ਅੰਮ੍ਰਿਤਸਰ, 10 ਨਵੰਬਰ (ਪੀ. ਟੀ. ਲਾਇਵ)- ਇੱਥੋਂ ਨੇੜੇ ਤਰਨ ਤਾਰਨ ਰੋਡ ’ਤੇ ਬਾਬਾ ਨੌਧ ਸਿੰਘ ਗੁਰਦੁਆਰਾ ਸਾਹਿਬ ਪਿੰਡ ਚੰਬਾ ਦੇ ਅਸਥਾਨ ’ਤੇ ਹੋਏ ਵਿਸ਼ਾਲ ਸਰਬੱਤ ਖਾਲਸਾ ਵੱਲੋਂ ਤਿਹਾੜ ਜੇਲ੍ਹ ਵਿੱਚ ਬੰਦ ਸਿੱਖ ਖਾੜਕੂ ਆਗੂ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਥਾਪਿਆ ਗਿਆ ਹੈ। ਸਰਬ¤ਤ ਖਾਲਸਾ ‘ਚ ਪਾਸ ਮਤਿਆਂ ਮੁਤਾਬਿਕ ਪੰਜਾਬ ਵਿਚਲੇ ਤਿੰਨ ਤਖ਼ਤਾਂ ਦੇ ਜਥੇਦਾਰ ਨੂੰ ਮੁਅੱਤਲ ਕਰਕੇ ਉਨ੍ਹਾਂ ਦੀ ਥਾਂ ਤਿੰਨ ਨਵੇਂ ਜਥੇਦਾਰਾਂ ਲਾ ਦਿੱਤੇ ਗਏ ਹਨ। ਭਾਈ ਹਵਾਰਾ ਦੇ ਜੇਲ੍ਹ ਵਿੱਚ ਹੋਣ ਕਰਕੇ ਉਨ੍ਹਾਂ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਤਸਰ ਦੇ ਸੀਨੀਅਰ ਆਗੂ ਅਤੇ ਸਾਬਕਾ ਐਮਪੀ ਸ. ਧਿਆਨ ਸਿੰਘ ਮੰਡ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜੱਥੇਦਾਰ ਬਣਾਇਆ ਗਿਆ ਹੈ। ਭਾਈ ਹਵਾਰਾ ਪੰਜਾਬ ਦੇ ਸਾਬਕਾ ਵਿੱਚ ਮੰਤਰੀ ਸ. ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ। ਉਹ ਬੱਬਰ ਖਾਲਸਾ ਜਥੇਬੰਦੀ ਨਾਲ ਸਬੰਧਿਤ ਦੱਸੇ ਜਾਂਦੇ ਹਨ। ਸਰਬੱਤ ਖਲਾਸਾ ਵੱਲੋਂ ਦਮਦਮੀ ਟਕਸਾਲ ਦੇ ਆਗੂਭਾਈ ਅਮਰੀਕ ਸਿੰਘ ਅਜਨਾਲਾ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸੰਤ ਬਲਜੀਤ ਸਿੰਘ ਦਾਦੂਵਾਲ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਨਵੇਂ ਜਥੇਦਾਰ ਥਪਿਆ ਗਿਆ ਹੈ। ਸਰਬ¤ਤ ਖਾਲਸਾ ’ਚ ਲਏ ਗਏ ਫੈਸਲੇ ਮੁਤਾਬਿਕ ਸ੍ਰੀ ਅਕਾਲ ਤਖਤ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਮ¤ਲ ਸਿੰਘ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਭਾਈ ਗੁਰਮੁਖ ਸਿੰਘ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਸਰਬੱਤ ਖਾਲਸਾ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਹੋਰ ਪ੍ਰਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਵਿਦੇਸ਼ਾਂ ਵਿੱਚੋਂ ਵੀ ਸਿੱਖ ਸੰਗਤਾਂ ਸਰਬੱਤ ਖਾਲਸੇ ਵਿੱਚ ਹਿੱਸਾ ਲੈਣ ਪੁੱਜੀਆਂ। ਸਖ਼ਤ ਸੁਰੱਖਿਆ ਪ੍ਰਬੰਧਾਂ ਅਤੇ ਰੋਕਾਂ ਦੇ ਬਾਵਜੂਦ ਸਰਬੱਤ ਖਾਲਸਾ ਵਿਚ ਸੰਗਤਾਂ ਦੀ ਗਿਣਤੀ ਅੰਦਾਜ਼ਿਆ ਤੋਂ ਕਿਤੇ ਵਧ ਸੀ। ਪੰਜਾਬ ਦੇ ਖੁਫੀਆ ਵਿਭਾਗ ਮੁਤਾਬਿਕ ਸਰਬੱਤ ਖਾਲਸਾ ਵਿੱਚ ਸਵਾ ਲੱਖ ਤੋਂ ਵਧ ਸੰਗਤ ਸ਼ਾਮਿਲ ਸੀ। ਜਦੋਂ ਕਿ ਪ੍ਰਬੰਧਕਾਂ ਦਾ ਦਾਅਵਾ ਹੈ ਕਿ ਇਸ ਇਕੱਠ ਵਿੱਚ 3 ਲੱਖ ਤੋਂ ਵਧ ਸਿੱਖ ਸੰਗਤ ਨੇ ਹਿੱਸਾ ਲਿਆ। ਇਸ ਰਿਕਾਰਡ ਇਕੱਠ ਵਾਲੇ ਸਰਬੱਤ ਖਾਲਸਾ ਦੌਰਾਨ ਉਂਝ ਪੂਰੀ ਤਰ੍ਹਾਂ ਸ਼ਾਂਤੀ ਬਣੀ ਰਹੀ ਅਤੇ ਕਿਸੇ ਤਰ੍ਹਾਂ ਦੀ ਕੋਈ ਗੜਬੜ ਨਹੀਂ ਹੋਈ। ਸਮਾਗਮ ਵਿੱਚ ਜੁੜੀ ਭੀੜ ਕਾਰਨ ਪ੍ਰਬੰਧਕਾਂ ਵੱਲੋਂ ਕੀਤੇ ਗਏ ਪ੍ਰਬੰਧ ਛੋਟੇ ਪੈ ਗਏ। ਸਮਾਗਮ ਦੇ ਆਖਰੀ ਘੰਟੇ ਤੱਕ ਸੰਗਤਾਂ ਦੇ ਵਹੀਰ ਸਮਾਗਮ ਵਾਲੀ ਥਾਂ ਪੁੱਜਣ ਲਈ ਯਤਨਸ਼ੀਲ ਸਨ। ਸਰਬੱਤ ਖਾਲਸਾ ਵਿੱਚ 13 ਅਹਿਮ ਮਤੇ ਪਾਸ ਕੀਤੇ ਗਏ। ਇੱਕ ਮਤੇ ਰਾਹੀਂ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਕੇਪੀਐਸ ਗਿ¤ਲ ਤੇ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਕੁਲਦੀਪ ਸਿੰਘ ਬਰਾੜ ਨੂੰ ਸਿੱਖ ਪੰਥ ਵਿੱਚੋਂ ਖਾਰਿਜ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ 30 ਨਵੰਬਰ ਤੱਕ ਸ੍ਰੀ ਅਕਾਲ ਤਖ਼ਤ ‘ਤੇ ਤਲਬ ਕੀਤਾ ਗਿਆ ਹੈ।