Skip to content
Independent perspectives. Global stories.
BREAKING

ਸਿੱਖਿਆ ਮੰਤਰੀ ਨੇ ਟੀ.ਈ.ਟੀ. ਅਤੇ ਪੰਜਵੀਂ ਤੇ ਅੱਠਵੀਂ ਦੀ ਮੁਲਾਂਕਣ ਪ੍ਰੀਖਿਆ ਦੇ ਕੰਮ ਦਾ ਜਾਇਜ਼ਾ ਲਿਆ

Share this story

ਚੰਡੀਗੜ੍ਹ, 26 ਨਵੰਬਰ (ਪੀ. ਟੀ.)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 13 ਦਸੰਬਰ ਨੂੰ ਲਈ ਜਾ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਟੀ.ਈ.ਟੀ.) ਅਤੇ ਸਟੇਟ ਕਾਊਂਸਲ ਆਫ ਐਜੂਕੇਸ਼ਨ ਐਂਡ ਰਿਸਰਜ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ ਪੰਜਵੀਂ ਤੇ ਅੱਠਵੀਂ ਦੇ ਵਿਦਿਆਰਥੀਆਂ ਲਈ ਜਾਣ ਵਾਲੀ ਮੁਲਾਂਕਣ ਪ੍ਰੀਖਿਆ ਦਾ ਜਾਇਜ਼ਾ ਲੈਣ ਸਬੰਧੀ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ। ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੀਤੀ ਮੀਟਿੰਗ ਵਿੱਚ ਡਾ.ਚੀਮਾ ਨੇ ਟੀ.ਈ.ਟੀ. ਪ੍ਰੀਖਿਆ ਦਾ ਸਾਰੇ ਪਹਿਲੂਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਖਤ ਤੇ ਕਰੜੇ ਪ੍ਰਬੰਧਾਂ ਹੇਠ ਪ੍ਰੀਖਿਆ ਸਫਲਤਾਪੂਰਵਕ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਸਬੰਧੀ ਡੀ.ਜੀ.ਪੀ. ਨਾਲ ਮੀਟਿੰਗ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਦਾ ਇੰਤਜ਼ਾਮ ਦੇਖਣ ਲਈ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਨਾਲ ਵੀਡਿਓ ਕਾਨਫਰਸਿੰਗ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇ।

WRITTEN BY