Skip to content
Independent perspectives. Global stories.
BREAKING

ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ’ਚ ‘ਸਦਭਾਵਨਾ ਰੈਲੀ’ ਅੱਜ

Share this story

ਮੋਗਾ, 27 ਨਵੰਬਰ (ਪੀ.ਟੀ. ਬਿਊਰੋ)- ਸ¤ਤਾਧਾਰੀ ਸ਼੍ਰੋਮਣੀ ਅਕਾਲੀ ਦਲ ਵ¤ਲੋਂ ਸ਼ਨੀਵਾਰ ਨੂੰ ਮੋਗਾ ਵਿਖੇ ਦੂਜੀ ਸਦਭਾਵਨਾ ਰੈਲੀ ਕੀਤੀ ਜਾ ਰਹੀ ਹੈ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਰੈਲੀ ਦੇ ਮੁੱਖ ਪ੍ਰਬੰਧਕ ਅਤੇ ਖੇਤੀ ਮੰਤਰੀ ਜਥੇ. ਤੋਤਾ ਸਿੰਘ ਨੇ ਆਖਿਆ ਹੈ ਕਿ ਇਹ ਰੈਲੀ ਬਠਿੰਡਾ ਵਾਂਗ ਹੀ ਬੇਮਿਸਾਲ ਹੋਵੇਗੀ। ਬਠਿੰਡਾ ’ਚ ਰੈਲੀ 23 ਨਵੰਬਰ ਨੂੰ ਕੀਤੀ ਗਈ ਸੀ। ਮੋਗਾ ਰੈਲੀ ਵਿੱਚ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਸਾਰੇ ਪ੍ਰਮੁੱਖ ਨੇਤਾਵਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਰੈਲੀ ਨੂੰ ਮੁੱਖ ਰੱਖਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਹ ਰੈਲੀ ਸਥਾਨਕ ਅਨਾਜ ਮੰਡੀ ਵਿੱਚ ਹੋ ਰਹੀ ਹੈ, ਜਿਸ ਲਈ ਵਿਸ਼ਾਲ ਟੈਂਟ ਲਗਾਏ ਗਏ ਹਨ। ਰੈਲੀ ਦੇ ਨਜ਼ਦੀਕ ਹੀ ਗੱਡੀਆਂ ਦੀ ਪਾਰਕਿੰਗ ਲਈ ਜਗ੍ਹਾ ਰਾਖਵੀਂ ਰੱਖੀ ਗਈ ਹੈ। ਟਰੈਫਿਕ ਅਤੇ ਸੁਰੱਖਿਆ ਦੇ ਪ੍ਰਬੰਧ ਲਈ 4 ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

WRITTEN BY