ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਨੇ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 75 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਸਵਾਗਤ ਕੀਤਾ ਹੈ ਪਰ ਉਨ੍ਹਾਂ ਨੇ ਇਸਦੇ ਨਾਲ ਹੀ ਖੇਤੀ ਵਸਤਾਂ ਦੀਆਂ ਲਾਗਤਾਂ ਦੇ ਵਾਧੇ ਦੇ ਮੱਦੇਨਜ਼ਰ ਇਸ ਵਿਚ ਹੋਰ ਵਾਧਾ ਕਰਨ ਦੀ ਜ਼ਰੂਰਤ ਤੇ ਜ਼ੋਰ ਦਿੱਤਾ ਹੈ। ਅੱਜ ਇਥੇ ਜਾਰੀ ਇਕ ਬਿਆਨ ਵਿਚ ਸ੍ਰ ਬਾਦਲ ਨੇ ਕਿਹਾ ਕਿ ਭਾਵੇ ਘੱਟੋ ਘੱਟ ਸਮਰਥਨ ਮੁੱਲ ਵਿਚ ਵਾਧਾ ਕਿਸਾਨਾਂ ਲਈ ਲੋੜੀਦੀ ਰਾਹਤ ਹੈ ਪਰ ਇਹ ਵਾਧਾ ਚੋਖਾ ਨਹੀਂ ਹੈ।



