ਵਾਸ਼ਿੰਗਟਨ ਡੀਸੀ, 2 ਦਸੰਬਰ (ਡਾ. ਗਿੱਲ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਆਯੋਜਿਤ ਸਦਭਾਵਨਾ ਰੈਲੀਆਂ ਨੂੰ ਮਿਲੇ ਜ਼ਬਰਦਸਤ ਹੁੰਗਾਰੇ ਨੇ ਪਾਰਟੀ ਕਾਰਕੁੰਨਾਂ ਅਤੇ ਲੀਡਰਸ਼ਿੱਪ ਦੇ ਹੌਂਸਲੇ ਬੁਲੰਦ ਕਰ ਦਿੱਤੇ ਹਨ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਲਗਾਤਾਰ ਤੀਜੀ ਵਾਰ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜੇਗਾ। ਸ਼੍ਰੋਮਣੀ ਅਕਾਲੀ ਦਲ ਬਾਦਲ ਅਮਰੀਕਾ ਦੀ ਹੋਈ ਟੈਲੀਕਾਨਫਰੰਸ ਜਿਸ ਵਿੱਚ ਪਾਰਟੀ ਦੇ ਸਾਰੇ ਸੀਨੀਅਰ ਨੇਤਾਵਾਂ ਅਤੇ ਕੋਰ ਕਮੇਟੀ ਮੈਂਬਰਾਂ ਨੇ ਭਾਗ ਲਿਆ। ਟੈਲੀਕਾਨਫਰੰਸ ਉਪਰੰਤ ਪਾਰਟੀ ਵੱਲੋਂ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਚੀਫ ਸਪੋਕਸਮੈਨ ਇੰਜ. ਸਤਪਾਲ ਸਿੰਘ ਬਰਾੜ ਨੇ ਦੱਸਿਆ ਕਿ ਸਦਭਾਵਨਾ ਰੈਲੀਆਂ ਨੇ ਵਿਰੋਧੀ ਪਾਰਟੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦਿੱਤੇ ਹਨ ਅਤੇ ਇਹ ਸਿੱਧ ਹੋ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ। ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖੇਰੂੰ-ਖੇਰੂੰ ਕਰਨ ਦੀ ਸੋਚ ਰੱਖਣ ਵਾਲੀਆਂ ਪਾਰਟੀਆਂ ਦੇ ਮਨਸੂਬੇ ਫੇਲ੍ਹ ਹੋ ਰਹੇ ਹਨ। ਇਸਦੇ ਨਾਲ ਹੀ ਇੰਜ. ਬਰਾੜ ਨੇ ਸੋਸ਼ਲ ਮੀਡੀਆ ਉ¤ਪਰ ਪਾਰਟੀ ਵਿਰੁੱਧ ਧਮਕੀ ਭਰੇ ਆਡੀਓ ਵੀਡੀਓਜ਼ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਮਰੀਕਾ, ਕੈਨੇਡਾ ਸਮੇਤ ਭਾਰਤ ਵਿੱਚ ਅੱਤਵਾਦੀ ਸੋਚ ਰੱਖਣ ਵਾਲੇ ਵਿਅਕਤੀਆਂ ਲਈ ਸਖਤ ਕਾਨੂੰਨ ਹਨ ਜਿਨ੍ਹਾਂ ਦੇ ਘੇਰੇ ਵਿੱਚ ਇਹੋ ਜਿਹੇ ਸ਼ਰਾਰਤੀ ਅਨਸਰ ਆ ਸਕਦੇ ਹਨ। ਇਸ ਬਿਆਨ ਦੀ ਪ੍ਰੋੜ੍ਹਤਾ ਕਰਨ ਵਾਲਿਆਂ ਵਿੱਚ ਹਰਬੰਸ ਸਿੰਘ ਢਿੱਲੋਂ, ਮਾਸਟਰ ਮਹਿੰਦਰ ਸਿੰਘ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਈਸਟ ਕੋਸਟ, ਦਿਦਾਰ ਸਿੰਘ ਬੈਂਸ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਅਮਰੀਕਾ, ਮੋਹਣ ਸਿੰਘ ਖਟੜਾ ਪ੍ਰਧਾਨ ਈਸਟ ਕੋਸਟ, ਇੰਜ. ਸਤਪਾਲ ਸਿੰਘ ਬਰਾੜ ਚੇਅਰਮੈਨ ਸ਼੍ਰੋਮਣੀ ਅਕਾਲੀ ਦਲ, ਬਲਦੇਵ ਸਿੰਘ ਸੱਲ੍ਹਾਂ ਪ੍ਰਧਾਨ ਮਿੱਡਵੈਸਟ, ਕੁਲਵੰਤ ਸਿੰਘ ਖਹਿਰਾ ਪ੍ਰਧਾਨ ਵੈਸਟ ਕੋਸਟ, ਬਚਨ ਸਿੰਘ ਗਿੱਲ, ਅਮਰੀਕ ਸਿੰਘ ਅਮਰ ਕਾਰਪੈਟ ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਕੋਰ ਕਮੇਟੀ, ਕੋਰ ਕਮੇਟੀ ਮੈਂਬਰ ਜਸਕਰਨ ਸਿੰਘ ਧਾਲੀਵਾਲ ਸੀਨੀਅਰ ਨੇਤਾ ਮਿਡ ਵੈਸਟ, ਰਘੁਬੀਰ ਸਿੰਘ ਸੁਭਾਨਪੁਰ ਪ੍ਰਧਾਨ ਨਿਊਯਾਰਕ, ਜਰਨੈਲ ਸਿੰਘ ਗਿਲਜੀਆਂ ਹਾਈ ਪਾਵਰ ਕੋਰ ਕਮੇਟੀ ਮੈਂਬਰ, ਹਾਕਮਜੀਤ ਸਿੰਘ ਗਰੇਵਾਲ ਮੈਂਬਰ ਕੋਰ ਕਮੇਟੀ, ਹਰਦੀਪ ਸਿੰਘ ਗੋਲਡੀ ਪ੍ਰਧਾਨ ਨਿਊਜਰਸੀ, ਹਰਬੰਸ ਸਿੰਘ ਸੰਧੂ ਪ੍ਰਧਾਨ ਮੈਰੀਲੈਂਡ, ਕੁਲਦੀਪ ਸਿੰਘ ਆਦਿ ਸ਼ਾਮਿਲ ਸਨ।



