Skip to content
Independent perspectives. Global stories.
BREAKING

ਅਮਨ ਸ਼ਾਂਤੀ, ਤਰੱਕੀ ਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਦਾ ਸੰਦੇਸ਼ ਦੇਵੇਗੀ ‘ਸਦਭਾਵਨਾ ਰੈਲੀ’

Share this story

ਬਠਿੰਡਾ, 21 ਨਵੰਬਰ (ਸੁਖਵਿੰਦਰ ਸਰਾਂ, ਜੋਗਿੰਦਰ ਮਾਂਡੀਆ)- ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਪਰਕਾਸ਼ ਸਿੰਘ ਬਾਦਲ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 23 ਨਵੰਬਰ 2015 ਨੂੰ ਇੱਥੇ ਹੋਣ ਜਾ ਰਹੀ ‘ਸਦਭਾਵਨਾ ਰੈਲੀ’ ਅਮਨ ਸਾਂਤੀ, ਤਰੱਕੀ ਅਤੇ ਭਾਈਚਾਰਕ ਸਾਂਝ ਦੀ ਮਜਬੂਤੀ ਦਾ ਸੰਦੇਸ਼ ਦੇਵੇਗੀ। ਇੱਥੇ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਉਪ ਮੁੱਖ ਮੰਤਰੀ ਦੇ ਓ.ਐਸ.ਡੀ. ਸ: ਚਰਨਜੀਤ ਸਿੰਘ ਬਰਾੜ ਨੇ ਇਹ ਗੱਲ ਆਖੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੇ ਸਮੇਂ ਉਤਪਨ ਹੋਈ ਸਥਿਤ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੀ ਗਹਿਰੇ ਸਦਮੇ ਵਿਚ ਸਨ। ਪਰ ਵਿਰੋਧੀ ਧਿਰਾਂ ਨੇ ਜਦੋਂ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਦੋਸ਼ੀ ਠਹਿਰਾਉਣ ਦੀ ਸਾਜਿਸ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਇੰਜ ਮਹਿਸੂਸ ਹੋਇਆ ਜਿਵੇਂ ਉਸਦੀ ਅਣਖ ਨੂੰ ਵੰਗਾਰਿਆ ਗਿਆ ਹੋਵੇ ਅਤੇ ਅਕਾਲੀ ਦਲ ਦੇ ਵਰਕਰਾਂ ਨੇ ਇਸ ਚੁਣੌਤੀ ਨੂੰ ਕਬੂਲ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ਸਿੱਦਤ ਤੇ ਮਿਹਨਤ ਨਾਲਪੰਜਾਬ ਦੀ ਅਮਨ ਸ਼ਾਂਤੀ ਨੂੰ ਖੋਰਾ ਲਗਾਉਣ ਵਾਲੀਆਂ ਤਾਕਤਾਂ ਨੂੰ ਕਰਾਰੀ ਮਾਤ ਦੇਣ ਲਈ ਸਦਭਾਵਨਾ ਰੈਲੀ ਦੀਆਂ ਤਿਆਰੀਆਂ ਵੀ ਜੁੱਟ ਗਏ। ਉਨ੍ਹਾਂ ਨੇ ਕਿਹਾ ਕਿ 23 ਨਵੰਬਰ ਨੂੰ ਹੋਣ ਵਾਲੀ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਪੁੱਜਣ ਵਾਲੇ ਇਲਾਕੇ ਦੇ ਲੋਕ ਪੰਜਾਬ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੁੰਮ ਹੁੰਮਾ ਕੇ ਇਸ ਰੈਲੀ ਵਿਚ ਪੁੱਜਣ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਵਿਕਾਸ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਸੀ ਜਿਸ ਕਾਰਨ ਲੋਕਾਂ ਦਾ ਧਿਆਨ ਭਟਕਾਉਣ ਲਈ ਹੀ ਵਿਰੋਧੀ ਧਿਰਾਂ ਵੱਲੋਂ ਪੰਜਾਬ ਦੀ ਤਰੱਕੀ ਵਿਚ ਰੁਕਾਵਟਾਂ ਪਾਉਣ ਦੀਆਂ ਕੋਸੀਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸੂਬੇ ਦੇ ਸੁਚੇਤ ਲੋਕ ਅਜਿਹੀਆਂ ਸਾਜਿਸ਼ਾ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਸੂਬੇ ਵਿਚ ਸਦਭਾਵਨਾ ਦਾ ਮਹੌਲ ਬਣਾਈ ਰੱਖਦੇ ਹੋਏ ਵਿਕਾਸ ਦੀ ਗਤੀ ਬਣਾਈ ਰੱਖਣ ਲਈ ਇਸ ਸਦਭਾਵਨਾ ਰੈਲੀ ਵਿਚ ਸ਼ਾਮਿਲ ਹੋਣਗੇ। ਓਧਰ ਗੋਣੇਆਣਾ ਰੋਡ ਤੇ ਰੈਲੀ ਵਾਲੀ ਥਾਂ ਤੇ ਜੰਗਲ ਵਿਚ ਮੰਗਲ ਲੱਗਣਾ ਸ਼ੁਰੂ ਹੋ ਗਿਆ ਹੈ ਅਤੇ ਪੰਡਾਲ ਦੀਆਂ ਤਿਆਰੀਆਂ ਤੋਂ ਇਲਾਵਾ ਪਾਰਕਿੰਗ ਅਤੇ ਹੋਰ ਤਿਆਰੀਆਂ ਤੇਜੀ ਨਾਲ ਚੱਲ ਰਹੀਆਂ ਹਨ।

WRITTEN BY