Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ 6ਵੇਂ ਤਨਖਾਹ ਕਮਿਸ਼ਨ ਦਾ ਨੋਟੀਫਿਕੇਸ਼ਨ ਇੱਕ ਮਹੀਨੇ ’ਚ : ਬਾਦਲ

Share this story

364

ਕਮਿਸ਼ਨ ਇੱਕ ਸਾਲ ਦੇ ਅੰਦਰ ਰਿਪੋਰਟ ਪੇਸ਼ ਕਰੇਗਾ

parneetਜਲੰਧਰ/ਚੰਡੀਗੜ੍ਹ, 18 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਪਰਸੋਨਲ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ 6ਵੇਂ ਤਨਖਾਹ ਕਮਿਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਆਖਿਆ ਹੈ। ਇਸ ਸਬੰਧੀ ਫੈਸਲਾ ਅੱਜ ਸ਼ਾਮ ਮੁੱਖ ਮੰਤਰੀ ਨੇ ਪੰਜਾਬ ਭਵਨ ਵਿਖੇ ਪੰਜਾਬ ਮੁਲਾਜ਼ਮ ਫਰੰਟ ਦੇ ਵਫਦ ਨਾਲ ਹੋਈ ਇੱਕ ਉੱਚ ਪੱਧਰੀ ਮੀਿਟੰਗ ਦੌਰਾਨ ਲਿਆ ਜੋ ਕਿ ਆਪਣੇ ਪ੍ਰਧਾਨ ਅਤੇ ਪੰਜਾਬ ਮੁਲਾਜ਼ਮ ਭਲਾਈ ਬੋਰਡ ਦੇ ਚੇਅਰਮੈਨ ਸ੍ਰੀ ਸੁਰਿੰਦਰ ਸਿੰਘ ਪਹਿਲਵਾਨ ਦੀ ਅਗਵਾਈ ਵਿੱਚ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਆਇਆ ਸੀ।
ਮੀਟਿੰਗ ਦੌਰਾਨ ਵਫਦ ਦੇ ਨੁਮਾਇੰਦਗਿਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਸੂਬੇ ਦੇ ਮੁੱਖ ਸਕੱਤਰ ਨੂੰ ਨਿਰਧਾਰਤ ਸਮੇਂ ਵਿੱਚ 6ਵੇਂ ਪੰਜਾਬ ਤਨਖਾਹ ਕਮਿਸ਼ਨ ਨੂੰ ਗਠਿਤ ਕਰਨ ਲਈ ਆਖਿਆ। ਉਨ੍ਹਾਂ ਨੇ ਇਸ ਕਿਮਸ਼ਨ ਦੀਆਂ ਨਿਯਮ ਅਤੇ ਸ਼ਰਤਾਂ ਪਰਸੋਨਲ ਵਿਭਾਗ ਵੱਲੋਂ ਇੱਕ ਮਹੀਨੇ ਦੇ ਅੰਦਰ ਜਾਰੀ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਕਿਹਾ। ਉਨ੍ਹਾਂ ਨੇ ਪ੍ਰਮੁੱਖ ਸਕੱਤਰ ਵਿੱਤ ਨੂੰ ਕਿਹਾ ਕਿ ਉਹ ਲੋੜੀਂਦੀਆਂ ਸ਼ਰਤਾਂ ਤੇ ਹਵਾਲੇ 15 ਦਿਨਾਂ ਦੇ ਅੰਦਰ ਅੰਦਰ ਪਰਸੋਨਲ ਵਿਭਾਗ ਨੂੰ ਮੁਹੱਈਆ ਕਰਵਾਉਣ ਤਾਂ ਜੋ ਸਮੇਂ ਸੀਮਾ ਵਿੱਚ ਹੀ ਨਵੇਂ ਤਨਖਾਹ ਕਿਮਸ਼ਨ ਬਾਰੇ ਨੋਟੀਿਫਕੇਸ਼ਨ ਜਾਰੀ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਵਫਦ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਾਸਤੇ ਇਸ ਕਮਿਸ਼ਨ ਲਈ ਨਵੇਂ ਤਨਖਾਹ ਸਕੇਲਾਂ ਬਾਰੇ ਆਪਣੀਆਂ ਸਿਫਾਰਿਸ਼ਾਂ ਇੱਕ ਸਾਲ ਦੇ ਅੰਦਰ ਪੇਸ਼ ਕਰਨੀਆਂ ਲਾਜ਼ਮੀਆਂ ਹੋਣਗੀਆਂ।ਐਸੀਉਰਡ ਕੈਰੀਅਰ ਪ੍ਰੋਗਰੇਸ਼ਨ (ਏ.ਸੀ.ਪੀ) ਸਕੀਮ 4-9-14 ਨੂੰ ਲਾਗੂ ਕਰਨ ਬਾਰੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀ ਲੰਮੇ ਸਮੇਂ ਤੋਂ ਲੰਬਿਤ ਮੰਗ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧੀ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀਆਂ ਸਫਾਰਿਸ਼ਾਂ ਦਾ ਅਧਿਐਨ ਕਰੇਗੀ ਅਤੇ ਇਸ ਨੂੰ ਲਾਗੂ ਕਰਨ ਬਾਰੇ ਅੰਤਮ ਫੈਸਲਾ 31 ਮਾਰਚ, 2016 ਤੱਕ ਕਰ ਲਿਆ ਜਾਵੇਗਾ।ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਦਿਹਾਤੀ ਵਿਕਾਸ ਤੇ ਪੰਚਾਇਤੀ ਮੰਤਰੀ ਸ. ਸਿਕੰਦਰ ਸਿੰਘ ਮਲੂਕਾ, ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਐਸ.ਕੇ. ਸੰਧੂ, ਵਧੀਕ ਮੁੱਖ ਸਕੱਤਰ ਗ੍ਰਿਹ ਸ੍ਰੀ ਜਗਪਾਲ ਸਿੰਘ ਸੰਧੂ, ਵਧੀਕ ਮੁੱਖ ਸਕੱਤਰ ਪੀ.ਡਬਲਯੂ.ਡੀ ਸ੍ਰੀ ਐਨ.ਐਸ. ਕਲਸੀ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਡੀ.ਪੀ ਰੈਡੀ, ਪ੍ਰਮੁੱਖ ਸਕੱਤਰ ਤਾਲਮੇਲ ਸ੍ਰੀ ਕੇ.ਏ.ਪੀ ਸਿਨ੍ਹਾ, ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਆਰ. ਵੈਂਕਟਾਰਤਨਮ, ਸਕੱਤਰ ਪਰਸੋਨਲ ਰਾਜੀ.ਪੀ .ਸ੍ਰੀਵਾਸਤਵਾ, ਸਕੱਤਰ ਖਰਚਾ ਸ੍ਰੀ ਜਸਪਾਲ ਸਿੰਘ, ਸਕੱਤਰ ਸਿਹਤ ਸ੍ਰੀ ਹੁਸਨ ਲਾਲ, ਸਕੱਤਰ ਸਿੰਚਾਈ ਸ੍ਰੀ ਕੇ.ਐਸ. ਪਨੂੰ ਅਤੇ ਚੇਅਰਮੈਨ ਪੰਜਾਬ ਰਾਜ ਬਿਜਲੀ ਨਿਗਮ ਲਿਮਿਟਡ ਸ੍ਰੀ ਕੇ.ਡੀ. ਚੌਧਰੀ ਸ਼ਾਮਲ ਸਨ।

WRITTEN BY