ਅੰਮ੍ਰਿਤਸਰ, 25 ਨਵੰਬਰ- ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ।ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਤਾਬਿਆ ਦੀ ਸੇਵਾ ਨਿਭਾਈ। ਇਥੋਂ ਜਾਰੀ ਪ੍ਰੈ¤ਸ ਬਿਆਨ ਵਿੱਚ ਡਾ. ਰੂਪ ਸਿੰਘ ਸਕੱਤਰ ਨੇ ਕਿਹਾ ਕਿ ਜਦੋਂ ਧਰਤੀ ਤੇ ਧਰਮ ਤੇ ਸ਼ਰਮ ਛੁਪ ਖਲੋਂਦੇ ਨੇ ਤਾਂ ਅਕਾਲ ਪੁਰਖ ਆਪਣੇ ਦਰ ਤੋਂ ਵਰੋਸਾਈ ਹੋਈ ਕਿਸੇ ਆਤਮਾ ਨੂੰ ਧਰਤੀ ‘ਤੇ ਧਰਮ ਦਾ ਪ੍ਰਕਾਸ਼ ਕਰਨ ਲਈ ਭੇਜਦਾ ਹੈ।ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਸਮੇਂ ਵੀ ਜ਼ੁਲਮ, ਅਨਿਆਂ ਅਤੇ ਅਧਰਮ ਦਾ ਬੋਲਬਾਲਾ ਸਿਖਰਾਂ ’ਤੇ ਸੀ। ਇਸੇ ਉਦੇਸ਼ ਦੀ ਪੂਰਤੀ ਲਈ ਜਗਤ ਜਲੰਦੇ ਨੂੰ ਤਾਰਣ ਅਤੇ ਸਮੁੱਚੀ ਲੋਕਾਈ ਨੂੰ ਅਗਿਆਨਤਾ ਰੂਪੀ ਹਨੇਰੇ ’ਚੋਂ ਕੱਢ ਕੇ ਗਿਆਨ ਰੂਪੀ ਪ੍ਰਕਾਸ਼ ਦੇਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਵਤਾਰ ਧਾਰਿਆ।ਉਨ੍ਹਾਂ ਸਾਂਝੀਵਾਲਤਾ ਦੇ ਨਾਲ-ਨਾਲ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦਾ ਉਪਦੇਸ਼ ਦਿੱਤਾ।ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਤੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਤੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਿੰਦਰਬੀਰ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈ¤ਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈ¤ਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਧਰਮ ਦੇ ਬਾਨੀ, ਜਗਤ ਜਲੰਂਦੇ ਨੂੰ ਤਾਰਨ ਵਾਲੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪਾਪਾਂ ਰੂਪੀ ਹਨੇਰੇ ਨੂੰ ਦੂਰ ਕਰਨ ਲਈ ਹੋਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰਨ, ਨਾਮ ਜਪਣ ਤੇ ਵੰਡ ਛੱਕਣ ਦਾ ਉਪਦੇਸ਼ ਦਿੱਤਾ।ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਾਂਦੇੜ ਦੀ ਧਰਤੀ ਤੇ ਖਾਲਸਾ ਪੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਝੁਕਾਉਣ ਲਈ ਫਰਮਾਨ ਕੀਤਾ। ਭਗਤ ਸੈਣ ਜੀ ਦੇ ਜੀਵਨ ’ਤੇ ਰੌਸ਼ਨੀ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਭਗਤ ਸੈਣ ਜੀ ਉਨ੍ਹਾਂ ਭਗਤਾਂ-ਮਹਾਂਪੁਰਸ਼ਾਂ ਵਿਚੋਂ ਇਕ ਸਨ ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ। ਇਨ੍ਹਾਂ ਦਾ ਇਕ ਸ਼ਬਦ ਧਨਾਸਰੀ ਰਾਗ ਵਿੱਚ ਅੰਕਿਤ ਹੈ। ਇਸ ਮੌਕੇ ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਸਕੱਤਰ, ਸ. ਕੇਵਲ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਜਗਜੀਤ ਸਿੰਘ, ਸ. ਬਲਵਿੰਦਰ ਸਿੰਘ, ਸ. ਸਕੱਤਰ ਸਿੰਘ ਤੇ ਸ. ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲਸਿਟੀ, ਸ.ਕਰਮਬੀਰ ਸਿੰਘ ਤੇ ਸ. ਗੁਰਮੀਤ ਸਿੰਘ ਇੰਚਾਰਜ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਟ, ਸ. ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਟ, ਸ. ਹਰਜਿੰਦਰ ਸਿੰਘ ਐਡੀ:ਮੈਨੇਜਰ, ਸ. ਕਾਰਜ ਸਿੰਘ ਜੰਡੋਕੇ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।



