Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਵੱਲੋਂ ਸ. ਜੌੜਾਸਿੰਘਾ, ਸ. ਭੂਰਾਕੋਹਨਾ ਅਤੇ ਸ. ਰਮਦਾਸ ਨੂੰ ਨਵੀਆਂ ਜ਼ਿੰਮੇਵਾਰੀਆਂ

Share this story

ਅੰਮ੍ਰਿਤਸਰ, 1 ਦਸੰਬਰ (ਪੀ. ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਬੰਧਕੀ ਨੁਕਤਾ ਨਿਗਾਹ ਨੂੰ ਮੁੱਖ ਰੱਖਦਿਆਂ ਉ¤ਚ ਅਧਿਕਾਰੀਆਂ ਦੀਆਂ ਤਬਦੀਲੀਆਂ ਕੀਤੀਆਂ ਹਨ।ਉਨ੍ਹਾਂ ਸ. ਸੁਖਦੇਵ ਸਿੰਘ ਭੂਰਾਕੋਹਨਾ ਦੀ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਸ. ਕੁਲਵਿੰਦਰ ਸਿੰਘ ‘ਰਮਦਾਸ’ ਦੀ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਤਬਦੀਲੀ ਕੀਤੀ ਹੈ।ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੀਆਂ ਨਿਯੁਕਤੀਆਂ ਮੁਤਾਬਿਕ ਅਹੁਦਿਆਂ ਤੇ ਬਿਠਾਉਣ ਸਮੇਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਮੈਨੂੰ ਯਕੀਨ ਹੈ ਕਿ ਇਹ ਅਧਿਕਾਰੀ ਮਾਣਯੋਗ ਪ੍ਰਧਾਨ ਸਾਹਿਬ ਵੱਲੋਂ ਸੌਂਪੀਆ ਜ਼ਿੰਮੇਵਾਰੀਆਂ ਤਹਿਤ ਆਪਣੇ-ਆਪਣੇ ਅਹੁਦਿਆਂ ਅਧੀਨ ਆਉਂਦੇ ਵਿਭਾਗ ਸੁਚਾਰੂ ਢੰਗ ਨਾਲ ਚਲਾਉਣਗੇ।ਇਸ ਮੌਕੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਸਕੱਤਰ ਸਿੰਘ, ਸ. ਜਗਜੀਤ ਸਿੰਘ ਤੇ ਸ. ਬਲਵਿੰਦਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਹਰਜਿੰਦਰ ਸਿੰਘ ਤੇ ਸ. ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਸ. ਸਤਨਾਮ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਨਿਰਮਲ ਸਿੰਘ, ਸ. ਕੁਲਦੀਪ ਸਿੰਘ ਇੰਚਾਰਜ, ਸ. ਜੱਸਾ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ, ਸ. ਮੁਖਤਾਰ ਸਿੰਘ ਕੋਹਾੜਕਾ ਖਜ਼ਾਨਚੀ, ਸ. ਜਤਿੰਦਰ ਸਿੰਘ, ਸ. ਲਖਬੀਰ ਸਿੰਘ ਤੇ ਸ. ਗੁਰਾ ਸਿੰਘ ਵਧੀਕ ਮੈਨੇਜਰ ਆਦਿ ਹਾਜ਼ਰ ਸਨ।

WRITTEN BY