ਚੰਡੀਗੜ੍ਹ, 16 ਨਵੰਬਰ (ਪੀ. ਟੀ.)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਹਮਖਿਆਲੀ ਪਾਰਟੀਆਂ ਨਾਲ ਗੱਠਜੋੜ ਲਈ ਖੁੱਲ੍ਹੇ ਵਿਚਾਰ ਰੱਖਦੀ ਹੈ। ਉਨ੍ਹਾਂ ਨੇ ਇਹ ਵੀ ਆਖਿਆ ਹੈ ਕਿ ਰਾਹੁਲ ਗਾਂਧੀ ਲਈ ਕਾਂਗਰਸ ਦੇ ਮੁਖੀ ਵਜੋਂ ਜ਼ਿੰਮੇਵਾਰੀ ਸੰਭਾਲਣ ਦਾ ਇਹ ਸਹੀ ਸਮਾਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਜਿਸ ਤਰ੍ਹਾਂ ਬਾਬਾ ਰਣਜੀਤ ਸਿੰਘ ਢ¤ਡਰੀਆਂ ਵਾਲੇ ਤੇ ਹੋਰ ਸਿ¤ਖ ਆਗੂਆਂ ਨੂੰ ਨਜ਼ਰਬੰਦ ਤੇ ਗ੍ਰਿਫਤਾਰ ਕਰ ਰਹੀ ਹੈ,ਉਸ ਨਾਲ ਕੋਈ ਹ¤ਲ ਨਿਕਲਣ ਦੀ ਥਾਂ ਮਹੌਲ਼ ਖਰਾਬ ਹੋਵੇਗਾ।ਕੈਪਟਨ ਨੇ ਕਿਹਾ ਕਿ ਰਣਜੀਤ ਸਿੰਘ ਢ¤ਡਰੀਆਂਵਾਲੇ ਤਾਂ ਸਰਬ¤ਤ ਖਾਲਸਾ ਵਿ¤ਚ ਪਹੁੰਚੇ ਵੀ ਨਹੀਂ ਸਨ ਪਰ ਫਿਰ ਵੀ ਉਨ੍ਹਾਂ ਨੂੰ ਨਜ਼ਰਬੰਦ ਕਰ ਦਿ¤ਤਾ ਗਿਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਕਰਕੇ ਫਿਰਕਾਪ੍ਰਸਤ
ਮਹੌਲ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਦੇਖਣਾ ਹੋਵੇਗਾ ਕਿ ਇਸਦੇ ਪਿ¤ਛੇ ਕਿਸਦਾ ਹ¤ਥ ਹੈ। ਉਨ੍ਹਾਂ ਇਹ ਵੀ ਆਖਿਆ ਕਿ ਬਿਨਾਂ ਸਬੂਤਾਂ ਦੇ ਆਧਾਰ ਤੋਂ ਇਹ ਕਹਿਣਾ ਗਲਤ ਐ ਕਿ ਇਸਦੇ ਪਿ¤ਛੇ ਆਈ ਐਸ ਆਈ ਜਾਂ ਫਿਰ ਆਰ ਐਸ ਐਸ ਦਾ ਹ¤ਥ ਹੈ। ਕੈਪਟਨ ਨੇ ਕਿਹਾ ਕਿ ਰਾਹੁਲ ਗਾਂਧੀ ਹੀ ਪਾਰਟੀ ਦੇ ਅਗਲੇ ਪ੍ਰਧਾਨ ਹੋਣਗੇ ਅਤੇ ਰਾਹੁਲ ਨੂੰ ਇ¤ਕ ਮੌਕਾ ਜ਼ਰੂਰ ਮਿਲਣਾ ਚਾਹੀਦਾ ਹੈ। ਇਸ ਸਬੰਧੀ ਉਨ੍ਹਾਂ ਰਾਜੀਵ ਗਾਂਧੀ ਦਾ ਜ਼ਿਕਰ ਕਰਦਿਆ ਕਿਹਾ ਕਿ ਜਦੋਂ ਰਾਜੀਵ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਸਨ ਤਾਂ ਉਹ ਰਾਹੁਲ ਗਾਂਧੀ ਦੀ ਉਮਰ ਤੋਂ ਵੀ ਛੋਟੇ ਸਨ।



