ਇਸਲਾਮਾਬਾਦ, 9 ਦਸੰਬਰ (ਪੀ. ਟੀ. ਲਾਇਵ)- ਅਫਗਾਨਿਸਤਾਨ ਦੇ ਮੁੱਦੇ ’ਤੇ ਇੱਥੇ ਹੋਏ ਇੱਕਰੋਜ਼ਾ ਅਫਗਾਨ ਸੰਮੇਲਨ ਵਿੱਚ ਹਿੱਸਾ ਲੈਣ ਪਾਕਿਸਤਾਨ ਪਹੁੰਚੀ ਭਾਰਤ ਦੀ ਵਿਦੇਸ਼ ਮੰਤਰੀ ਸ਼੍ਰੀਮਤੀ ਸੁਸ਼ਮਾ ਸਵਰਾਜ ਨੇ ਇਸਲਾਮਾਬਾਦ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਨਾਲ ਦੋਵੇਂ ਦੇਸ਼ਾਂ ਦਰਮਿਆਨ ਬਕਾਇਦਾ ਗੱਲਬਾਤ ਸ਼ੁਰੂ ਹੋਣ ਦੀ ਸੰਭਾਵਨਾ ਬਣ ਗਈ ਹੈ। ਸ਼੍ਰੀਮਤੀ ਸੁਸ਼ਮਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸਰਤਾਜ ਅਜ਼ੀਜ਼ ਨਾਲ ਦਵੱਲੀ ਗੱਲਬਾਤ ਕਰ ਰਹੇ ਹਨ। ਇਸ ਮੁਲਾਕਾਤ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰੀ ਨੇ ਕੌਮਾਂਤਰੀ ਭਾਈਚਾਰੇਨੂੰ ਆਖਿਆ ਕਿ ਅੱਤਵਾਦੀ ਤਾਕਤਾਂ ਨੂੰ ਕਿਸੇ ਵੀ ਨਾਮ ਜਾਂ ਸਵਰੂਪ ਵਿੱਚ ਸੁਰੱਖਿਅਤ ਪਨਾਹ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਕਿਹਾ ਕਿ ਭਾਰਤ ਅਫਗਾਨਿਸਤਾਨ ਦੀ ਸਰਕਾਰ ਨਾਲ ਕੰਮ ਕਰਨ ਲਈ ਤਿਆਰ ਹੈ।
ਸੁਸ਼ਮਾ ਸਵਰਾਜ ਅਤੇ ਨਵਾਜ਼ ਸ਼ਰੀਫ ਦਰਮਿਆਨ ਅਹਿਮ ਮੁਲਾਕਾਤ