ਸਮਾਗਮ ਵਿੱਚ ਫੈਸਲਾ ਲਿਆ ਗਿਆ ਕਿ ਵਰਲਡ ਸਿੱਖ ਪਾਰਲੀਮੈਂਟ ਦਾ ਗਠਨ ਕੀਤਾ ਜਾਵੇਗਾ, ਜਿਸ ਲਈ ਮੁਢਲਾ ਢਾਂਚਾ ਅਤੇ ਡਰਾਫਟ ਤਿਆਰ ਕਰਨ ਲਈ 30 ਨਵੰਬਰ ਤੱਕ ਇੱਕ ਕਮੇਟੀ ਦਾ ਐਲਾਨ ਹੋਵੇਗਾ। ਲ¤ਗੇ ਖਾਲਿਸਤਾਨ ਦੇ ਨਾਅਰੇ- ਸਰਬ¤ਤ ਖਾਲਸਾ ‘ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਦੇ ਰਹੇ। ਕਈ ਸਿ¤ਖ ਆਗੂਆਂ ਨੇ ਕਿਹਾ ਕਿ ਜੇ ਸਿ¤ਖਾਂ ਨੇ ਮਹਿਫ਼ੂਜ਼ ਰਹਿਣਾ ਹੈ ਤਾਂ ਉਨ੍ਹਾਂ ਨੂੰ ਵ¤ਖਰਾ ਰਾਜ ਬਣਾਉਣ ਦੀ ਜ਼ਰੂਰਤ ਹੈ। ਇਸ ਮੌਕੇ ਜਥੇਬੰਦੀਆਂ ਨੇ ਸੰਤ ਬਾਬਾ ਜਰਨੈਲ਼ ਸਿੰਘ ਭਿੰਡਰਾਂਵਾਲਾ ਤੇ ਕਈ ਹੋਰ ਸਿ¤ਖ ਸ਼ਹੀਦਾਂ ਨੂੰ ਦੋ ਮਿੰਟ ਮੌਨ ਧਾਰ ‘ਤੇ ਸ਼ਰਧਾਂਜ਼ਲੀ ਵੀ ਦਿ¤ਤੀ।ਸਰਬ¤ਤ ਖਾਲਸਾ ਦੀ ਸਟੇਜ ਉ¤ਪਰ ਅੰਮ੍ਰਿਤਸਰ ਅਕਾਲੀ ਦਲ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਯੁਨਾਇਟਿਡ ਅਕਾਲੀ ਦਲ ਦੇ ਕਨਵੀਨਰ ਭਾਈ ਮੋਹਕਮ ਸਿੰਘ, ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਵੱਡੀ ਗਿਣਤੀ ਵਿੱਚ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ। ਪ੍ਰਬੰਧਕਾਂ ਮੁਤਾਬਿਕ ਸਰਬ¤ਤ ਖਾਲਸਾ ‘ਚ ਦੇਸ਼ਾਂ ਵਿਦੇਸ਼ਾਂ ਤੋਂ ਵ¤ਖ ਵ¤ਖ 140 ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਲਵਾਈ ਹੈ।ਖਡੂਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿ¤ਕੀ, ਕਾਂਗਰਸੀ ਆਗੂ ਇੰਦਰਜੀਤ ਸਿੰਘ ਜ਼ੀਰਾ ਤੇ ਬਹੁਜਨ ਸਮਾਜ ਪਾਰਟੀ ਦੇ ਅਵਤਾਰ ਸਿੰਘ ਕਰੀਮਪੁਰੀ ਨੇ ਵੀ ਸਰਬ¤ਤ ਖਾਲਸਾ ‘ਚ ਸੰਗਤ ਨੂੰ ਸੰਬੋਧਨ ਕੀਤਾ ਹੈ। ਖਾਲਸਾ ‘ਚ 13 ਮਤੇ ਪਾਸ ਕੀਤੇ ਗਏ ਸਰਬ¤ਤ ਖਾਲਸਾ ਵਿ¤ਚ ਲ¤ਖਾਂ ਦੀ ਗਿਣਤੀ ਵਿ¤ਚ ਇ¤ਕਤਰ ਹੋਈ ਸੰਗਤ ਦੀ ਹਾਜ਼ਰੀ ਵਿ¤ਚ 13 ਮਤੇ ਪਾਸ ਕੀਤੇ ਗਏ ਹਨ ਜੋ ਇਸ ਪ੍ਰਕਾਰ ਹਨ : 1. ਮੌਜੂਦਾ ਤਖਤਾਂ ਦੇ ਤਿੰਨ ਤਖਤਾਂ ਦੇ ਜਥੇਦਾਰਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਲਾਂਭੇ ਕੀਤਾ ਜਾਂਦਾ ਹੈ। 