Skip to content
Independent perspectives. Global stories.
BREAKING

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ

Share this story

64185

 

d67872472parneet

 

 

 

ਅੰਮ੍ਰਿਤਸਰ, 15 ਜਨਵਰੀ- ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ-ਕੀਰਤਨ ਆਯੋਜਿਤ ਕੀਤਾ ਗਿਆ। ਨਗਰ ਕੀਰਤਨ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਟਕਸਾਲਾਂ, ਸਕੂਲਾਂ/ਕਾਲਜਾਂ ਦੇ ਵਿਦਆਰਥੀ, ਵੱਖ-ਵੱਖ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਤੇ ਸਤਿਨਾਮੁ-ਵਾਹਿਗੁਰੂ ਦਾ ਜਾਪ ਕਰਦੀਆਂ ਸੰਗਤਾਂ ਸ਼ਾਮਲ ਸਨ।ਫੁੱਲਾਂ ਨਾਲ ਸਜੀ ਸੁਨਿਹਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਸ਼ਾਮਲ ਸਨ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਬਾਜ਼ਾਰ ਬਾਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਕਣਕ ਮੰਡੀ, ਢਾਬ ਵਸਤੀ ਰਾਮ, ਚੌਂਕ ਿਚੰਤਪੁਰਨੀ, ਜੌੜਾ ਪਿੱਪਲ, ਚੌਂਕ ਚਬੂਤਰਾ, ਚੌਂਕ ਜੈ ਸਿੰਘ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਮੰਨਾ ਸਿੰਘ, ਚੌਂਕ ਪ੍ਰਾਗਦਾਸ, ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ’ਚ ਸ. ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿੱਜੀ ਸਹਾਿੲਕ, ਸ. ਜਸਿਵੰਦਰ ਸਿੰਘ ਦੀਨਪੁਰ ਤੇ ਸ. ਜਗਜੀਤ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸ. ਹਰਿਜੰਦਰ ਸਿੰਘ ਸੁਪ੍ਰੀਟੈਂਡੈਂਟ, ਸ. ਮਲਕੀਤ ਸਿੰਘ ਬਿਹੜਵਾਲ ਸ/ਸੁਪ੍ਰੰਟੈਂਡੈਂਟ, ਸ. ਸਤਬੀਰ ਸਿੰਘ ਓ ਐੱਸ ਡੀ ਧਰਮ ਪ੍ਰਚਾਰ ਕਮੇਟੀ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਕਰਮਬੀਰ ਸਿੰਘ ਤੇ ਸ. ਸਤਨਾਮ ਸਿੰੰਘ ਇੰਚਾਰਜ, ਸ. ਜਤਿੰਦਰ ਸਿੰਘ, ਸ. ਹਰਜਿੰਦਰ ਸਿੰਘ, ਸ. ਬਘੇਲ ਸਿੰਘ ਤੇ ਸ. ਸੁਖਰਾਜ ਸਿੰਘ ਵਧੀਕ ਮੈਨੇਜਰ, ਸ. ਅਜੈਬ ਸਿੰਘ, ਸ. ਅਨੂਪ ਸਿੰਘ, ਕੇਂਦਰੀ ਸਿੰਘ ਸਭਾ ਦੇ ਅਹੁਦੇਦਾਰ ਅਤੇ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਮੁਖੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਿਹਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ. ਦਿਲਜੀਤ ਸਿੰਘ ਬੇਦੀ ਬੁਲਾਰਾ ਤੇ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ 16 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 8.30 ਵਜੇ ਤੋਂ 12.00 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਿਹਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ। ਰਾਤ 7.00 ਤੋਂ 9.00 ਵਜੇ ਤੀਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ।ਰਾਤ 9.00 ਵਜੇ ਕਵੀ ਦਰਬਾਰ ਆਰੰਭ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਕਵੀ ਜਨ ਆਪਣੀਆਂ ਕਵਿਤਾਵਾਂ ਰਾਹੀਂ ਗੁਰੂ ਪਾਤਸ਼ਾਹ ਦੇ ਜੀਵਨ ਸਬੰਧੀ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਅੱਗੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਿਵਖੇ ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਰਹਿਰਾਸ ਸਾਿਹਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ।ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਹੈ ਿਕ ਧਾਰਿਮਕ ਦੀਵਾਨ ਿਵੱਚ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ।
ਅੱਜ ਸਵੇਰੇ 8.30 ਤੋਂ 12.00 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਿਵਖੇ ਸੁੰਦਰ ਜਲੌ ਸਜਾਏ ਜਾਣਗੇ : ਦਿਲਜੀਤ ਸਿੰਘ ਬੇਦੀ
ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹਾਜ਼ਰੀ ਭਰੀ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੀ ਪ੍ਰਾਰੰਭਤਾ ਸਮੇਂ ਸ. ਹਰਜਾਪ ਿਸੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਹਰਚਰਨ ਿਸੰਘ ਮੁੱਖ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਤੇ ਹੋਰ।

WRITTEN BY