Skip to content
Independent perspectives. Global stories.
BREAKING

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਅਤੇ ਰਾਹੁਲ ਗਾਂਧੀ ਦੀ ਰਾਸ਼ਟਰਪਤੀ ਕੋਲ ਸ਼ਿਕਾਇਤ

Share this story

ਨਵੀਂ ਦਿ¤ਲੀ/ਜਲੰਧਰ, 21 ਨਵੰਬਰ- ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਅਤੇ ਕਾਂਗਰਸ ਦੇ ਉ¤ਪ ਪ੍ਰਧਾਨ ਰਾਹੁਲ ਗਾਂਧੀ ਖਿਲਾਫ ਵੱਡਾ ਹਮਲਾ ਬੋਲਦਿਆਂ ਰਾਸ਼ਟਰਪਤੀ ਕੋਲ ਉਨ੍ਹਾਂ ਦੀ ਸਬੂਤਾਂ ਸਮੇਤ ਸ਼ਿਕਾਇਤ ਲਾਈ ਹੈ। ਸ਼ਿਕਾਇਤ ਵਿੱਚ ਇਹ ਆਖਿਆ ਗਿਆ ਹੈ ਕਿ ਕਾਂਗਰਸ ਅਤੇ ਰਾਹੁਲ ਧਰਮ ਵਿਰੋਧੀ ਤਾਕਤਾਂ ਨਾਲ ਗਠਜੋੜ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ। ਰਾਸ਼ਟਰਪਤੀ ਨੂੰ ਵਫਦ ਦੇ ਰੂਪ ਵਿੱਚ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉ¤ਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਅਤੇ ਦੂਸਰੇ ਪ੍ਰਮੁੱਖ ਅਕਾਲੀ ਨੇਤਾਵਾਂ ਨੇ ਵਿਸਥਾਰਿਤ ਮੰਗ ਪੱਤਰ ਵੀ ਸੌਂਪਿਆ ਹੈ। ਇਸ ਤੋਂ ਪਹਿਲਾਂ ਪ੍ਰੈ¤ਸ ਕਲੱਬ ਆਫ ਇੰਡੀਆ ਵਿਖੇ ਇੱਕ ਵਿਸ਼ੇਸ਼ ਪ੍ਰੈ¤ਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ. ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਤੇ ਰਾਹੁਲ ਗਾਂਧੀ ’ਤੇ ਗੰਭੀਰ ਦੋਸ਼ ਲਗਾਏ ਹਨ ਤੇ ਕਾਂਗਰਸ ਨੂੰ ਦੇਸ਼ ਵਿਰੋਧੀ ਪਾਰਟੀ ਐਲਾਨ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਦੇਸ਼ ਵਿਰੋਧੀ ਤਨਜੀਮਾਂ ਨਾਲ ਮਿਲੀਭੁਗਤ ਹੈ। ਇਨ੍ਹਾਂ ਦੋਸ਼ਾਂ ਨੂੰ ਮੁ¤ਖ ਰ¤ਖਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕਰਕੇ ਕਾਂਗਰਸ ਦੀ ਸ਼ਿਕਾਇਤ ਲਗਾਈ ਹੈ। ਉਥੇ ਹੀ ਕਾਂਗਰਸ ਵਲੋਂ ਸੁਖਬੀਰ ਸਿੰਘ ਬਾਦਲ ਦੇ ਦੋਸ਼ਾਂ ਦਾ ਖੰਡਨ ਕੀਤਾ ਗਿਆ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਜੀਵ ਸ਼ੁਕਲਾ ਨੇ ਸੁਖਬੀਰ ਬਾਦਲ ‘ਤੇ ਪਲਟਵਾਰ ਕਰਦੇ ਹੋਏ ਕਿਹਾ ਹੈ ਕਿ ਅਜਿਹੇ ਸ਼¤ਕ ਅਕਾਲੀ ਦਲ ਵਰਗੇ ਦਲਾਂ ‘ਤੇ ਕੀਤਾ ਜਾਂਦਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ‘ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਦੋਸ਼ ਲਗਾਏ ਹਨ ਅਤੇ ਕਿਹਾ ਹੈ ਕਿ ਦੇਸ਼ਪ੍ਰੇਮੀ ਸਿੱਖ ਭਾਈਚਾਰੇ ਦੀਆਂ ਇ¤ਛਾਵਾਂ ਦੇ ਖਿਲਾਫ ਰਾਹੁਲ ਗਾਂਧੀ ਧਰਮਵਿਰੋਧੀ ਤਾਕਤਾਂ ਨੂੰ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਪੰਜਾਬ ਵਾਸੀ ਨਹੀਂ ਚਾਹੁੰਦਾ ਕਿ ਰਾਜ ਦੋਬਾਰਾ ਅੱਤਵਾਦ ਦੇ ਕਾਲੇ ਦਿਨਾਂ ਵਿਚ ਜਾਵੇ। ਇੱਥੇ ਪ੍ਰੈ¤ਸ ਕਲੱਬ ਵਿਖੇ ਇਕ ਪ੍ਰੈ¤ਸ ਕਾਨਫਰੰਸ ਮੌਕੇ ਸੁਖਬੀਰ ਨੇ ਕਾਂਗਰਸ ਦੀ ਸਾਜ਼ਿਸ਼ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਰੱਦ ਕੀਤੀ ਜਾ ਚੁੱਕੀ, ਨਿਰਾਸ਼ ਅਤੇ ਖਿੱਝੀ ਹੋਈ ਕਾਂਗਰਸ ਪਾਰਟੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਯੋਜਨਾਵਾਂ ਬਣਾ ਰਹੀ ਹੈ ਅਤੇ 10 ਨਵੰਬਰ ਦੇ ਇਕੱਠ ਵਿਚ ਉਸ ਨੇ ਪ੍ਰਬੰਧਕਾਂ ਦਾ ਖੁੱਲ੍ਹ ਕੇ ਸਮੱਰਥਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪੰਜਾਬੀਆਂ ਖਾਸ ਤੌਰ ‘ਤੇ ਸਿੱਖਾਂ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਦੇਸ਼ਪ੍ਰੇਮੀ ਸਿੱਖਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜੋ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਡਾਹਢੇ ਦੁਖੀ ਹਨ ਅਤੇ ਜਿਨ੍ਹਾਂ ਦੀਆਂ ਭਾਵਨਾਵਾਂ ਨੂੰ ਵੱਡੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚੱਬਾ ਵਿਚ ਇਕੱਠ ਕਰਨ ਸਮੇਤ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਅਤੇ ਧਰਮਵਿਰੋਧੀ ਮਤਿਆਂ ਨੂੰ ਤਿਆਰ ਕਰਨ ਵਿਚ ਵੀ ਕਾਂਗਰਸ ਦਾ ਹੀ ਹੱਥ ਸੀ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਰਾਹੁਲ ਗਾਂਧੀ ਦੇ ਕਹਿਣ ‘ਤੇ ਹੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਕਾਂਗਰਸੀਆਂ ਦੀਆਂ ਪੰਜਾਬ ਫੇਰੀਆਂ ਨੇ ਸਿੱਧ ਕਰ ਦਿੱਤਾ ਹੈ ਕਿ ਉਹ ਸੰਵੇਦਨਸ਼ੀਲ ਸਰਹੱਦੀ ਸੂਬੇ ਪੰਜਾਬ ਵਿਚ ਕੋਈ ਵੱਡੀ ਗੜਬੜੀ ਫੈਲਾਉਣ ਦੀ ਤਾਕ ਵਿਚ ਹਨ। ਉਨ੍ਹਾਂ ਕਿਹਾ ਕਿ ਉਹ ਇਸ ਸਾਰੇ ਮਾਮਲੇ ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਧਿਆਨ ਵਿਚ ਲਿਆ ਰਹੇ ਹਨ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਨੇ ਕੁਝ ਤਸਵੀਰਾਂ ਅਤੇ ਹੋਰ ਸਮੱਗਰੀ ਵੀ ਸਬੂਤ ਵੱਜੋਂ ਪੇਸ਼ ਕੀਤੀ ਜਿਸ ਰਾਹੀਂ ਗਰਮਖਿਆਲੀਆਂ ਦੇ ਇਕੱਠ ਵਿਚ ਕਾਂਗਰਸ ਦੀ ਮੌਜੂਦਗੀ ਸਿੱਧ ਹੁੰਦੀ ਹੈ। ਇਨ੍ਹਾਂ ਤਸਵੀਰਾਂ ਵਿਚ ਕਾਂਗਰਸੀ ਆਗੂ ਰਮਨਜੀਤ ਸਿੰਘ ਸਿੱਕੀ ਅਤੇ ਇੰਦਰਜੀਤ ਸਿੰਘ ਜ਼ੀਰਾ ਦਿਖਾਈ ਦੇ ਰਹੇ ਹਨ।

WRITTEN BY