਪਣੀ ਲੋੜ ਮੁਤਾਬਿਕ ਸੱਦੇ ਇਕੱਠ ਨੂੰ ਸਰਬੱਤ ਖਾਲਸਾ ਦਾ ਨਾਂਅ ਦੇਣ ਲੱਗ ਜਾਵੇਗੀ। ਉਨ੍ਹਾਂ ਕਿਹਾ ਸਿੱਖ ਕੌਮ ਦੀ ਇਹੋ ਤਰਾਸਦੀ ਹੈ ਕਿ ਜਦ ਵੀ ਕੌਮ ਤੇ ਭੀੜ ਬਣਦੀ ਹੈ ਤਾਂ ਇਹ ਜਜਬਾਤੀ ਹੋ ਕੇ ਇੱਕ ਦੂਸਰੇ ਤੇ ਦੋਸ਼ ਮੜ੍ਹ ਕੇ ਆਪਸ ਵਿੱਚ ਟਕਰਾ ਪੈਦਾ ਕਰ ਲੈਂਦੀ ਹੈ। ਜਿਸਦਾ ਫਾਇਦਾ ਦੁਸ਼ਮਣ ਤਾਕਤਾਂ ਲੈ ਜਾਂਦੀਆਂ ਹਨ ਤੇ ਸਾਰੀ ਕੌਮ ਦਾ ਤਮਾਸ਼ਾ ਬਣ ਜਾਂਦਾ ਹੈ। ਸਗੋਂ ਇਨ੍ਹਾਂ ਸਮਿਆਂ ਵਿੱਚ ਹਰ ਇਕ ਨੂੰ ਆਪਣੀ ਹਉਮੈ ਤਿਆਗ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕੱਤਰ ਹੋਣ ਦੀ ਸਖ਼ਤ ਜਰੂਰਤ ਹੈ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਹਾੜਾ (ਦੀਵਾਲੀ) ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਕੇਵਲ ਤਿੱਖੀ ਰੌਸ਼ਨੀ ਵਾਲੀ ਦੀਪਮਾਲਾ ਨਹੀਂ ਹੋਵੇਗੀ ਤੇ ਨਾ ਹੀ ਆਤਿਸ਼ਬਾਜੀ ਚੱਲੇਗੀ। ਉਨ੍ਹਾਂ ਕਿਹਾ ਕਿ ਸੰਗਤ ਦੀ ਆਮਦ ਨੂੰ ਮੁੱਖ ਰੱਖਦਿਆਂ ਅਗਾਉਂ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਬੰਦੀ ਛੋੜ-ਦਿਵਸ (ਦੀਵਾਲੀ) ਮੌਕੇ ਵੱਧ ਤੋਂ ਵੱਧ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ-ਦੀਦਾਰੇ ਕਰਨ। ਉਨ੍ਹਾਂ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ੍ਰ: ਗੁਰਬਚਨ ਸਿੰਘ ਕਰਮੂੰਵਾਲਾ, ਸ੍ਰ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਸ੍ਰ: ਅਲਵਿੰਦਰਪਾਲ ਸਿੰਘ ਪੱਖੋਕੇ, ਸ੍ਰ: ਗੁਰਿੰਦਰਪਾਲ ਸਿੰਘ ਗੋਰਾ, ਭਾਈ ਮਨਜੀਤ ਸਿੰਘ, ਸ੍ਰ: ਗੁਰਿੰਦਰਪਾਲ ਸਿੰਘ ਰਣੀਕੇ, ਭਾਈ ਰਾਮ ਸਿੰਘ, ਭਾਈ ਅਮਰਜੀਤ ਸਿੰਘ ਬੁੰਡਾਲਾ, ਸ੍ਰ: ਮਗਵਿੰਦਰ ਸਿੰਘ ਖਾਪੜਖੇੜੀ, ਸ੍ਰ: ਹਰਜਾਪ ਸਿੰਘ ਸੁਲਤਾਨਵਿੰਡ, ਸ੍ਰ: ਬਲਵਿੰਦਰ ਸਿੰਘ ਕੋਟਲਾ, ਸ੍ਰ: ਬਾਵਾ ਸਿੰਘ ਗੁਮਾਨਪੁਰਾ, ਸ੍ਰ: ਹਰਦਿਆਲ ਸਿੰਘ ਸੁਰਸਿੰਘ, ਬੀਬੀ ਹਰਜਿੰਦਰ ਕੌਰ, ਸ੍ਰ: ਗੁਰਨਾਮ ਸਿੰਘ ਜੱਸਲ, ਸ੍ਰ: ਸੱਜਣ ਸਿੰਘ ਬੱਜੂਮਾਨ, ਸ੍ਰ: ਅਮਰੀਕ ਸਿੰਘ ਵਿਛੋਆ, ਸ੍ਰ: ਬਲਵਿੰਦਰ ਸਿੰਘ ਵੇਈਂਪੂਈ, ਸ੍ਰ: ਅਮਰਜੀਤ ਸਿੰਘ ਭਲਾਈਪੁਰ (ਸਾਰੇ ਮੈਂਬਰ) ਸ਼੍ਰੋਮਣੀ ਕਮੇਟੀ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਡਾ: ਰੂਪ ਸਿੰਘ, ਸ੍ਰ: ਮਨਜੀਤ ਸਿੰਘ ਸਕੱਤਰ, ਸ੍ਰ: ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਦਿਲਜੀਤ ਸਿੰਘ ਬੇਦੀ, ਸ੍ਰ: ਹਰਭਜਨ ਸਿੰਘ ਮਨਾਵਾਂ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ੍ਰ: ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਗੁਰਦੁਆਰਾ ਗਜਟ, ਸ੍ਰ: ਰਜਿੰਦਰ ਸਿੰਘ ਮੈਨੇਜਰ, ਸ੍ਰ: ਪਰਮਜੀਤ ਸਿੰਘ, ਸ੍ਰ: ਮੁਖਤਾਰ ਸਿੰਘ ਮੈਨੇਜਰ, ਸ੍ਰ: ਜਤਿੰਦਰ ਸਿੰਘ ਵਧੀਕ ਮੈਨੇਜਰ ਆਦਿ ਮੌਜੂਦ ਸਨ। ਜਥੇਦਾਰ ਹੀ ਦੇਣਗੇ ਕੌਮ ਦੇ ਨਾਮ ਸੰਦੇਸ਼- ਅੰਮ੍ਰਿਤਸਰ: ਬੰਦੀ ਛੋੜ ਦਿਵਸ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੌਮ ਦੇ ਨਾਮ ਸੰਦੇਸ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਹੀ ਦੇਣਗੇ। ਇਹ ਗ¤ਲ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਹੀ ਹੈ।ਦਰਅਸਲ ਡੇਰਾ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਅਤੇ ਪੰਜਾਬ ‘ਚ ਹੋਈਆਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਘਟਨਾਵਾਂ ਤੋਂ ਬਾਅਦ ਲਗਾਤਾਰ ਜਥੇਦਾਰਾਂ ਨੂੰ ਹਟਾਉਣ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਇਸੇ ਦੇ ਚ¤ਲਦਿਆਂ ਜਥੇਬੰਦੀਆਂ ਵ¤ਲੋਂ ਜਥੇਦਾਰ ਨੂੰ ਇਸ ਵਾਰ ਕੌਮ ਦੇ ਨਾਮ ਸੰਦੇਸ਼ ਨਾ ਦੇਣ ਦੀ ਵੀ ਮੰਗ ਹੋ ਰਹੀ ਸੀ।ਪਿਛਲੇ ਦਿਨੀਂ ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਚੇਤਾਵਨੀ ਦਿ¤ਤੀ ਸੀ ਕਿ ਇਸ ਵਾਰ ਜਥੇਦਾਰ ਦੀ ਥਾਂ ‘ਤੇ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਕੌਮ ਦੇ ਨਾਮ ਸੰਦੇਸ਼ ਦੇਣ ਤਾਂ ਕਿ ਕਿਸੇ ਤਰਾਂ ਦੇ ਟਕਰਾਅ ਦੀ ਸਥਿਤੀ ਨਾ ਪੈਦਾ ਹੋਵੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਰਨਾਮ ਸਿੰਘ ਵ¤ਲੋਂ ਦਿ¤ਤੀ ਸਲਾਹ ਬਾਰੇ ਕਿਹਾ ਕਿ ਕਮੇਟੀ ਵ¤ਲੋਂ ਵਿਚਾਰ ਕੀਤਾ ਗਿਆ ਹੈ ਅਤੇ ਹਰ ਸਾਲ ਦੀ ਤਰ੍ਹਾਂ ਜਥੇਦਾਰ ਹੀ ਕੌਮ ਦੇ ਨਾਂ ਸੰਦੇਸ਼ ਦੇਣਗੇ।

WRITTEN BY