Skip to content
Independent perspectives. Global stories.
BREAKING

ਸਿੱਖਿਆ ਵਿਭਾਗ ਦੇ ਵਿਸ਼ੇਸ਼ ਨਿਰੀਖਣ ਸੈ¤ਲ ਵੱਲੋਂ ਸੂਬੇ ਦੇ 619 ਸਕੂਲਾਂ ਦੀ ਚੈਕਿੰਗ

Share this story

ਚੰਡੀਗੜ੍ਹ/ਜਲੰਧਰ, 18 ਨਵੰਬਰ- ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਦੇ ਵਿਸ਼ੇਸ਼ ਨਿਰੀਖਣ ਸੈਲ ਵੱਲੋਂ ਅੱਜ ਸੂਬੇ ਦੇ 619 ਸਕੂਲਾਂ ਦੀ ਚੈਕਿੰਗ ਕੀਤੀ ਗਈ। ਵੱਖ-ਵੱਖ ਟੀਮਾਂ ਵੱਲੋਂ ਅੱਜ ਸਕੂਲ ਖੁੱਲ੍ਹਦਿਆਂ ਹੀ ਕੀਤੀ ਚੈਕਿੰਗ ਦੌਰਾਨ 65 ਅਧਿਆਪਕ ਗੈਰ ਹਾਜ਼ਰ, 131 ਲੇਟ ਹਾਜ਼ਰ ਅਤੇ 23 ਅਧਿਆਪਕ ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ। ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਅੱਜ ਇਥੇ ਦਿੱਤੀ ਜਾਣਕਾਰੀ ਅਨੁਸਾਰ ਲੰਬੇ ਸਮੇਂ ਤੋਂ ਗੈਰ ਹਾਜ਼ਰ ਚੱਲ ਰਹੇ ਅਧਿਆਪਕਾਂ ਨੂੰ ਚਾਰਜਸ਼ੀਟ ਜਾਰੀ ਕਰ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਗੈਰ ਹਾਜ਼ਰ ਅਤੇ ਲੇਟ ਆਉਣ ਵਾਲੇ ਅਧਿਆਪਕਾਂ ਖਿਲਾਫ ਅਗਲੇਰੀ ਕਾਰਵਾਈ ਲਈ ਵਿਭਾਗ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਜ਼ਿਲੇ ਵਿੱਚ ਦੂਜੇ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਚੈਕਿੰਗ ਕੀਤੀ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜ਼ਿਲਾ ਵਾਰ ਚੈਕਿੰਗ ਦੇ ਵੇਰਵੇ ਜਾਰੀ ਕਰਦਿਆਂ ਦੱਸਦਿਆਂ ਕਿਹਾ ਕਿ ਅਜੀਤਗੜ੍ਹ (ਮੁਹਾਲੀ) ਵਿੱਚ 27 ਸਕੂਲਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ 3 ਲੇਟ ਹਾਜ਼ਰ ਅਤੇ 1 ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਇਆ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ 48 ਸਕੂਲਾਂ ਦੀ ਚੈਕਿੰਗ ਦੌਰਾਨ 8 ਅਧਿਆਪਕ ਗੈਰ ਹਾਜ਼ਰ, 32 ਲੇਟ ਹਾਜ਼ਰ ਅਤੇ 1 ਲੰਬੇ ਸਮੇਂ ਤੋਂ ਗੈਰ ਹਾਜ਼ਰ, ਬਰਨਾਲਾ ਜ਼ਿਲ੍ਹੇ ਦੇ 27 ਸਕੂਲਾਂ ਦੀ ਚੈਕਿੰਗ ਦੌਰਾਨ 1 ਗੈਰ ਹਾਜ਼ਰ, 1 ਲੇਟ ਹਾਜ਼ਰ ਅਤੇ 2 ਲੰਬੇ ਸਮੇਂ ਤੋਂ ਗੈਰ ਹਾਜ਼ਰ, ਬਠਿੰਡਾ ਜ਼ਿਲ੍ਹੇ ਦੇ 23 ਸਕੂਲਾਂ ਦੀ ਚੈਕਿੰਗ ਦੌਰਾਨ 2 ਗੈਰ ਹਾਜ਼ਰ, 15ਲੇਟ ਹਾਜ਼ਰ ਅਤੇ 1 ਲੰਬੇ ਸਮੇਂ ਤੋਂ ਗੈਰ ਹਾਜ਼ਰ, ਫਰੀਦਕੋਟ ਜ਼ਿਲ੍ਹੇ ਦੇ 31 ਸਕੂਲਾਂ ਦੀ ਚੈਕਿੰਗ ਦੌਰਾਨ 1 ਲੇਟ ਹਾਜ਼ਰ ਅਤੇ 3 ਲੰਬੇ ਸਮੇਂ ਤੋਂ ਗੈਰ ਹਾਜ਼ਰ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 11 ਸਕੂਲਾਂ ਦੀ ਚੈਕਿੰਗ ਦੌਰਾਨ ਕੋਈ ਵੀ ਗੈਰ ਹਾਜ਼ਰ, ਲੇਟ ਹਾਜ਼ਰ ਅਤੇ ਲੰਬੇ ਸਮੇਂ ਤੋਂ ਗੈਰ ਹਾਜ਼ਰ ਨਹੀਂ ਪਾਇਆ ਗਿਆ। ਬੁਲਾਰੇ ਨੇ ਅਗਾਂਹ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ 51 ਸਕੂਲਾਂ ਦੀ ਚੈਕਿੰਗ ਦੌਰਾਨ 5 ਗੈਰ ਹਾਜ਼ਰ, 2 ਲੇਟ ਹਾਜ਼ਰ ਅਤੇ 1 ਲੰਬੇ ਸਮੇਂ ਤੋਂ ਗੈਰ ਹਾਜ਼ਰ, ਫਿਰੋਜ਼ਪੁਰ ਜ਼ਿਲ੍ਹੇ ਦੇ 24 ਸਕੂਲਾਂ ਦੀ ਚੈਕਿੰਗ ਦੌਰਾਨ 1 ਗੈਰ ਹਾਜ਼ਰ ਅਤੇ 1 ਲੰਬੇ ਸਮੇਂ ਤੋਂ ਗੈਰ ਹਾਜ਼ਰ, ਹੁਸ਼ਿਆਰਪੁਰ ਜ਼ਿਲ੍ਹੇ ਦੇ 16 ਸਕੂਲਾਂ ਦੀ ਚੈਕਿੰਗ ਦੌਰਾਨ 5 ਲੇਟ ਹਾਜ਼ਰ, ਜਲੰਧਰ ਜ਼ਿਲ੍ਹੇ ਦੇ 38 ਸਕੂਲਾਂ ਦੀ ਚੈਕਿੰਗ ਦੌਰਾਨ 9 ਗੈਰ ਹਾਜ਼ਰ, 7 ਲੇਟ ਹਾਜ਼ਰ ਅਤੇ 2 ਲੰਬੇ ਸਮੇਂ ਤੋਂ ਗੈਰ ਹਾਜ਼ਰ, ਕਪੂਰਥਲਾ ਜ਼ਿਲ੍ਹੇ ਦੇ 8 ਸਕੂਲਾਂ ਦੀ ਚੈਕਿੰਗ ਦੌਰਾਨ 2 ਲੇਟ ਹਾਜ਼ਰ, ਲੁਧਿਆਣਾ ਜ਼ਿਲ੍ਹੇ ਦੇ 35 ਸਕੂਲਾਂ ਦੀ ਚੈਕਿੰਗ ਦੌਰਾਨ 2 ਗੈਰ ਹਾਜ਼ਰ ਅਤੇ 1 ਲੰਬੇ ਸਮੇਂ ਤੋਂ ਗੈਰ ਹਾਜ਼ਰ, ਮਾਨਸਾ ਜ਼ਿਲ੍ਹੇ ਦੇ 36 ਸਕੂਲਾਂ ਦੀ ਚੈਕਿੰਗ ਦੌਰਾਨ 3 ਗੈਰ ਹਾਜ਼ਰ, ਅਤੇ 1 ਲੇਟ ਹਾਜ਼ਰ, ਮੋਗਾ ਜ਼ਿਲ੍ਹੇ ਦੇ 5 ਸਕੂਲਾਂ ਦੀ ਚੈਕਿੰਗ ਦੌਰਾਨ ਕੋਈ ਵੀ ਗੈਰ ਹਾਜ਼ਰ, ਲੇਟ ਹਾਜ਼ਰ ਅਤੇ ਲੰਬੇ ਸਮੇਂ ਤੋਂ ਗੈਰ ਹਾਜ਼ਰ ਨਹੀਂ ਪਾਇਆ ਗਿਆ। ਉਨ੍ਹਾਂ ਅਗਾਂਹ ਦੱਸਿਆ ਕਿ ਮੁਕਤਸਰ ਸਾਹਿਬ ਜ਼ਿਲ੍ਹੇ ਦੇ 42 ਸਕੂਲਾਂ ਦੀ ਚੈਕਿੰਗ ਦੌਰਾਨ 6 ਗੈਰ ਹਾਜ਼ਰ, 16 ਲੇਟ ਹਾਜ਼ਰ ਅਤੇ 1 ਲੰਬੇ ਸਮੇਂ ਤੋਂ ਗੈਰ ਹਾਜ਼ਰ, ਪਠਾਨਕੋਟ ਜ਼ਿਲ੍ਹੇ ਦੇ 33 ਸਕੂਲਾਂ ਦੀ ਚੈਕਿੰਗ ਦੌਰਾਨ 1 ਗੈਰ ਹਾਜ਼ਰ, 10 ਲੇਟ ਹਾਜ਼ਰ ਅਤੇ 1 ਲੰਬੇ ਸਮੇਂ ਤੋਂ ਗੈਰ ਹਾਜ਼ਰ, ਪਟਿਆਲਾ ਜ਼ਿਲ੍ਹੇ ਦੇ 11 ਸਕੂਲਾਂ ਦੀ ਚੈਕਿੰਗ ਦੌਰਾਨ 8 ਲੇਟ ਹਾਜ਼ਰ ਅਤੇ 2 ਲੰਬੇ ਸਮੇਂ ਤੋਂ ਗੈਰ ਹਾਜ਼ਰ, ਰੂਪਨਗਰ ਜ਼ਿਲ੍ਹੇ ਦੇ 8 ਸਕੂਲਾਂ ਦੀ ਚੈਕਿੰਗ ਦੌਰਾਨ 1 ਗੈਰ ਹਾਜ਼ਰ ਅਤੇ 1 ਲੇਟ ਹਾਜ਼ਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ਦੇ 27 ਸਕੂਲਾਂ ਦੀ ਚੈਕਿੰਗ ਦੌਰਾਨ 4 ਗੈਰ ਹਾਜ਼ਰ, 6 ਲੇਟ ਹਾਜ਼ਰ ਅਤੇ 1 ਲੰਬੇ ਸਮੇਂ ਤੋਂ ਗੈਰ ਹਾਜ਼ਰ, ਸੰਗਰੂਰ ਜ਼ਿਲ੍ਹੇ ਦੇ 53 ਸਕੂਲਾਂ ਦੀ ਚੈਕਿੰਗ ਦੌਰਾਨ 4 ਗੈਰ ਹਾਜ਼ਰ, 7 ਲੇਟ ਹਾਜ਼ਰ ਅਤੇ 1 ਲੰਬੇ ਸਮੇਂ ਤੋਂ ਗੈਰ ਹਾਜ਼ਰ ਅਤੇ ਤਰਤ ਤਾਰਨ ਜ਼ਿਲ੍ਹੇ ਦੇ 33 ਸਕੂਲਾਂ ਦੀ ਚੈਕਿੰਗ ਦੌਰਾਨ 12 ਗੈਰ ਹਾਜ਼ਰ, 9 ਲੇਟ ਹਾਜ਼ਰ ਅਤੇ 3 ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ। ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਈ ਰੱਖਣ ਅਤੇ ਅਨੁਸ਼ਾਸ਼ਣ ਕਾਇਮ ਰੱਖਣ ਲਈ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰੱਖੀ ਜਾਵੇ।

WRITTEN BY