Skip to content
Independent perspectives. Global stories.
BREAKING

ਨੈਸ਼ਨਲ ਹੇਰਾਲਡ ਮਾਮਲਾ : ਸੰਸਦ ਦੇ ਦੋਵਾਂ ਸਦਨਾਂ ’ਚ ਕਾਂਗਰਸ ਵੱਲੋਂ ਹੰਗਾਮਾ

Share this story

ਨਵੀਂ ਦਿ¤ਲੀ, 8 ਦਸੰਬਰ (ਪੀ. ਟੀ. ਲਾਇਵ)- ਨੈਸ਼ਨਲ ਹੇਰਾਲਡ ਮਾਮਲੇ ’ਚ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਅਦਾਲਤ ਦੇ ਸੰਮਣ ਦੇ ਇਕ ਦਿਨ ਬਾਅਦ ਕਾਂਗਰਸ ਮੈਂਬਰਾਂ ਨੇ ਸੰਸਦ ਦੇ ਦੋਵਾਂ ਸਦਨਾਂ ’ਚ ਅੱਜ ਜੰਮ ਕੇ ਹੰਗਾਮਾ ਕੀਤਾ, ਉਥੇ ਹੀ, ਹੰਗਾਮੇ ਨੂੰ ਗੈਰ-ਜ਼ਿੰਮੇਵਾਰ ਤੇ ਗੈਰ-ਜਮਹੂਰੀ ਕਰਾਰ ਦਿੰਦੇ ਹੋਏ ਸਰਕਾਰ ਨੇ ਕਿਹਾ ਕਿ ਮੁ¤ਖ ਵਿਰੋਧੀ ਪਾਰਟੀਆਂ ਸੰਸਦ ਦਾ ਕੰਮਕਾਜ ਤੇ ਦੇਸ਼ ਦੇ ਵਿਕਾਸ ਦੇ ਮਾਰਗ ਨੂੰ ਠ¤ਪ ਕਰ ਰਹੀਆਂ ਹਨ।ਇਸ ਮੁ¤ਦੇ ’ਤੇ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਨੈਸ਼ਨਲ ਹੇਰਾਲਡ ਮਾਮਲੇ ਨੂੰ ਸਿਆਸੀ ਬਦਲੇ ਦੀ ਕਾਰਵਾਈ ਦ¤ਸਿਆ।ਉਨ੍ਹਾਂ ਨੇ ਕਿਹਾ ਕਿ ਕ¤ਲ੍ਹ ਸੰਸਦ ’ਚ ਜਾ ਕੇ ਉਹ ਇਸ ਮੁ¤ਦੇ ’ਤੇ ਆਪਣੀ ਗ¤ਲ ਰ¤ਖਣਗੇ। ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਉ¤ਪਰ ਨਿਸ਼ਾਨਾ ਸਾਧਦਿਆਂ ਕਿਹਾ ਕਿ ਨੈਸ਼ਨਲ ਹੇਰਾਲਡ ਕੇਸ ਪੂਰੀ ਤਰ੍ਹਾਂ ਨਾਲ ਰਾਜਨੀਤੀ ਤੋਂ ਪ੍ਰੇਰਿਤ ਹੈ। ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਇਸ ਦੌਰਾਨ ਪਟੀਸ਼ਨਕਰਤਾ ਅਤੇ ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਨੇ ਕਿਹਾ ਕਿ ਕਾਂਗਰਸ ਦੇ ਲੋਕ ਭ੍ਰਿਸ਼ਟਾਚਾਰ ਕਰਨਾ ਬੰਦ ਕਰ ਦੇਣ ਤਾਂ ਉਹ ਉਨ੍ਹਾਂ ਨੂੰ ਨਿਸ਼ਾਨਾ ਨਹੀਂ ਬਣਾਉਣਗੇ। ਪ੍ਰਧਾਨ ਮੰਤਰੀ ਦਫਤਰ ਵਿੱਚ ਰਾਜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਚੁਣ ਕੇ ਆਏ ਹਨ ਉਹ ਨਿਆਂਪਾਲਿਕਾ ਦੀ ਕਾਰਜਕੁਸ਼ਲਤਾ ’ਤੇ ਸਵਾਲ ਉਠਾ ਰਹੇ ਹਨ।ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਕਪਿਲ ਸਿੱਬਲ ਨੇ ਕੇਂਦਰ ਸਰਕਾਰ ਉ¤ਪਰ ਵਿਅੰਗ ਕਸਦਿਆਂ ਕਿਹਾ ਕਿ ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤਾ ਕਿਹਾ ਜਾਂਦਾ ਸੀ, ਪਰ ਇਸ ਸਰਕਾਰ ਨੇ ਤੋਤੇ (ਸੀਬੀਆਈ) ਨੂੰ ਬੰਧਕ ਬਣਾ ਲਿਆ ਹੈ। ਇਸ ਮੌਕੇ ਸੰਸਦ ਦੀ ਕਾਰਵਾਈ ਵਿੱਚ ਅੜਚਨ ਪੈਦਾ ਕਰਨ ਦੇ ਲਈ ਕਾਨੂੰਨ ਮੰਤਰੀ ਸਦਾਨੰਦ ਗੌੜਾ ਨੇ ਕਾਂਗਰਸ ਨੂੰ ਜ਼ਿੰਮੇਵਾਰ ਦੱਸਿਆ ਹੈ ਅਤੇ ਕਿਹਾ ਕਿ ਕਾਂਗਰਸ ਦਾ ਆਚਰਨ ਲੋਕਤੰਤਰ ਮੁੱਲਾਂ ਦੇ ਵਿਰੁੱਧ ਹੈ। ਕਾਂਗਰਸ ਆਗੂ ਗੁਲਾਮਨਬੀ ਆਜ਼ਾਦ ਨੇ ਕਿਹਾ ਕਿ ਕੇਂਦਰ ਸਰਕਾਰ ਭਾਜਪਾ ਅਤੇ ਆਪਣੇ ਸਮਰਥਕਾਂ ਦੇ ਲਈ ਵੱਖ ਨਿਯਮ ਬਣਾਉਂਦੀ ਹੈ ਉਥੇ ਵਿਰੋਧੀ ਦਲਾਂ ਕਾਂਗਰਸ, ਸਪਾ, ਬਸਪਾ ਅਤੇ ਟੀਐਮਸੀ ਦੇ ਲਈ ਵੱਖ ਨਿਯਮ ਬਣਾਉਂਦੀ ਹੈ। ਅਸੀਂ ਦੋਨਾਂ ਸਦਨਾਂ ਵਿੱਚ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਦੇ ਵਿਰੁੱਧ ਰੋਸ ਪ੍ਰਗਟ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਲੋਕਤੰਤਰ ਖਤਰੇ ਵਿੱਚ ਹੈ। ਕੇਂਦਰ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਵਿਰੁੱਧ ਕਾਰਵਾਈ ਕਰਦੀ ਹੈ, ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਵਿਰੁੱਧ ਮੋਰਚਾ ਖੋਲ੍ਹਦੀ ਹੈ, ਪਰ ਆਪਣੇ ਮੰਤਰੀਆਂ ਦੇ ਵਿਰੁੱਧ ਕਾਰਵਾਈ ਉ¤ਪਰ ਚੁੱਪੀ ਸਾਧ ਲੈਂਦੀ ਹੈ।

WRITTEN BY