Skip to content
Independent perspectives. Global stories.
BREAKING

ਕੇਜਰੀਵਾਲ ਵੱਲੋਂ ਪਠਾਨਕੋਟ ਅੱਤਵਾਦੀ ਹਮਲੇ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ

Share this story

8

ਪੀੜਤ ਪਰਿਵਾਰਾਂ ਨੂੰ 2-2 ਲੱਖ ਦੇ ਚੈੱਕ ਭੇਟ ਕੀਤੇ

ਪਠਾਨਕੋਟ, 13 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਿਵੰਦ ਕੇਜਰੀਵਾਲ ਨੇ ਅੱਜ ਪਠਾਨਕੋਟ ਅਤੇ ਗੁਰਦਾਸਪੁਰ ਦਾ ਦੌਰਾ ਕੀਤਾ। ਉਨ੍ਹਾਂ ਨੇ ਪਠਾਨਕੋਟ ’ਤੇ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਮੁਲਾਕਾਤ ਕੀਤੀ। ਇਸ ਮੌਕੇ ’ਤੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।ਕੇਜਰੀਵਾਲ ਨੇ ਪੀੜਤ ਪਰਿਵਾਰਾਂ ਨੂੰ ਸਹਾਿੲਤਾ ਵਜੋਂ 2-2 ਲੱਖ ਰੁਪਏ ਦੇ ਚੈੱਕ ਭੇਟ ਕੀਤੇ। ਚੈੱਕ ਹਾਸਿਲ ਕਰਨ ਵਾਲਿਆਂ ਵਿੱਚ ਸ਼ਹੀਦ ਫ਼ਤਿਹ ਸਿੰਘ, ਸ਼ਹੀਦ ਕੁਲਵੰਤ ਸਿੰਘ ਅਤੇ ਸ਼ਹੀਦ ਇਕਾਗਰ ਸਿੰਘ ਦੇ ਪਰਿਵਾਰ ਸ਼ਾਮਿਲ ਹਨ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਜਵਾਨਾਂ ਨੇ ਦੇਸ਼ ਲਈ ਕਈ ਵਾਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੇ ਪਿਰਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਹੁੰਦੀ ਹੈ ਤਾਂ ਉਹ ਉਨ੍ਹਾਂ ਨਾਲ ਖੜ੍ਹੇ ਹਨ। ਕੇਜਰੀਵਾਲ ਨੇ ਪਿਰਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਇਹ ਇੱਕ ਵੱਡਾ ਨੁਕਸਾਨ ਹੈ, ਅੱਜ ਅਸੀਂ ਆਪਣੇ ਘਰਾਂ ’ਚ ਸ਼ਾਂਤੀ ਨਾਲ ਇਸ ਲਈ ਸੌਂ ਰਹੇ ਹਾਂ ਕਿਉਂਕਿ ਸਾਡੇ ਜਵਾਨ ਸਾਡੀਆਂ ਸਰਹੱਦਾਂ ਦੀ ਰੱਖਿਆ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਏਅਰਫੋਰਸ ਸਟੇਸ਼ਨ ਦੀ ਰੱਖਿਆ ਲਈ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲਿਆ ਜਾਵੇਗਾ ਅਤੇ ਪੂਰੇ ਦੇਸ਼ ਨੂੰ ਇਹਨਾਂ ਸ਼ਹੀਦਾਂ ’ਤੇ ਮਾਣ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਉਨ੍ਹਾਂ ਦਾ ਪੂਰਾ ਧਿਆਨ ਪੰਜਾਬ ‘ਤੇ ਹੀ ਰਹੇਗਾ, ਜਿਸ ਕਾਰਨ ਸਿਆਸਤ ‘ਚ ਕਾਫੀ ਬਦਲਾਅ ਲੋਕਾਂ ਨੂੰ ਦੇਖਣ ਨੂੰ ਮਿਲਣਗੇ।ਇਸ ਮੌਕੇ ਕੇਜਰੀਵਾਲ ਨਾਲ ਪੰਜਾਬ ਆਪ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਐੱਚ. ਐੱਸ. ਫੂਲਕਾ ਵੀ ਮੌਜੂਦ ਸਨ।

WRITTEN BY