2. ਸ੍ਰੀ ਅਕਾਲ ਤਖਤ ਦਾ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਣਾਇਆ ਜਾਂਦਾ ਹੈ ਅਤੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੂੰ ਲਾਇਆ ਜਾਂਦਾ ਹੈ।ਭਾਈ ਅਮਰੀਕ ਸਿੰਘ ਅਜਨਾਲਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸੰਤ ਬਲਜੀਤ ਸਿੰਘ ਦਾਦੂਦਾਲ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਲਾਇਆ ਜਾਂਦਾ ਹੈ। 3. ਕੇ ਪੀ ਐਸ ਗਿ¤ਲ ਅਤੇ ਕੇ ਐਸ ਬਰਾੜ ਨੂੰ ਤਨਖਾਹੀਆ ਕਰਾਰ ਦਿ¤ਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਨਵੰਬਰ 20 ਤ¤ਕ ਸ੍ਰੀ ਅਕਾਲ ਤਖਤ ਤੇ ਪੇਸ਼ ਹੋ ਕੇ ਸਪਸ਼ਟੀਕਰਨ ਮੰਗਿਆ ਜਾਂਦਾ ਹੈ। 4. ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਅਤੇ ਪ੍ਰਭੂਸਤਾ ਨੂੰ ਬਣਾਈ ਰ¤ਖਣ ਲਈ ਦੇਸ਼ ਵਿਦੇਸ਼ ਦੇ ਸਿ¤ਖਾਂ ਦੀ ਰਾਇ ਨਾਲ ਗੰਭੀਰ ਯਤਨ ਕੀਤੇ ਜਾਣ। 5. ਮੁ¤ਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰੇ ਕੌਮ, ਪੰਥ ਰਤਨ ਵਾਪਿਸ ਲਿਆ ਜਾਂਦਾ ਹੈ ਅਤੇ ਅਵਤਾਰ ਸਿੰਘ ਤੋਂ ਸ਼ਰੋਮਣੀ ਸੇਵਕ ਦਾ ਐਵਾਰਡ ਵਾਪਿਸ ਲਿਆ ਜਾਂਦਾ ਹੈ। 6. ਵਰਲਡ ਸਿ¤ਖ ਪਾਰਲੀਮੈਂਟ ਦਾ ਗਠਨ ਕਰਨ ਦਾ ਐਲਾਨ ਕੀਤਾ ਜਾਂਦਾ ਹੈ ਅਤੇ ਇਸ ਲਈ 30 ਨਵੰਬਰ ਤ¤ਕ ਖਰੜੇ ਸਬੰਧੀ ਸਾਂਝੀ ਕਮੇਟੀ ਦਾ ਐਲਾਨ ਕੀਤਾ ਜਾਵੇਗਾ। 7. ਸਮੂਹ ਸਗਤਾਂ, ਗੰ੍ਰਥੀ ਸਿੰਘਾਂ ਅਤੇ ਕਮੇਟੀਆਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸੁਚੇਤ ਰਹਿਣ ਦਾ ਸ¤ਦਾ ਦਿ¤ਤਾ ਜਾਂਦਾ ਹੈ ਅਤੇ ਬੇਅਦਬੀ ਕਰਨ ਵਾਲਿਆਂ ਨੂੰ ਸਿਖੀ ਰਵਾਇਤਾਂ ਮੁਤਾਬਿਕ ਸਜ਼ਾਵਾਂ ਦੇਣ ਦਾ ਐਲਾਨ ਕੀਤਾ ਜਾਂਦਾ ਹੈ। 