ਨਵੀਂ ਦਿੱਲੀ, 15 ਜਨਵਰੀ (ਪੀ. ਟੀ.)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਿਰੰਦਰ ਮੋਦੀ ‘ਤੇ ਸ਼ਬਦਾਂ ਦੇ ਤੀਰ ਛੱਡੇ। ਉਨ੍ਹਾਂ ਨੇ ਕਿਹਾ ਕਿ ਮੋਦੀ ਕੁੱਝ ਵੀ ਕਰ ਲੈਣ, ਉਨ੍ਹਾਂ ਦਾ ਕੁੱਝ ਨਹੀਂ ਵਿਗਾੜ ਸਕਦੇ। ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਸਾਜ਼ਿਸ਼ ਰਚਣ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪੀਐਮਓ ਦੇ ਸੂਤਰਾਂ ਨੇ ਦੱਸਿਆ ਹੈ ਕਿ ਮਨੀਸ਼ ਸਸੋਦੀਆ ਜਾਂ ਸਤਿੰਦਰ ਜੈਨ ਦੇ ਇੇੱਥੇ ਅਗਲੀ ਰੇਡ ਪੈ ਸਕਦੀ ਹੈ। ਉਨ੍ਹਾਂ ਅੰਡਰ ਕੰਮ ਕਰਨ ਵਾਲੇ ਅਧਿਕਾਰੀਆਂ ‘ਤੇ ਕੁੱਝ ਨਾ ਕੁੱਝ ਗ਼ਲਤ ਫ਼ੈਸਿਲਆਂ ‘ਤੇ ਦਸਤਖ਼ਤ ਕਰਵਾਉਣ ਦਾ ਦਬਾਅ ਹੈ।
ਪੈਟਰੋਲ ਤੇ ਡੀਜ਼ਲ ਹੋਇਆ ਸਸਤਾ
ਨਵੀਂ ਦਿੱਲੀ, 15 ਜਨਵਰੀ (ਪੀ. ਟੀ.)- ਅੱਜ ਇੱਕ ਵਾਰ ਫਿਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀ ਕੀਮਤ ‘ਚ 32 ਪੈਸੇ ਜਦਿਕ ਡੀਜ਼ਲ ਦੀ ਕੀਮਤ ‘ਚ 85 ਪੈਸੇ ਦੀ ਕਟੌਤੀ ਕੀਤੀ ਗਈ ਹੈ। ਪੈਟਰੋਲ ਤੇ ਡੀਜ਼ਲ ਦੇ ਇਹ ਰੇਟ ਅੱਜ ਤੋਂ ਹੀ ਲਾਗੂ ਹੋਣਗੇ।



