ਜੰਮੂ, 11 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਪਾਕਿਸਤਾਨ ਦੇ ਵੱਲੋਂ ਕੀਤੀ ਗਈ ਗੋਲਾਬਾਰੀ ‘ਚ ਜੰਮੂ ਕਸ਼ਮੀਰ ਸਰਹੱਦ ਖੇਤਰ ‘ਚ ਸਥਿਤ ਇਕ ਚੌਕੀ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦਾ ਇਕ ਜਵਾਨ ਜ਼ਖਮੀ ਹੋ ਗਿਆ ਹੈ। ਪੰਜ ਭਾਰਤੀ ਸੈਨਿਕਾਂ ਦੀ ਹੱਤਿਆ ਦੀ ਘਟਨਾ ਦੇ ਬਾਅਦ ਸਰਹੱਦ ‘ਤੇ ਤਣਾਅ ਦੇ ਵਿਚਕਾਰ ਕੁਝ ਦਿਨਾਂ ਦੇ ਅੰਦਰ ਇਹ ਇਕ ਹੋਰ ਘਟਨਾ ਵਾਪਰੀ ਹੈ। ਬੀ. ਐਸ. ਐਫ. ਦੇ ਅਧਿਕਾਰੀ ਨੇ ਦੱਸਿਆ ਇਸ ਗੋਲਾਬਾਰੀ ‘ਚ ਬੀ. ਐਸ. ਐਫ. ਜਵਾਨ ਪਵਨ ਕੁਮਾਰ ਜ਼ਖਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ। ਗੌਰਤਲਬ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸਰਹੱਦ ‘ਤੇ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਲਗਾਤਾਰ ਜਾਰੀ ਹੈ ਜਿਸ ਕਾਰਨ ਦੋਵਾਂ ਦੇਸ਼ਾਂ ਵਿਚਕਾਰ ਕਸ਼ਮਕਸ਼ ਵਾਲਾ ਮਾਹੌਲ ਬਣਿਆ ਹੋਇਆ ਹੈ।