8. ਸਰਕਾਰ ਨੂੰ ਤਾਕੀਦ ਕੀਤੀ ਜਾਂਦੀ ਹੈ ਕਿ ਸਜ਼ਾ ਪੂਰੀ ਕਰ ਚੁ¤ਕੇ ਸਾਰੇ ਸਿ¤ਖ ਕੈਦੀ ਜੇਲ੍ਹਾਂ ਵਿ¤ਚੋਂ ਰਿਹਾਅ ਕੀਤੇ ਜਾਣ, ਸੂਰਤ ਸਿੰਘ ਖਾਲਸਾ ਦਾ ਜੇਕਰ ਕੋਈ ਨੁਕਸਾਨ ਹੋਇਆ ਤਾਂ ਇਸ ਦੇ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ 9. ਸ਼ਰੋਮਣੀ ਗੁਰਦਵਾਰਾ ਕਮੇਟੀ ਦੀ ਨਵੀਂ ਚੋਣ ਕਰਵਾਕੇ ਜਮਹੂਰੀਅਤ ਬਹਾਲ ਕਰਵਾਓਣ ਦਾ ਸ¤ਦਾ ਦਿ¤ਤਾ ਜਾਂਦਾ ਹੈ। 10. ਸਿ¤ਖਾਂ ਨੂੰ ਵ¤ਖਰੇ ਸਰਵ ਪ੍ਰਵਾਨਿਤ ਕੈਲੰਡਰ ਦੀ ਲੋੜ ਹੈ। 11. ਹਰਮੰਦਰ ਸਾਹਿਬ ਨੂੰ ਵੈਟੀਕਨ ਸਿਟੀ ਦਾ ਦਰਜਾ ਮਿਲੇ ਅਤੇ ਦਰਬਾਰ ਸਾਹਿਬ ਸਮੂਹ ਵਿ¤ਚ ਕਿਸੇ ਵੀ ਮੁਲਕ ਦਾ ਕਾਨੂੰਨ ਲਾਗੂ ਨਾ ਹੋਵੇ। 12. ਇ¤ਕਠ 26 ਜਨਵਰੀ 1986 ਨੂੰ ਹੋਏ ਸਰਬਤ ਖਾਲਸਾ ਦੇ ਮਤਿਆਂ ਨੂੰ ਸਹਿਮਤੀ ਦਿੰਦਾ ਹੈ। 13. ਜਾਤਾਂ ਤੇ ਅਧਾਰਿਤ ਗੁਰਦਵਾਰੇ ਅਤੇ ਸ਼ਮਸ਼ਾਨਘਾਟ ਖਤਮ ਕਰਨ ਦੇ ਯਤਨ ਕੀਤੇ ਜਾਣ। ਸਰਬ¤ਤ ਖਾਲਸਾ ਪੰਥਕ ਇਕ¤ਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਆਰੰਭ ਹੋਇਆ।ਪੰਜਾਬ ਪੁਲਿਸ ਸਮੇਤ ਸੀ.ਆਰ.ਪੀ.ਐਫ. ਤੇ ਬੀ.ਐਸ.ਐਫ. ਦੀਆਂ 8 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।ਉਥੇ ਹੀ ਸਰਬ¤ਤ ਖ਼ਾਲਸਾ ‘ਚ ਹਿ¤ਸਾ ਲੈਣ ਲਈ ਪਹੁੰਚ ਰਹੇ ਬਾਬਾ ਰਾਮ ਸਿੰਘ ਸੜਕ ਹਾਦਸੇ ‘ਚ ਜ਼ਖਮੀ ਹੋ ਜਾਣ ਦੀ ਵੀ ਖ਼ਬਰ ਹੈ। ਸਰਬ¤ਤ ਖਾਲਸਾ ਵਿ¤ਚ ਲ¤ਖਾਂ ਦੀ ਗਿਣਤੀ ਵਿ¤ਚ ਇ¤ਕਤਰ ਹੋਈ ਸੰਗਤ ਦੀ ਹਾਜ਼ਰੀ ਵਿ¤ਚ 13 ਮਤੇ ਪਾਸ ਕੀਤੇ ਗਏ ਹਨ ਜਿਨ੍ਹਾਂ ਵਿ¤ਚ ਸਰਬ¤ਤ ਖਾਲਸਾ ਵਿ¤ਚ ਪਹੁੰਚੇ ਬਹੁਤੇ ਬੁਲਾਰਿਆਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਖਾਸਕਰ ਬਾਦਲ ਪਰਿਵਾਰ ਨੂੰ ਰਗੜੇ ਲਾਏ। ਬੁਲਾਰਿਆਂ ਨੇ ਸਿ¤ਖ ਪੰਥ ਦੇ ਮੌਜੂਦਾ ਹਾਲਾਤ ਲਈ ਬਾਦਲਾਂ ਨੂੰ ਹੀ ਜ਼ਿੰਮੇਵਾਰ ਕਰਾਰ ਦਿ¤ਤਾ। ਇਸ ਮੌਕੇ ਕਈ ਵਾਰ ਤਾਂ ਬਾਦਲ ਪਰਿਵਾਰ ਦੇ ਬਾਈਕਾਟ ਦਾ ਸ¤ਦਾ ਵੀ ਦਿ¤ਤਾ ਗਿਆ।ਬਹੁਤੇ ਬੁਲਾਰਿਆਂ ਨੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਤੇ ਸ਼੍ਰੋਮਣੀ ਕਮੇਟੀ ਦੀ ਅਲੋਚਨਾ ਕਰਦਿਆਂ ਇਨ੍ਹਾਂ ਸੰਸਥਾਵਾਂ ਦੇ ਵ¤ਕਾਰ ਨੂੰ ਲ¤ਗੀ ਢਾਹ ਲਈ ਵੀ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਦ¤ਸਿਆ। ਇਸ ਮੌਕੇ ਸ¤ਦਾ ਦਿ¤ਤਾ ਗਿਆ ਕਿ ਪੰਥ ਦੇ ਨਾਂ ‘ਤੇ ਵੋਟਾਂ ਹਾਸਲ ਕਰਨ ਵਾਲਿਆਂ ਨੂੰ ਮੂੰਹ ਨਾ ਲਾਇਆ ਜਾਵੇ।ਬੇਸ਼¤ਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਈ ਧਾਰਮਿਕ ਸ਼ਖਸੀਅਤਾਂ ਨੂੰ ਸਰਬ¤ਤ ਖਾਲਸਾ ਵਿ¤ਚ ਸ਼ਾਮਲ ਨਾ ਹੋਣ ਲਈ ਮਨਾ ਲਿਆ ਸੀ ਪਰ ਸੰਗਤ ਆਪ ਮੁਹਾਰੇ ਹੁੰਮ-ਹੁੰਮਾ ਕੇ ਪੁ¤ਜੀ। ਬਹੁਤ ਸਾਰੀ ਸੰਗਤ ਆਪਣੇ ਵਾਹਨਾਂ ‘ਤੇ ਹੀ ਪਹੁੰਚੀ। ਔਰਤਾਂ ਤੇ ਨੌਜਵਾਨ ਵੀ ਵ¤ਡੀ ਗਿਣਤੀ ਵਿ¤ਚ ਪਹੁੰਚੇ।ਸਰਬ¤ਤ ਖਾਲਸਾ ਦੇ ਪ੍ਰਬੰਧਕਾਂ ਨੇ ਇਲਜ਼ਾਮ ਲਾਏ ਸਨ ਕਿ ਸਰਕਾਰ ਸੁਰ¤ਖਿਆ ਪ੍ਰਬੰਧਾਂ ਦੇ ਨਾਂ ਹੇਠ ਦਹਿਸ਼ਤ ਫੈਲਾ ਕੇ ਸੰਗਤ ਨੂੰ ਆਉਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਮੀਡੀਆ ਰਿਪੋਰਟਾਂ ਅਨੁਸਾਰ ਪ੍ਰਾਈਵੇਟ ਬ¤ਸ ਆਪ੍ਰੇਟਰਾਂ ‘ਤੇ ਵੀ ਬ¤ਸਾਂ ਨਾ ਦੇਣ ਦਾ ਦਬਾਅ ਪਾਇਆ ਜਾ ਰਿਹਾ ਸੀ। ਇਸ ਦੇ ਬਾਵਜੂਦ ਵ¤ਡੀ ਗਿਣਤੀ ਸੰਗਤ ਪੁ¤ਜੀ।
ਸਰਬੱਤ ਖਾਲਸਾ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਿਯੁਕਤ



