ਭਵਾਨੀਗੜ੍ਹ, 9 ਦਸੰਬਰ (ਕ੍ਰਿਸ਼ਨ ਗਰਗ, ਇਕਬਾਲ ਬਾਲੀ)- ਪਿੰਡ ਬਾਲਦ ਕਲਾਂ ਦੇ ਕੋਲ ਮੁੱਖ ਮਾਰਗ ਤੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ ਪਿੰਡ ਦੇ ਪਟਿਆਲਾ ਮੁੱਖ ਮਾਰਗ ਤੇ ਸਥਿਤ ਪਿੰਡ ਕਲਾਂ ਵਿਖੇ ਗੁਰਦੁਆਰਾ ਬਾਬਾ ਕਾਲਾ ਸਿੰਘ ਦੇ ਕੋਲ ਪੈਦਲ ਜਾ ਰਹੇ ਇਕ ਵਿਅਕਤੀ ਦੀ ਅਣਪਛਾਤੇ ਵਾਹਨ ਨਾਲ ਟਕਰਾਉਣ ਨਾਲ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਨ ਕੇਸਰ ਸਿੰਘ (50) ਪੁੱਤਰ ਸੇਵਾ ਸਿੰਘ ਸਾਬਕਾ ਸਰਪੰਚ ਨਿਵਾਸੀ ਪਿੰਡ ਮੱਟਰਾਂ ਦੇ ਰੂਪ ਵਿਚ ਹੋਈ ਹੈ। ਪੁਲੀਸ ਨੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਸ਼ਾਂ ਨੂੰ ਸੌਂਪ ਦਿੱਤੀ।



