Skip to content
Independent perspectives. Global stories.
BREAKING

ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹੋ : ਬਾਦਲ

Share this story

ਸਰਾਭਾ (ਲੁਧਿਆਣਾ) 16 ਨਵੰਬਰ- ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਅਗਾਹ ਕਰਦਿਆਂ ਕਿਹਾ ਕਿ ਉਹ ਵੰਡ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਜੋ ਸੂਬੇ ਦੀ ਅਮਨ ਸ਼ਾਂਤੀ, ਭਾਈਚਾਰਕ ਸਾਂਝ ਤੇ ਅਪਣੱਤ ਵਾਲੇ ਸਮਾਜਿਕ ਤਾਣੇ-ਬਾਣੇ ਨੂੰ ਨੁਕਸਾਨ ਪਹੁੰਚਾ ਕੇ ਆਪਣੇ ਨਾਪਾਕ ਇਰਾਦਿਆਂ ਦੀ ਪੂਰਤੀ ਕਰਨ ਦੀ ਤਾਕ ਵਿੱਚ ਹਨ। ਸ. ਬਾਦਲ ਨੇ ਲੋਕਾਂ ਨੂੰ ਹਿੰਸਾ ਤੇ ਖੂਨ-ਖਰਾਬੇ ਦੇ ਕਾਲੇ ਦਿਨਾਂ ਵੱਲ ਧੱਕਣ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਤੋਂ ਵੀ ਚੌਕਸ ਕੀਤਾ। ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 100ਵੇਂ ਸ਼ਹੀਦੀ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕੁਝ ਲੋਕ, ਏਜੰਸੀਆਂ ਅਤੇ ਸੂਬੇ ਦੀ ਸ਼ਾਂਤੀ ਤੇ ਤਰੱਕੀ ਤੋਂ ਖਾਰ ਖਾਣ ਵਾਲੀਆਂ ਤਾਕਤਾਂ ਪੰਜਾਬ ਅੰਦਰ ਨਿਰਾਸ਼ਾ ਵਾਲਾ ਮਾਹੌਲ ਤੇ ਨਫਰਤ ਦੀ ਅੱਗ ਭੜਕਾ ਕੇ ਮੌਕਾਪ੍ਰਸਤੀ ਦੀ ਖੇਡ ਖੇਡਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਨੂੰ ਦਹਿਸ਼ਤਗਰਦੀ ਦੇ ਕਾਲੇ ਦੌਰ ਵਿੱਚ ਇਕ ਵਾਰ ਸੁੱਟ ਚੁੱਕੀਆਂ ਅਤੇ ਪੰਜਾਬ ਵਾਸੀਆਂ ਅਜਿਹੀਆਂ ਤਾਕਤਾਂ ਦੇ ਝੂਠੇ ਪ੍ਰਾਪੇਗੰਡੇ ਤੋਂ ਜ਼ਰੂਰ ਅਗਾਹ ਰਹਿਣ। ਉਨ੍ਹਾਂ ਕਿਹਾ ਕਿ

ਅਜਿਹੀਆਂ ਤਾਕਤਾਂ ਦੀ ਵਜ੍ਹਾ ਕਾਰਨ ਪੰਜਾਬ ਨੇ ਡੇਢ ਦਹਾਕਾ ਕਾਲਾ ਦੌਰ ਹੰਢਾਇਆ ਹੈ ਅਤੇ ਪੰਜਾਬ ਦੇ ਤਰੱਕੀ ਭਰੇ ਮਾਹੌਲ ਨੂੰ ਪਿੱਛੇ ਧੱਕਿਆ ਗਿਆ ਸੀ। ਸ. ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ਉ¤ਤੇ ਪਾਉਣ ਲਈ ਜੀਅ ਤੋੜ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲੀ ਪੱਖੋਂ ਮੋਹਰੀ ਸੂਬਾ ਬਣਾਇਆ ਜਾ ਸਕੇ। ਸ. ਬਾਦਲ ਨੇ ਸਮੁੱਚੇ ਮਾਮਲਿਆਂ ਨੂੰ ਆਮ ਸਹਿਮਤੀ ਤੇ ਮਿਲਵਰਤਣ ਨਾਲ ਸੁਲਝਾਉਣ ਲਈ ਲੋਕਾਂ ਦੇ ਭਰਵੇਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਲਾਸਾਨੀ ਕੁਰਬਾਨੀਆਂ ਨਾਲ ਹਾਸਲ ਕੀਤੀ ਸ਼ਾਂਤੀ ਹਰ ਹੀਲੇ ਕਾਇਮ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਰਬਾਨੀ ਦਾ ਜਜ਼ਬਾ ਸਾਡੇ ਮਹਾਨ ਗੁਰੂ ਸਾਹਿਬਾਨ ਸਾਨੂੰ ਗੁੜਤੀ ਵਿੱਚ ਮਿਲਿਆ ਹੈ ਅਤੇ ਸਿੱਖਾਂ ਦੀ ਇਸ ਸ਼ਾਨਾਮੱਤੀ ਦੇਸ਼ ਭਗਤੀ ਵਾਲੀ ਵਿਰਾਸਤ ਨੂੰ ਸਦਾ ਬਰਕਰਾਰ ਰੱਖਿਆ ਜਾਵੇਗਾ ਕਿਉਂ ਜੋ ਸੂਬੇ ਵਿੱਚ ਅਮਨ ਸ਼ਾਂਤੀ ਦੀ ਕਾਇਮੀ ਸਾਡੀ ਪਹਿਲ ਹੈ। ਸ. ਬਾਦਲ ਨੇ ਕਿਹਾ ਕਿ ਦੇਸ਼ ਦੀ ‘ਖੜਗ ਭੁਜਾ’ ਵਜੋਂ ਪੰਜਾਬੀਆਂ ਤੇ ਸਿੱਖਾਂ ਦੇ ਰੁਤਬੇ ਨੂੰ ਕਿਸੇ ਸੂਰਤ ਵਿੱਚ ਵੀ ਢਾਅ ਨਹੀਂ ਲੱਗਣ ਦਿੱਤੀ ਜਾਵੇਗੀ। ਉਨ੍ਹਾਂ ਨੇ ਦੇਸ਼ ਦੀ ਰੱਖਿਆ ਸੇਵਾਵਾਂ ਪ੍ਰਤੀ ਸਿੱਖਾਂ ਦੇ ਮਹਾਨ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬੀਆਂ ਤੇ ਸਿੱਖਾਂ ਨੂੰ ਦਹਿਸ਼ਤਗਰਦ ਤੇ ਦੇਸ਼ ਵਿਰੋਧੀ ਵਜੋਂ ਪੇਸ਼ ਕਰਨ ਦੇ ਸਾਜ਼ਿਸ਼ਕਾਰਾਂ ਦੇ ਮਨਸੂਬਿਆਂ ਨੂੰ ਮੂੰਹ ਤੋੜਵਾਂ ਜੁਆਬ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।

WRITTEN BY