ਭਾਈ ਮਨਜ਼ੀਤ ਸਿੰਘ ਮੁੜ ਸੀਨੀਅਰ ਮੀਤ ਪ੍ਰਧਾਨ ਬਣੇ
ਚੰਡੀਗੜ੍ਹ 12 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਬੀਬੀ ਜਗੀਰ ਕੌਰ, ਸ. ਗੁਲਜ਼ਾਰ ਸਿੰਘ ਰਾਣੀਕੇ, ਡਾ. ਉਪਿੰਦਰਜੀਤ ਕੌਰ ਅਤੇ ਸ. ਹਰੀ ਸਿੰਘ ਜੀਰਾ ਨੂੰ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਨਾਮਜ਼ਦ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰਾ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਣਾਏ ਗਏ ਹਨ ਅਤੇ ਸ. ਜੀਤ ਮਿਹੰਦਰ ਸਿੰਘ ਸਿੱਧੂ ਵਿਧਾਇਕ ਤਲਵੰਡੀ ਸਾਬੋ, ਸ. ਬਾਵਾ ਿਸੰਘ ਗੋਮਾਨਪੁਰਾ ਅੰਿਮਤਸਰ ਅਤੇ ਹਰਿਆਣਾ ਰਾਜ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਸ. ਸੁਖਦੇਵ ਿਸੰਘ ਗੋਬਿੰਦਗੜ੍ਹ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਿੲਆ ਿਗਆ ਹੈ। ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ. ਸੇਵਾ ਿਸੰਘ ਸੇਖਵਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਿਕਸਾਨ ਿਵੰਗ ਦਾ ਪ੍ਰਧਾਨ ਬਣਾਿੲਆ ਗਿਆ ਹੈ। ਡਾ. ਚੀਮਾ ਨੇ ਦੱਸਿਆ ਪਾਰਟੀ ਦੇ ਨੌਂਜਵਾਨ ਅਤੇ ਮਿਹਨਤੀ ਆਗੂ ਸ. ਗੁਰਪ੍ਰਤਾਪ ਸਿੰਘ ਟਿੱਕਾ ਨੂੰ ਜਿਲ੍ਹਾਂ ਅਕਾਲੀ ਜਥਾ ਅੰਮ੍ਰਿਤਸਰ (ਸ਼ਿਹਰੀ) ਦਾ ਕਾਰਜਕਾਰੀ ਪ੍ਰਧਾਨ ਬਣਾਿੲਆ ਗਿਆ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਰਿਕੰਗ ਕਮੇਟੀ ਅਤੇ ਬਾਕੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਆਉਂਦੇ ਥੋੜੇ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।



