Skip to content
Independent perspectives. Global stories.
BREAKING

ਕੈਪਟਨ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਬਠਿੰਡਾ ’ਚ ਮਹਾਰੈਲੀ 13 ਨੂੰ

Share this story

ਚੰਡੀਗੜ੍ਹ, 1 ਦਸੰਬਰ (ਪੀ . ਟੀ.)- ਪੰਜਾਬ ਕਾਂਗਰਸ ਨਵੇਂ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਤਾਜਪੋਸ਼ੀ ਮੌਕੇ ਪਾਰਟੀ ਵੱਲੋਂ 13 ਦਸੰਬਰ ਨੂੰ ਬਠਿੰਡਾ ਵਿਖੇ ਮਹਾਰੈਲੀ ਕੀਤੀ ਜਾਵੇਗੀ। ਇਸ ਰੈਲੀ ਨਾਲ ਕਾਂਗਰਸ ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਦਾ ਰਸਮੀ ਐਲਾਨ ਕਰੇਗੀ। ਦਰ ਅਸਲ ਸ਼੍ਰੋਮਣੀ ਅਕਾਲੀ ਦਲ ਵ¤ਲੋਂ ਕਾਂਗਰਸ ਨੂੰ ਬਠਿੰਡਾ ‘ਚ ਸਦਭਾਵਨਾ ਰੈਲੀ ਬਰਾਬਰ ਰੈਲੀ ਕਰਨ ਦੀ ਚੁਣੌਤੀ ਦਿ¤ਤੀ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਚੁਣੌਤੀ ਨੂੰ ਕਬੂਲ ਕਰਦਿਆਂ ਐਲਾਨ ਕੀਤਾ ਸੀ ਕਿ ਉਹ ਹੁਣ ਬਾਦਲਾਂ ਦੇ ਗੜ੍ਹ ਬਠਿੰਡੇ ਵਿਖੇ ਰੈਲੀ ਕਰਕੇ ਹੀ ਅਹੁਦਾ ਗ੍ਰਹਿਣਕਰਨਗੇ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ 13 ਦਸੰਬਰ ਨੂੰ ਮੁਕਾਬਲੇ ’ਚ ਪਟਿਆਲਾ ਵਿਖੇ ਕੈਪਟਨ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਨੇ ਸਾਬਕਾ ਮੁ¤ਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੇ ਦਿਨੀਂ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਇਆ ਹੈ। ਇਸ ਦੇ ਨਾਲ ਹੀ ਅੰਬਿਕਾ ਸੋਨੀ ਨੂੰ 2017 ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਮੇਟੀ ਦੀ ਚੇਅਰਪਰਸਨ ਅਤੇ ਸਾਧੂ ਸਿੰਘ ਧਰਮਸੋਤ ਨੂੰ ਪ੍ਰਚਾਰ ਕਮੇਟੀ ਦਾ ਉਪ ਚੇਅਰਮੈਨ ਬਣਾਇਆ ਗਿਆ ਹੈ।

WRITTEN BY