Skip to content
Independent perspectives. Global stories.
BREAKING

ਹੁਣ ਟ੍ਰੈਫਿਕ ਨਿਯਮਾਂ ਨੂੰ ਨਾ ਮੰਨਣਾ ਪਵੇਗਾ ਮਹਿੰਗਾ, ਮੌਕੇ ’ਤੇ ਹੋਵੇਗਾ ਭਾਰੀ ਜੁਰਮਾਨਾ

Share this story

ਮਾਨਸਾ, 26 ਨਵੰਬਰ (ਅਮਰਜੀਤ ਸਿੰਘ/ਅਨੂਪ ਸਿੰਘ ਖਾਲਸਾ)-ਪੰਜਾਬ ਸਰਕਾਰ ਵਲੋਂ ਲਾਗੂ ਕੀਤਾ ਗਿਆ ਸੇਵਾ ਦਾ ਅਧਿਕਾਰ ਐਕਟ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ ਅਤੇ ਅਣਗਹਿਲੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਫਿਸ਼ੀਏਟਿੰਗ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਈਸ਼ਾ ਕਾਲੀਆ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਸ਼੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਤੇ ਟੈਫ੍ਰਿਕ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਟ੍ਰੈਫ਼ਿਕ ਨਿਯਮ ਸੁਚਾਰੂ ਢੰਗ ਨਾਲ ਲਾਗੂ ਕੀਤੇ ਜਾਣ ਅਤੇ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣ। ਉਨ੍ਹਾਂ ਪ੍ਰੈਸ਼ਰ ਹਾਰਨਾਂ ’ਤੇ ਲਗਾਮ ਕੱਸਣ ਦੀ ਵੀ ਸਖ਼ਤ ਹਦਾਇਤ ਕੀਤੀ। ਉਨ੍ਹਾਂ ਨਾਲ ਹੀ ਸੇਫ ਸਕੂਲ ਵਾਹਨ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕਰਨ ਸਬੰਧੀ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿਟ੍ਰੈਫਿਕ ਨਿਯਮਾਂ ਸਬੰਧੀ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਅਤੇ ਟਰੱਕ ਤੇ ਟੈਂਪੂ ਯੂਨੀਅਨਾਂ ਵਿਚ ਜਾ ਕੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਧੂੰਦਾਂ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਵਾਹਨਾਂ ’ਤੇ ਰਿਫਲੈਕਟਰ ਲਗਵਾਏ ਜਾਣ। ਸ਼੍ਰੀਮਤੀ ਕਾਲੀਆ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਸੈਂਟਰਾਂ ਵਿਚ ਪੜ੍ਹਦੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਵੀ ਮੁਹਿੰਮ ਵਿੱਢੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ’ਤੇ ਨਜਾਇਜ਼ ਕਬਜੇ ਵੀ ਚੁਕਵਾਏ ਜਾਣ, ਤਾਂ ਜੋ ਆਵਾਜਾਈ ਵਿਚ ਵਿਘਨ ਨਾ ਪੈ ਸਕੇ। ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਆਈ.ਏ.ਐਸ. ਮੈਡਮ ਰੂਹੀ ਦੁੱਗ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਨਿਤਿਸ਼ ਸਿੰਗਲਾ, ਐਸ.ਡੀ.ਐਮ. ਮਾਨਸਾ ਸ਼੍ਰੀ ਰਕੇਸ਼ ਕੁਮਾਰ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਕਾਲਾ ਰਾਮ ਕਾਂਸਲ, ਸਹਾਇਕ ਸਿਵਲ ਸਰਜਨ ਡਾ. ਯਸ਼ਪਾਲ ਗਰਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।

WRITTEN BY