Skip to content
Independent perspectives. Global stories.
BREAKING

ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੇ ਦਾਅਵੇ ਕਰ ਰਹੇ ਹਨ ਕੈਪਟਨ ਅਮਰਿੰਦਰ ਸਿੰਘ : ਮੁੱਖ ਮੰਤਰੀ

Share this story

ਤਰਨਤਾਰਨ, 2 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਝੂਠੇ ਦਾਅਵੇ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਆਦੀ ਹੈ ਅਤੇ ਲੋਕਾਂ ਨੂੰ ਉਸਦੇ ਨਾਕਾਰਾਤਮਕ ਪ੍ਰਚਾਰ ਤੋਂ ਬਚਣਾ ਚਾਹੀਦਾ ਹੈ। ਅੱਜ ਇੱਥੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਦਾ ਮੁੱਢ ਤੋਂ ਹੀ ਇਤਿਹਾਸ ਰਿਹਾ ਹੈ ਕਿ ਉਹ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੇ ਰਹੇ ਹਨ ਜਦਕਿ ਅਸਲੀਅਤ ਉਨ੍ਹਾਂ ਦੇ ਬਿਆਨਾਂ ਤੋਂ ਬਿਲਕੁਲ ਉਲਟ ਹੁੰਦੀ ਹੈ। ਸ. ਬਾਦਲ ਨੇ ਕਿਹਾ ਕਿ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਆਮ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮ ਇਹ ਸਾਬਤ ਕਰਦੇ ਹਨ ਕਿ ਆਪਣੇ ਕਾਰਜਕਾਲ ਦੌਰਾਨ ਅਕਾਲੀ ਭਾਜਪਾ ਸਰਕਾਰ ਨੇ ਸ਼ਾਨਦਾਰ ਕੰਮ ਕੀਤੇ ਹਨ ਪਰ ਕੈਪਟਨਅਮਰਿੰਦਰ ਸਿੰਘ ਇਨ੍ਹਾਂ ਮੁੱਦਿਆਂ ’ਤੇ ਗੈਰ ਜ਼ਿੰਮੇਵਾਰਾਨਾ ਬਿਆਨ ਜਾਰੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕੈਪਟਨ ਵੱਲੋਂ ਸੂਬੇ ਦੇ ਸਨਅਤੀ ਵਿਕਾਸ ਅਤੇ ਮਾੜੀ ਆਰਥਿਕਤਾ ਸੰਬੰਧੀ ਦਿੱਤੇ ਗਏ ਬਿਆਨ ਨੂੰ ਕੋਰਾ ਝੂਠ ਦੱਸਦਿਆਂ ਆਖਿਆ ਕਿ ਕੈਪਟਨ ਦਾ ਇਹ ਬਿਆਨ ਤੱਥਾਂ ਤੋਂ ਕੋਹਾਂ ਦੂਰ ਹੈ। ਇਕ ਹੋਰ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਹਮਖਿਆਲੀ ਪਾਰਟੀਆਂ ਨਾਲ ਮਿਲਕੇ ਅਕਾਲੀ-ਭਾਜਪਾ ਗਠਜੋੜ ਦੇ ਖਿਲਾਫ ਮਹਾਗਠਜੋੜ ਬਨਾਉਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਵੱਲੋਂ ਚੁੱਕਿਆ ਗਿਆ ਇਹ ਕਦਮ ਵੀ ਪੂਰੀ ਤਰ੍ਹਾਂ ਨਾਲ ਫੇਲ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਕਦਮ ਸੂਬੇ ਵਿਚ ਕਾਰਗਰ ਸਿੱਧ ਨਹੀਂ ਹੋਵੇਗਾ ਕਿਉਂਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਬੇਤਹਾਸ਼ਾ ਕਦਮ ਚੁੱਕੇ ਹਨ ਅਕਾਲੀ-ਭਾਜਪਾ ਗਠਜੋੜ ਨੂੰ ਇਕ ਪੱਕਾ ਅਤੇ ਸਦੀਵੀ ਗਠਜੋੜ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵਿਚ ਇਸ ਗਠਜੋੜ ਦੀ ਮਕਬੂਲੀਅਤ ਵਿਚ ਵਾਧਾ ਹੋਇਆ ਹੈ ਕਿਉਂਕਿ ਲੋਕ ਇਸ ਗਠਜੋੜ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ। ਇਸਤੋਂ ਪਹਿਲਾਂ ਪਿੰਡ ਸ਼ਾਹਬਾਜਪੁਰ, ਕੁਹਾੜਕਾ, ਮਾਨੋਚਾਹਲ, ਸ਼ੇਖ, ਜੀਉਬਾਲਾ, ਬਾਕੀਪੁਰ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਇਹ ਸੰਗਤ ਦਰਸ਼ਨ ਕਾਰਗਰ ਪਲੇਟਫਾਰਮ ਸਿੱਧ ਹੋਏ ਹਨ ਕਿਉਂਕਿ ਇਨ੍ਹਾਂ ਸੰਗਤ ਦਰਸ਼ਨਾਂ ਦੌਰਾਨ ਹੇਠਲੇ ਪੱਧਰ ’ਤੇ ਪਿੰਡਾਂ ਦੇ ਲੋਕ ਅਤੇ ਪੰਚਾਇਤਾਂ, ਪਿੰਡਾਂ ਵਿਚ ਪਹਿਲ ਦੇ ਅਧਾਰ ’ਤੇ ਕੀਤੇ ਜਾਣ ਵਾਲੇ ਕੰਮ ਉਨ੍ਹਾਂ ਦੇ ਧਿਆਨ ਵਿਚ ਲਿਆਉਂਦੇ ਹਨ ਅਤੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਕੇ ਮੌਕੇ ’ਤੇ ਹੀ ਹੱਲ ਕਰਦੇ ਹੋਏ ਲੋੜੀਂਦੇ ਫੰਡ ਜਾਰੀ ਕਰ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਗਤ ਦਰਸ਼ਨਾਂ ਰਾਹੀਂ ਸਰਕਾਰ ਅਤੇ ਆਮ ਲੋਕਾਂ ਵਿਚ ਨੇੜਤਾ ਪੈਦਾ ਹੁੰਦੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਦਾ ਵੀ ਮੌਕਾ ਮਿਲਦਾ ਹੈ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਸ. ਰਵਿੰਦਰ ਸਿੰਘ ਬ੍ਰਹਮਪੁਰਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੱਖ ਸਕੱਤਰ ਸ੍ਰੀ ਕੇ.ਜੀ.ਐ¤ਸ. ਚੀਮਾ ਅਤੇ ਸ੍ਰੀ ਅਜੋਏ ਸ਼ਰਮਾ, ਸ੍ਰੀ ਡੀ.ਐ¤ਸ. ਚੀਮਾ ਚੀਫ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਪਟਿਆਲਾ, ਸ. ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ, ਸ੍ਰੀ ਲੋਕ ਨਾਥ ਆਂਗਰਾ ਆਈ.ਜੀ., ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਡੀ.ਆਈ.ਜੀ., ਸ. ਅਲਵਿੰਦਰਪਾਲ ਸਿੰਘ ਪੱਖੋਕੇ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ, ਸ. ਅਮਰੀਕ ਸਿੰਘ ਪੱਖੋਕੇ, ਡਾ. ਅਨੂਪ੍ਰੀਤ ਕੌਰ ਐ¤ਸ.ਡੀ.ਐ¤ਮ. ਤਰਨਤਾਰਨ, ਸ. ਗੁਰਸ਼ਰਨ ਸਿੰਘ ਛੀਨਾ ਡਿਪਟੀ ਡਾਇਪੈਕਟਰ ਬਾਗਬਾਨੀ, ਸ. ਮਨਜੀਤ ਸਿੰਘ ਜ਼ਿਲ੍ਹਾ ਭਲਾਈ ਅਫ਼ਸਰ, ਸ. ਦਲਜੀਤ ਸਿੰਘ ਐਕਸੀਅਨ ਪੀ.ਡਬਲਯੂ.ਡੀ., ਸ. ਦਵਿੰਦਰ ਸਿੰਘ ਰੰਧਾਵਾ ਐਕਸੀਅਨ ਮੰਡੀ ਬੋਰਡ ਆਦਿ ਹਾਜਰ ਸਨ।

WRITTEN BY