ਤਰਨਤਾਰਨ, 30 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਅਤੇ ਲੋਕ ਕਲਿਆਣ ਦੀਆਂ ਵੱਖ-ਵੱਖ ਸਕੀਮਾਂ ਦੇ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਦਾ ਆਰਥਿਕ ਜੀਵਨ ਪੱਧਰ ਉ¤ਚਾ ਹੋਵੇਗਾ ਅਤੇ ਨਾਲ ਹੀ ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਕਿਹਾ ਕਿ ਉਹ ਪੰਜਾਬ ਦੀ ਮਾੜੀ ਆਰਥਿਕ ਸਥਿਤੀ ਬਾਰੇ ਨਿਰਅਧਾਰ ਅਤੇ ਝੂਠੀ ਬਿਆਨਬਾਜੀ ਕਰਨ ਤੋਂ ਗੁਰੇਜ ਕਰਨ। ਖਡੂਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਆਪਣੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀਆਂ ਨੂੰ ਪੰਜਾਬ ਦੇ ਕਰਜੇ ਸੰਬੰਧੀ ਝੂਠੇ ਅਤੇ ਨਿਰਅਧਾਰ ਬਿਆਨ ਜਾਰੀ ਕਰਨ ਤੋਂ ਪਹਿਲਾਂ ਪੰਜਾਬ ਦੇ ਹਰੇਕ ਕੋਨੇ ਵਿਚ ਚੱਲ ਰਹੇ ਵੱਡੇ-ਵੱਡੇ ਵਿਕਾਸ ਪ੍ਰੋਜੈਕਟਾਂ ਸੰਬੰਧੀ ਤਥਾਂ ਦੀ ਜਾਣਕਾਰੀ ਪ੍ਰਾਪਤ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਰਾਜ-ਭਾਗ ਦੌਰਾਨ ਵਿਕਾਸ ਦੇ ਬੇਮਿਸਾਲ ਯੁਗ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਪੰਜਾਬ ਦੇ ਸਮੁੱਚੇ ਪਿੰਡਾਂ ਤੇ ਸ਼ਹਿਰਾਂ ਦੀ ਨੁਹਾਰ ਬਦਲੀ ਗਈ ਹੈ ਜਿਹੜੀ ਕਿ ਫੰਡਾਂ ਦੀ ਘਾਟ ਦੀ ਸੂਰਤ ਵਿਚ ਕਿਸੇ ਤਰ੍ਹਾਂ ਨਹੀਂ ਹੋ ਸਕਦੀ। ਉਨ੍ਹਾਂ ਵਿਰੋਧੀ ਪਾਰਟੀ ਦੇ ਲੀਡਰਾਂ ਨੂੰ ਸਲਾਹ ਦਿੱਤੀ ਕਿ ਉਹ ਸਰਕਾਰ ਦਾ ਕੇਵਲ ਵਿਰੋਧ ਕਰਨ ਲਈ ਵਿਰੋਧੀ ਬਿਆਨ ਜਾਰੀ ਕਰਨ ਤੋਂ ਪਹਿਲਾਂ ਹੇਠਲੇ ਪੱਧਰ ’ਤੇ ਹੋ ਰਹੇ ਵਿਕਾਸ ਸੰਬੰਧੀ ਤੱਥਾਂ ਤੋਂ ਜਾਣੂ ਹੋ ਜਾਣ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੋਮਣੀ ਅਕਾਲੀ ਦਲ ਨੂੰ ਰਾਜਨੀਤਕ ਨਕਸ਼ੇ ਤੋਂ ਖਤਮ ਕਰਨ ਦੇ ਬਿਆਨ ਦੀ ਕਰੜੀ ਅਲੋਚਨਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕੈਪਟਨ ਦਾ ਇਹ ਬਿਆਨ ਉਨ੍ਹਾਂ ਦੀ ਮਨੋ ਕਲਪਨਾ ਹੈ ਜਦਕਿ ਕਾਂਗਰਸ ਪ੍ਰਧਾਨ ਨੂੰ ਅਜਿਹੇ ਬਿਆਨ ਜਾਰੀ ਕਰਨ ਤੋਂ ਪਹਿਲਾਂ ਯਾਦ ਕਰ ਲੈਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਕਿਵੇਂ ਉਨ੍ਹਾਂ ਅਤੇ ਉਨ੍ਹਾਂ ਦੀ ਪਾਰਟੀ ਨੂੰ ਬਾਰ-ਬਾਰ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖਬਰਾਂ ਵਿਚ ਰਹਿਣ ਦੀ ਖਾਤਰ ਬੀਤੇ ਦਿਨੀ ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਸੰਬੰਧੀ ਨਿਰਅਧਾਰ ਬਿਆਨਬਾਜੀ ਕਰ ਰਹੇ ਹਨ। ਇਸਤੋਂ ਪਹਿਲਾਂ ਡਾਲੇਕੇ, ਬੁੱਘਾ, ਚੁਤਾਲਾ, ਸੰਘੇ ਅਤੇ ਨੌਰੰਗਾਬਾਦ ਪਿੰਡਾਂ ਵਿਚ ਸੰਗਤ ਦਰਸ਼ਨ ਸਮੇਂ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਉਹ ਸੂਬੇ ਅੰਦਰ ਅਮਨ-ਸ਼ਾਂਤੀ ਦਾ ਸੁਨੇਹਾ ਪਹੁੰਚਾਉਣ ਲਈ ਕਰਵਾਈਆਂ ਜਾ ਰਹੀਆਂ ਸਦਭਾਵਨਾ ਰੈਲੀਆਂ ਵਿਚ ਇਕ ਦਿਨ ਹਾਜਰੀ ਜਰੂਰ ਭਰਨ। ਉਨ੍ਹਾਂ ਆਖਿਆ ਕਿ ਸਦਭਾਵਨਾ ਰੈਲੀਆਂ ਦੀ ਕੜੀ ਵਿਚ ਕੱਲ ਗੁਰਦਾਸਪੁਰ ਵਿਖੇ ਤੀਸਰੀ ਰੈਲੀ ਕੀਤੀ ਜਾ ਰਹੀ ਹੈ ਅਤੇ ਇਸੇ ਤਰ੍ਹਾਂ ਦੀ ਇਕ ਰੈਲੀ 14 ਦਸੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤੀ ਜਾਵੇਗੀ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਸ. ਰਵਿੰਦਰ ਸਿੰਘ ਬ੍ਰਹਮਪੁਰਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੱਖ ਸਕੱਤਰ ਸ੍ਰੀ ਕੇ.ਜੀ.ਐ¤ਸ. ਚੀਮਾ ਅਤੇ ਸ੍ਰੀ ਅਜੋਏ ਸ਼ਰਮਾ, ਸ. ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ, ਸ੍ਰੀ ਲੋਕ ਨਾਥ ਆਂਗਰਾ ਆਈ.ਜੀ., ਸ. ਅਲਵਿੰਦਰਪਾਲ ਸਿੰਘ ਪੱਖੋਕੇ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ, ਸ. ਰਵਿੰਦਰ ਸਿੰਘ ਐ¤ਸ.ਡੀ.ਐ¤ਮ. ਖਡੂਰ ਸਾਹਿਬ, ਸ. ਸਤਿੰਦਰਪਾਲ ਸਿੰਘ ਮੱਲਮੋਹਰੀ ਚੇਅਰਮੈਨ, ਸ. ਯਾਦਵਿੰਦਰ ਸਿੰਘ ਰੂੜੇਆਸਲ ਆਦਿ ਹਾਜਰ ਸਨ।



