ਨਵੀਂ ਦਿੱਲੀ, 29 ਨਵੰਬਰ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ੍ਰ ਹਰਵਿੰਦਰ ਸਿੰਘ ਸਰਨਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ ਤੇ ਉਹਨਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਹਨਾਂ ਨੂੰ ਪ੍ਰਧਾਨ ਬਣਾਉਣਾ ਜਿਥੇ ਸਮੇਂ ਦੀ ਲੋੜ ਸੀ ਉਥੇ ਪੰਜਾਬ ਦੇ ਲੋਕ ਵੀ ਕੈਪਟਨ ਦੀ ਕਪਤਾਨੀ ਕਬੂਲਣ ਲਈ ਉਤਾਵਲੇ ਹਨ। ਸ੍ਰ ਪਰਮਜੀਤ ਸਿੰਘ ਸਰਨਾ ਦੇ ਵਿਦੇਸ਼ ਗਏ ਹੋਣ ਕਾਰਨ ਸ੍ਰ ਹਰਵਿੰਦਰ ਸਿੰਘ ਸਰਨਾ ਤੇ ਸ੍ਰ ਮਨਜੀਤ ਸਿੰਘ ਸਰਨਾ ਕੈਪਟਨ ਨੂੰ ਦਿੱਲੀ ਵਿਖੇ ਵਧਾਈ ਦੇਣ ਪੁੱਜੇ ਜਿਥੇ ਉਹਨਾਂ ਨੇ ਕੈਪਟਨ ਨੂੰ ਇੱਕ ਗੁਲਦਸਤਾ ਭੇਂਟ ਕਰਕੇ ਉਹਨਾਂ ਨੂੰ ਵਧਾਈ ਦਿੱਤੀ। ਸ੍ਰ ਹਰਵਿੰਦਰ ਸਿੰਘ ਸਰਨਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਨਵੀ ਰੂਹ ਫੂਕਣ ਲਈ ਕੈਪਟਨ ਪੂਰੀ ਤਰ੍ਹਾ ਸਮੱਰਥ ਹਨ। ਉਹਨਾਂ ਕਿਹਾ ਕਿ ਕੈਪਟਨ ਦੇ ਪ੍ਰਧਾਨ ਬਣਨ ਨਾਲ ਲੋਕਾਂ ਨੇ ਖੁਸ਼ੀ ਵਿੱਚ ਆਤਸ਼ਬਾਜੀ ਚਲਾ ਕੇ ਉਨ੍ਹਾਂ ਦਾ ਸੁਆਗਤ ਕੀਤਾ ਹੈ।



