Skip to content
Independent perspectives. Global stories.
BREAKING

ਬਾਦਲ ਵੱਲੋਂ ਕਿਸਾਨਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨੂੰ ਪੱਤਰ

Share this story

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ 15 ਤੋਂ 18 ਦਸੰਬਰ, 2015 ਤੱਕ ਨਰੋਬੀ (ਕੀਨੀਆ) ਵਿਖੇ ਹੋ ਰਹੀ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ) ਦੀ ਮੰਤਰੀ ਪੱਧਰ ਦੀ ਕਾਨਫਰੰਸ ਵਿਚ ਦੇਸ਼ ਦੀ ਅਨਾਜ ਸੁਰੱਖਿਆ ਲਈ ਖੁਰਾਕੀ ਅਨਾਜ ਦੀ ਜਨਤਕ ਸਟਾਕ ਹੋਲਡਿੰਗ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਨਾਲ ਪੰਜਾਬੀ ਕਿਸਾਨਾਂ ਨੂੰ ਮਦਦ ਮਿਲ ਸਕੇ ਜਿਨ੍ਹਾਂ ਨੇ ਪਿਛਲੇ ਚਾਰ ਦਹਾਕਿਆਂ ਦੌਰਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ। ਸ੍ਰੀ ਮੋਦੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਸੂਬੇ ਅਤੇ ਸੂਬੇ ਦੇ ਕਿਸਾਨੀ ਭਾਈਚਾਰੇ ਦੀਆਂ ਉਨ੍ਹਾਂ ਸ਼ੰਕਾਵਾਂ ਨੂੰ ਉਠਾਇਆ ਜੋ ਕਿ ਮੰਤਰੀਪੱਧਰ ਦੀ ਕਾਨਫਰੰਸ ਵਿਚ ਸਾਹਮਣੇ ਆਉਣ ਦੀਆਂ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਨਰੋਬੀ ਕਾਨਫਰੰਸ ਵਿਚ ਦੋਹਾ ਡਿਵੈਲਪਮੈਂਟ ਏਜੰਡੇ ’ਤੇ ਸਮਝੌਤੇ ਨੂੰ ਰੋਕਣ ਦੀਆਂ ਵਿਕਸਤ ਦੇਸ਼ਾਂ ਵੱਲੋਂ ਕੋਸ਼ਿਸ਼ਾਂ ਕੀਤੇ ਜਾਣ ਦੀਆਂ ਸੂਬੇ ਦੇ ਕਿਸਾਨੀ ਭਾਈਚਾਰੇ ਵੱਲੋਂ ਡਰ ਪ੍ਰਗਟ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਲੀ ਵਿਖੇ 2013 ਵਿਚ ਡਬਲਯੂ.ਟੀ.ਓ ਦੀ ਹੋਈ 9ਵੀਂ ਮੰਤਰੀ ਪੱਧਰ ਦੀ ਕਾਨਫਰੰਸ ਵਿਚ ਇਹ ਸਹਿਮਤੀ ਪ੍ਰਗਟਾਈ ਗਈ ਸੀ ਕਿ ਅਨਾਜ ਦੀ ਜਨਤਕ ਸਟਾਕ ਹੋਲਡਿੰਗ ਦੇ ਸਬੰਧ ਵਿਚ ਖੇਤੀਬਾੜੀ ਉੱਤੇ ਸਮਝੌਤੇ ਦੇ ਹੇਠ ਨਿਯਮਾਂ ਨੂੰ ਅਪਡੇਟ ਕਰਨ ’ਤੇ ਸਹਿਮਤੀ ਹੋਈ ਸੀ।

WRITTEN BY